Patiala News: “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਰਾਜਪੁਰਾ ਵਿਖੇ ਲਗਾਇਆ ਗਿਆ ਸਿਹਤ ਕੈਂਪ।

Patiala News: “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਰਾਜਪੁਰਾ ਵਿਖੇ ਲਗਾਇਆ ਗਿਆ ਸਿਹਤ ਕੈਂਪ।

Patiala News: “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਰਾਜਪੁਰਾ ਵਿਖੇ ਲਗਾਇਆ ਗਿਆ ਸਿਹਤ ਕੈਂਪ।

ਰਾਜਪੁਰਾ/ਪਟਿਆਲਾ, 12 ਫਰਵਰੀ:

ਰਾਜਪੁਰਾ ਦੀ ਵਿਧਾਇਕਾ ਸ੍ਰੀਮਤੀ ਨੀਨਾ ਮਿੱਤਲ ਪੰਜਾਬ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਚਲਾਈ ਜਾ ਰਹੀ ਮੁਹਿੰਮ “ਸਾਡੇ ਬਜ਼ੁਰਗ ਸਾਡਾ ਮਾਣ” ਤਹਿਤ ਲਗਾਏ ਗਏ ਵਿਸ਼ੇਸ਼ ਸਿਹਤ ਅਤੇ ਮੈਡੀਕਲ ਕੈਂਪ ਵਿੱਚ ਡਾ. ਜੈਨ ਸਿਵਲ ਹਸਪਤਾਲ ਰਾਜਪੁਰਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਇਸ ਮੌਕੇ ਵਿਧਾਇਕ ਨੀਨਾ ਮਿੱਤਲ ਨੇ ਕਿਹਾ ਕਿ ਪੰਜਾਬ ਸਰਕਾਰ ਬਜ਼ੁਰਗਾਂ ਦੀ ਸਿਹਤ ਅਤੇ ਭਲਾਈ ਲਈ ਵਚਨਬੱਧ ਹੈ ਅਤੇ ਅਜਿਹੇ ਕੈਂਪਾਂ ਰਾਹੀਂ ਉਨ੍ਹਾਂ ਨੂੰ ਮੁਫ਼ਤ ਅਤੇ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਬਜ਼ੁਰਗ ਸਾਡੇ ਸਮਾਜ ਦੇ ਵਾਰਸ ਹਨ ਅਤੇ ਉਨ੍ਹਾਂ ਦੀ ਸੇਵਾ ਕਰਨਾ ਸਾਡਾ ਫਰਜ਼ ਹੈ।

ਕੈਂਪ ਦੌਰਾਨ ਡਾਕਟਰਾਂ ਦੀ ਟੀਮ ਨੇ ਬਜ਼ੁਰਗਾਂ ਦੀ ਸਿਹਤ ਦੀ ਜਾਂਚ ਕੀਤੀ ਅਤੇ ਮੁਫ਼ਤ ਦਵਾਈਆਂ ਵੰਡੀਆਂ। ਇਸ ਤੋਂ ਇਲਾਵਾ ਸੀਨੀਅਰ ਸਿਟੀਜ਼ਨਾਂ ਨੂੰ ਸਰਕਾਰੀ ਸਕੀਮਾਂ ਬਾਰੇ ਵੀ ਜਾਣੂ ਕਰਵਾਇਆ ਗਿਆ। ਕੈਂਪ ਦਾ ਵੱਡੀ ਗਿਣਤੀ ਵਿੱਚ ਬਜ਼ੁਰਗਾਂ ਨੇ ਲਾਭ ਉਠਾਇਆ।

ਇਸ ਮੌਕੇ ਸਿਹਤ ਵਿਭਾਗ ਦੇ ਅਧਿਕਾਰੀ, ਸਮਾਜਿਕ ਸੁਰੱਖਿਆ ਵਿਭਾਗ ਦੇ ਨੁਮਾਇੰਦੇ ਅਤੇ ਸਥਾਨਕ ਆਗੂ ਵੀ ਹਾਜ਼ਰ ਸਨ। ਵਿਧਾਇਕ ਨੇ ਅਧਿਕਾਰੀਆਂ ਨੂੰ ਅਜਿਹੇ ਲੋਕ ਪੱਖੀ ਪ੍ਰੋਗਰਾਮ ਭਵਿੱਖ ਵਿੱਚ ਵੀ ਜਾਰੀ ਰੱਖਣ ਦੀ ਹਦਾਇਤ ਕੀਤੀ

ਖਾਧਾ ਜਾਵੇ

Leave a Reply

Your email address will not be published. Required fields are marked *