Patiala News: ‘ਆਪ’ ਸਰਕਾਰ ਦੀ 10 ਲੱਖ ਰੁਪਏ ਦੀ ਕੈਸ਼ਲੈੱਸ ਸਿਹਤ ਬੀਮਾ ਯੋਜਨਾ ਤੋਂ ਪੰਜਾਬ ਦੇ ਲੋਕ ਖੁਸ਼ ਹਨ- ਵਿਧਾਇਕ ਅਜੀਤਪਾਲ ਕੋਹਲੀ

Patiala News: ‘ਆਪ’ ਸਰਕਾਰ ਦੀ 10 ਲੱਖ ਰੁਪਏ ਦੀ ਕੈਸ਼ਲੈੱਸ ਸਿਹਤ ਬੀਮਾ ਯੋਜਨਾ ਤੋਂ ਪੰਜਾਬ ਦੇ ਲੋਕ ਖੁਸ਼ ਹਨ- ਵਿਧਾਇਕ ਅਜੀਤਪਾਲ ਕੋਹਲੀ

Patiala News: ‘ਆਪ’ ਸਰਕਾਰ ਦੀ 10 ਲੱਖ ਰੁਪਏ ਦੀ ਕੈਸ਼ਲੈੱਸ ਸਿਹਤ ਬੀਮਾ ਯੋਜਨਾ ਤੋਂ ਪੰਜਾਬ ਦੇ ਲੋਕ ਖੁਸ਼ ਹਨ- ਵਿਧਾਇਕ ਅਜੀਤਪਾਲ ਕੋਹਲੀ

ਪਟਿਆਲਾ, 21 ਮਾਰਚ (ਸ.ਬ.)

ਆਮ ਆਦਮੀ ਪਾਰਟੀ ਦੇ ਪਟਿਆਲਾ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਵਾਰਡ ਨੰਬਰ 54 ਦੇ ਕੌਂਸਲਰ ਜਗਮੋਹਨ ਸਿੰਘ ਚੌਹਾਨ, ਵਾਰਡ ਨੰਬਰ 1 ਦੀ ਕੌਂਸਲਰ ਸੋਨੀਆ ਦਾਸ, ਵਾਰਡ ਨੰਬਰ 56 ਦੇ ਕੌਂਸਲਰ ਇਤਵਿੰਦਰ ਸਿੰਘ, ਵਾਰਡ ਨੰਬਰ 35 ਦੇ ਇੰਚਾਰਜ ਰੋਹਿਤ ਸਿੰਗਲਾ ਅਤੇ ਯੂਥ ਇੰਚਾਰਜ ਹਰਮਨਜੀਤ ਸਿੰਘ ਸੰਧਵਾਂ ਦੀ ਅਗਵਾਈ ਹੇਠ ਲਗਾਏ ਜਾ ਰਹੇ ਸਿਹਤ ਕਾਰਡ ਕੈਂਪ ਦਾ ਦੌਰਾ ਕੀਤਾ। ਯੋਜਨਾ।

ਇਸ ਦੌਰਾਨ ਕੋਹਲੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪੂਰੀ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਲੋਕਾਂ ਦੀ ਸੇਵਾ ਕਰ ਰਹੀ ਹੈ। ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਦੀਆਂ ਲੋੜਾਂ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕਰਨਾ ਅਤੇ ਪੰਜਾਬ ਨੂੰ ਵਿਕਾਸ ਦੇ ਰਾਹ ‘ਤੇ ਅੱਗੇ ਤੋਰਨਾ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਤਰੱਕੀ ਲਈ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਸੂਬੇ ਦੇ 65 ਲੱਖ ਪਰਿਵਾਰਾਂ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਮਿਲੇਗਾ। ਇਹ ਸਹੂਲਤ ਸਿਰਫ਼ ਸਰਕਾਰੀ ਹਸਪਤਾਲਾਂ ਤੱਕ ਹੀ ਸੀਮਤ ਨਹੀਂ ਹੈ ਸਗੋਂ ਪ੍ਰਾਈਵੇਟ ਹਸਪਤਾਲ ਵੀ ਇਸ ਵਿੱਚ ਸੂਚੀਬੱਧ ਹਨ। ਇਹ ਸਕੀਮ ਬਹੁਤ ਮਹੱਤਵਪੂਰਨ ਉਪਰਾਲਾ ਹੈ ਅਤੇ ਹੁਣ ਕਿਸੇ ਨੂੰ ਵੀ ਇਲਾਜ ਕਰਵਾਉਣ ਲਈ ਆਰਥਿਕ ਤੰਗੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਇਸ ਦੇ ਨਾਲ ਹੀ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਆਮ ਆਦਮੀ ਕਲੀਨਿਕ ਦੀ ਸਥਾਪਨਾ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਸੀ

ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਵਾਅਦੇ ਪੂਰੇ ਕਰਦੇ ਹੋਏ ਲੋਕਾਂ ਨੂੰ 600 ਯੂਨਿਟ ਮੁਫਤ ਬਿਜਲੀ ਦਿੱਤੀ ਜਾ ਰਹੀ ਹੈ। ਔਰਤਾਂ ਨੂੰ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਦਿੱਤੀ ਜਾ ਰਹੀ ਹੈ। ਸਕੂਲਾਂ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਸੂਬੇ ਭਰ ਵਿੱਚ ਖੇਡ ਮੈਦਾਨ ਬਣਾਏ ਜਾ ਰਹੇ ਹਨ। ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਨਸ਼ਿਆਂ ਵਿਰੁੱਧ ਜੰਗ ਵਿੱਢੀ ਜਾ ਰਹੀ ਹੈ। ਉਨ੍ਹਾਂ ਸਾਰਿਆਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਨਸ਼ਿਆਂ ਵਿਰੁੱਧ ਜੰਗ ਵਿੱਚ ਵੱਧ ਚੜ੍ਹ ਕੇ ਯੋਗਦਾਨ ਪਾਉਣ। ਉਨ੍ਹਾਂ ਵਿਸ਼ਵਾਸ਼ ਦਿਵਾਇਆ ਕਿ ਹਲਕੇ ਦੇ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਭਵਿੱਖ ਵਿੱਚ ਵੀ ਅਜਿਹੇ ਜਨ ਸਭਾ ਪ੍ਰੋਗਰਾਮ ਉਲੀਕੇ ਜਾਣਗੇ, ਤਾਂ ਜੋ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਹੱਲ ਕੀਤਾ ਜਾ ਸਕੇ।

Leave a Reply

Your email address will not be published. Required fields are marked *