Patiala News: ਵਿਧਾਇਕ ਚੇਤਨ ਸਿੰਘ ਜੌੜਾ ਮਾਜਰਾ ਵੱਲੋਂ ਜਨਰਲ ਧਰਮਸ਼ਾਲਾ ਅਤੇ ਸੀਵਰੇਜ ਪ੍ਰੋਜੈਕਟ ਦਾ ਉਦਘਾਟਨ

Patiala News: ਵਿਧਾਇਕ ਚੇਤਨ ਸਿੰਘ ਜੌੜਾ ਮਾਜਰਾ ਵੱਲੋਂ ਜਨਰਲ ਧਰਮਸ਼ਾਲਾ ਅਤੇ ਸੀਵਰੇਜ ਪ੍ਰੋਜੈਕਟ ਦਾ ਉਦਘਾਟਨ

Patiala News: ਵਿਧਾਇਕ ਚੇਤਨ ਸਿੰਘ ਜੌੜਾ ਮਾਜਰਾ ਵੱਲੋਂ ਜਨਰਲ ਧਰਮਸ਼ਾਲਾ ਅਤੇ ਸੀਵਰੇਜ ਪ੍ਰੋਜੈਕਟ ਦਾ ਉਦਘਾਟਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ-ਜੌੜਾਮਾਜਰਾ ਦੀ ਅਗਵਾਈ ਹੇਠ ਵਿਕਾਸ ਕਾਰਜਾਂ ਵਿੱਚ ਤੇਜ਼ੀ

ਸਮਾਣਾ, 26 ਫਰਵਰੀ :

ਪਿੰਡ ਦੇ ਵਿਕਾਸ ਨੂੰ ਨਵੀਂ ਦਿਸ਼ਾ ਦਿੰਦੇ ਹੋਏ ਹਲਕਾ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਪਿੰਡ ਖੇੜੀ ਬਰਨਾਲਾ ਵਿਖੇ ਨਵੀਂ ਬਣੀ ਜਨਰਲ ਧਰਮਸ਼ਾਲਾ ਅਤੇ ਸੀਵਰੇਜ ਪ੍ਰੋਜੈਕਟ ਦਾ ਉਦਘਾਟਨ ਕੀਤਾ। ਇਹ ਸਾਰੇ ਵਿਕਾਸ ਕਾਰਜ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਮੁਕੰਮਲ ਕੀਤੇ ਗਏ ਹਨ।

ਇਸ ਮੌਕੇ ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਲਈ ਵਚਨਬੱਧ ਹੈ। ਸਰਕਾਰ ਨੇ ਛੱਪੜ ਸੁਧਾਰ ਸਕੀਮ, ਨਵੀਂ ਸੀਵਰੇਜ ਲਾਈਨ ਵਿਛਾਉਣ ਅਤੇ ਪਿੰਡਾਂ ਦੀਆਂ ਸੜਕਾਂ ਬਣਾਉਣ ਵਰਗੇ ਅਹਿਮ ਕੰਮ ਪੂਰੇ ਕੀਤੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ਨਾਲ ਪਿੰਡ ਵਿੱਚ ਸਫ਼ਾਈ ਵਿਵਸਥਾ ਵਿੱਚ ਸੁਧਾਰ ਹੋਵੇਗਾ ਅਤੇ ਲੋਕਾਂ ਨੂੰ ਵਧੀਆ ਸਹੂਲਤਾਂ ਮਿਲਣਗੀਆਂ।

ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਪਿੰਡਾਂ ਨੂੰ ਨਮੂਨੇ ਦੇ ਪਿੰਡ ਬਣਾਉਣਾ ਹੈ, ਤਾਂ ਜੋ ਪਿੰਡਾਂ ਵਿੱਚ ਵੀ ਸ਼ਹਿਰਾਂ ਵਾਂਗ ਬੁਨਿਆਦੀ ਸਹੂਲਤਾਂ ਉਪਲਬਧ ਹੋ ਸਕਣ। ਉਨ੍ਹਾਂ ਨੌਜਵਾਨਾਂ ਅਤੇ ਬਜ਼ੁਰਗਾਂ ਨੂੰ ਪਿੰਡ ਦੀ ਤਰੱਕੀ ਲਈ ਇਕਜੁੱਟ ਹੋ ਕੇ ਕੰਮ ਕਰਨ ਦੀ ਅਪੀਲ ਕੀਤੀ। ਜਦੋਂ ਸਾਰਾ ਪਿੰਡ ਮਿਲ ਕੇ ਕੰਮ ਕਰਦਾ ਹੈ ਤਾਂ ਵਿਕਾਸ ਦੀ ਰਫ਼ਤਾਰ ਤੇਜ਼ ਹੁੰਦੀ ਹੈ।

ਪਿੰਡ ਵਾਸੀਆਂ ਨੇ ਸਰਕਾਰ ਦੇ ਇਨ੍ਹਾਂ ਲੋਕ ਪੱਖੀ ਕਦਮਾਂ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਸਮੱਸਿਆਵਾਂ ਦਾ ਹੱਲ ਹੁਣ ਸੰਭਵ ਹੈ। ਉਨ੍ਹਾਂ ਮੁੱਖ ਮੰਤਰੀ ਅਤੇ ਵਿਧਾਇਕ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਕੰਮ ਪਿੰਡ ਦਾ ਅਕਸ ਬਦਲਣ ਵਿੱਚ ਸਹਾਈ ਸਿੱਧ ਹੋਣਗੇ।

ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਬਲਕਾਰ ਸਿੰਘ ਗੱਜੂਮਾਜਰਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਦੇਵ ਸਿੰਘ ਟਿਵਾਣਾ, ਸਰਪੰਚ ਲਖਵਿੰਦਰ ਸਿੰਘ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਸਵੀਰ ਸਿੰਘ, ਪਵਿਤਰ ਸਿੰਘ ਧਕਾਲਾ, ਮਨਿੰਦਰ ਸਿੰਘ ਧਕਾਲਾ ਬਲਾਕ ਪ੍ਰਧਾਨ ਬਲਕਾਰ ਸਿੰਘ ਰਾਜਗੜ੍ਹ, ਦਰਬਾਰਾ ਸਿੰਘ ਤੁੱਲੇਵਾਲ, ਦਰਬਾਰਾ ਸਿੰਘ ਡਰੋਲੀ, ਗੁਰਸੇਵਕ ਸਿੰਘ ਚੂਹੜਪੁਰ ਸਮੇਤ ਸਮੂਹ ਪੰਚਾਇਤ ਵਿਭਾਗ ਦੇ ਅਧਿਕਾਰੀ ਅਤੇ ਸਮੂਹ ਪਿੰਡ ਵਾਸੀ ਹਾਜ਼ਰ ਸਨ।

Leave a Reply

Your email address will not be published. Required fields are marked *