Patiala News: ਬਲੱਡ ਪ੍ਰੈਸ਼ਰ ਦੀ ਨਿਯਮਤ ਜਾਂਚ ਕਰਵਾਉਣੀ ਚਾਹੀਦੀ ਹੈ- ਡਾ: ਸ਼ੈਲੀ ਜੇਤਲੀ

Patiala News: ਬਲੱਡ ਪ੍ਰੈਸ਼ਰ ਦੀ ਨਿਯਮਤ ਜਾਂਚ ਕਰਵਾਉਣੀ ਚਾਹੀਦੀ ਹੈ- ਡਾ: ਸ਼ੈਲੀ ਜੇਤਲੀ

ਪਟਿਆਲਾ ਨਿਊ : ਬਲੱਡ ਪ੍ਰੈਸ਼ਰ ਦੀ ਨਿਯਮਤ ਜਾਂਚ ਕਰਵਾਈ ਜਾਵੇ- ਡਾ: ਸ਼ੈਲੀ ਜੇਤਲੀ

ਪਟਿਆਲਾ 18 ਮਈ () ਸਿਵਲ ਸਰਜਨ ਪਟਿਆਲਾ ਡਾ: ਸ਼ੈਲੀ ਜੇਤਲੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਟਿਆਲਾ ਜ਼ਿਲ੍ਹੇ ਦੇ ਪੀ.ਐਚ.ਸੀਜ਼ ਅਧੀਨ ਪੈਂਦੇ ਸਿਹਤ ਕੇਂਦਰਾਂ ਵਿੱਚ ਵਿਸ਼ਵ ਹਾਈਪਰਟੈਨਸ਼ਨ ਦਿਵਸ ਮਨਾਇਆ ਗਿਆ।

ਇਸ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਇੱਕ ਜਾਗਰੂਕਤਾ ਸੈਸ਼ਨ ਕਰਵਾਇਆ ਗਿਆ। ਇਸ ਮੌਕੇ ਸਿਵਲ ਸਰਜਨ ਨੇ ਕਿਹਾ ਕਿ ਹਾਈਪਰਟੈਨਸ਼ਨ ਵੱਖ-ਵੱਖ ਸਿਹਤ ਸਮੱਸਿਆਵਾਂ ਦਾ ਮੁੱਖ ਕਾਰਨ ਹੈ ਜਿਵੇਂ ਕਿ ਸਟ੍ਰੋਕ, ਹਾਰਟ ਅਟੈਕ, ਗੁਰਦਿਆਂ ਦੀ ਬਿਮਾਰੀ, ਦਿਮਾਗੀ ਕਮਜ਼ੋਰੀ ਜਾਂ ਧੁੰਦਲੀ ਨਜ਼ਰ ਆਦਿ ਕਈ ਲੋਕਾਂ ਨੂੰ ਇਹ ਵੀ ਪਤਾ ਨਹੀਂ ਹੁੰਦਾ ਕਿ ਉਹ ਹਾਈਪਰਟੈਨਸ਼ਨ ਦੀ ਬਿਮਾਰੀ ਤੋਂ ਪੀੜਤ ਹਨ, ਕਿਉਂਕਿ ਇਸ ਦੇ ਕੋਈ ਲੱਛਣ ਦਿਖਾਈ ਨਹੀਂ ਦਿੰਦੇ। ਦੌਰਾ ਪੈਣ ਤੋਂ ਬਾਅਦ ਹੀ ਪਤਾ ਚੱਲਦਾ ਹੈ ਕਿ ਬੀਪੀ ਵਧ ਗਿਆ ਸੀ। ਇਸ ਲਈ 30 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਨੂੰ ਨਿਯਮਤ ਬੀਪੀ ਸਕ੍ਰੀਨਿੰਗ ਕਰਵਾਉਣੀ ਚਾਹੀਦੀ ਹੈ। ਬੀਪੀ ਵਧਣ ‘ਤੇ ਡਾਕਟਰ ਦੀ ਸਲਾਹ ਨਾਲ ਦਵਾਈ ਲੈਣੀ ਜ਼ਰੂਰੀ ਹੈ। ਤਣਾਅ ਮੁਕਤ ਰਹਿਣ ਲਈ ਧਿਆਨ ਅਤੇ ਯੋਗਾ ਕਰਨਾ ਚਾਹੀਦਾ ਹੈ। ਤਲੀਆਂ ਚੀਜ਼ਾਂ ਅਤੇ ਜੰਕ ਫੂਡ ਤੋਂ ਬਚਣਾ ਜ਼ਰੂਰੀ ਹੈ। ਸੰਤੁਲਿਤ ਖੁਰਾਕ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾ ਕੇ ਬੀਪੀ ਨੂੰ ਵਧਣ ਤੋਂ ਰੋਕਿਆ ਜਾ ਸਕਦਾ ਹੈ।

ਫੋਟੋ- ਹਾਈਪਰਟੈਨਸ਼ਨ ਬਾਰੇ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਸਿਹਤ ਅਧਿਕਾਰੀ।

Leave a Reply

Your email address will not be published. Required fields are marked *