Site icon Geo Punjab

Patiala News: ਵਿਸ਼ੇਸ਼ ਟੀਕਾਕਰਨ ਹਫ਼ਤੇ ਦੌਰਾਨ ਗਰਭਵਤੀ ਮਾਵਾਂ ਅਤੇ ਬੱਚਿਆਂ ਨੂੰ ਲਗਾਏ ਗਏ ਟੀਕੇ

Patiala News: ਵਿਸ਼ੇਸ਼ ਟੀਕਾਕਰਨ ਹਫ਼ਤੇ ਦੌਰਾਨ ਗਰਭਵਤੀ ਮਾਵਾਂ ਅਤੇ ਬੱਚਿਆਂ ਨੂੰ ਲਗਾਏ ਗਏ ਟੀਕੇ

Patiala News: ਵਿਸ਼ੇਸ਼ ਟੀਕਾਕਰਨ ਹਫ਼ਤੇ ਦੌਰਾਨ ਗਰਭਵਤੀ ਮਾਵਾਂ ਅਤੇ ਬੱਚਿਆਂ ਨੂੰ ਲਗਾਏ ਗਏ ਟੀਕੇ

ਪਟਿਆਲਾ 16 ਮਾਰਚ () ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਿਵਲ ਸਰਜਨ ਪਟਿਆਲਾ ਡਾ: ਜਸਵਿੰਦਰ ਸਿੰਘ ਦੀ ਅਗਵਾਈ ਹੇਠ ਜ਼ਿਲ੍ਹੇ ਅਧੀਨ ਪੈਂਦੇ ਸਮੂਹ ਸਰਕਾਰੀ ਸਿਹਤ ਸੰਸਥਾਵਾਂ ਵਿੱਚ 9 ਫਰਵਰੀ 2026 ਤੋਂ 14 ਫਰਵਰੀ 2026 ਤੱਕ “ਵਿਸ਼ੇਸ਼ ਟੀਕਾਕਰਨ ਹਫ਼ਤਾ” ਮਨਾਇਆ ਗਿਆ। ਇਸ ਦੌਰਾਨ 755 ਬੱਚਿਆਂ ਦਾ ਟੀਕਾਕਰਨ ਕੀਤਾ ਗਿਆ। ਇਹ ਕੈਂਪ ਉਨ੍ਹਾਂ ਗਰਭਵਤੀ ਔਰਤਾਂ ਅਤੇ ਬੱਚਿਆਂ ਲਈ ਬਹੁਤ ਲਾਹੇਵੰਦ ਸਾਬਤ ਹੋਇਆ ਜੋ ਕਿਸੇ ਕਾਰਨ ਟੀਕਾਕਰਨ ਨਹੀਂ ਕਰਵਾ ਸਕੇ। ਉਹ ਇਸ ਵਿਸ਼ੇਸ਼ ਹਫ਼ਤੇ ਦੌਰਾਨ ਕਵਰ ਕੀਤੇ ਜਾਂਦੇ ਹਨ। ਇਸ ਮੌਕੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ.ਜਸਵਿੰਦਰ ਸਿੰਘ ਨੇ ਦੱਸਿਆ ਕਿ ਸਰਕਾਰੀ ਟੀਕਾਕਰਨ ਸੂਚੀ ਵਿੱਚ ਬੱਚਿਆਂ ਨੂੰ ਲਗਾਏ ਜਾਣ ਵਾਲੇ ਟੀਕੇ ਬੱਚਿਆਂ ਦੀ ਸਿਹਤ ਅਤੇ ਬਿਮਾਰੀਆਂ ਤੋਂ ਬਚਾਅ ਲਈ ਬਹੁਤ ਜ਼ਰੂਰੀ ਹਨ। ਬੱਚਿਆਂ ਦੇ ਮਾਪਿਆਂ ਨੂੰ ਆਪਣੇ ਬੱਚਿਆਂ ਦਾ ਟੀਕਾਕਰਨ ਕਰਵਾਉਣ ਲਈ ਪਹਿਲਕਦਮੀ ਕਰਨੀ ਚਾਹੀਦੀ ਹੈ। ਆਸ਼ਾ ਵਰਕਰਾਂ ਨੇ ਘਰ-ਘਰ ਜਾ ਕੇ ਗਰਭਵਤੀ ਮਾਵਾਂ ਅਤੇ ਬੱਚਿਆਂ ਦੇ ਟੀਕਾਕਰਨ ਲਈ ਜਾਗਰੂਕਤਾ ਕੀਤੀ। ਸਮੂਹ ਪੈਰਾਮੈਡੀਕਲ ਸਟਾਫ਼ ਨੇ ਪਿੰਡ ਪੱਧਰ ‘ਤੇ ਜਾ ਕੇ ਕੈਂਪ ਲਗਾਇਆ, ਸਿਹਤ ਸਹੂਲਤਾਂ ਦਿੱਤੀਆਂ ਅਤੇ ਬੱਚਿਆਂ ਨੂੰ ਟੀਕੇ ਲਗਾਏ |

Exit mobile version