Site icon Geo Punjab

Patiala News: ਪਟਿਆਲਾ ਦੇ ਪੁਰਾਣੇ ਬੱਸ ਸਟੈਂਡ ਨੂੰ ਆਧੁਨਿਕ ਅਤੇ ਵਪਾਰਕ ਢੰਗ ਨਾਲ ਵਿਕਸਤ ਕਰਨ ਦੀ ਤਜਵੀਜ਼ – ਚੇਅਰਮੈਨ ਹਰਪਾਲ ਜੁਨੇਜਾ

Patiala News: ਪਟਿਆਲਾ ਦੇ ਪੁਰਾਣੇ ਬੱਸ ਸਟੈਂਡ ਨੂੰ ਆਧੁਨਿਕ ਅਤੇ ਵਪਾਰਕ ਢੰਗ ਨਾਲ ਵਿਕਸਤ ਕਰਨ ਦੀ ਤਜਵੀਜ਼ – ਚੇਅਰਮੈਨ ਹਰਪਾਲ ਜੁਨੇਜਾ

Patiala News: ਪਟਿਆਲਾ ਦੇ ਪੁਰਾਣੇ ਬੱਸ ਸਟੈਂਡ ਨੂੰ ਆਧੁਨਿਕ ਅਤੇ ਵਪਾਰਕ ਢੰਗ ਨਾਲ ਵਿਕਸਤ ਕਰਨ ਦੀ ਤਜਵੀਜ਼ – ਚੇਅਰਮੈਨ ਹਰਪਾਲ ਜੁਨੇਜਾ

-ਚੇਅਰਮੈਨ ਜੁਨੇਜਾ ਵੱਲੋਂ ਪੁਰਾਣੇ ਬੱਸ ਸਟੈਂਡ ਦੀ ਨੁਹਾਰ ਬਦਲਣ ਦੇ ਵਿਚਾਰ ਨੇੜਲੇ ਕਾਰੋਬਾਰੀਆਂ ਦੇ ਕਾਰੋਬਾਰ ਨੂੰ ਹੋਰ ਪ੍ਰਫੁੱਲਤ ਕਰਨ ਲਈ।

ਪਟਿਆਲਾ, 18 ਫਰਵਰੀ:

ਪੀ.ਆਰ.ਟੀ.ਸੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨੇ ਪਟਿਆਲਾ ਦੇ ਪੁਰਾਣੇ ਬੱਸ ਸਟੈਂਡ ਵਿਖੇ ਇਸ ਦੀ ਦਿੱਖ ਨੂੰ ਸੁਧਾਰਨ ਸਮੇਤ ਯਾਤਰੀਆਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਅਤੇ ਆਲੇ-ਦੁਆਲੇ ਦੇ ਕਾਰੋਬਾਰੀਆਂ ਦੇ ਕਾਰੋਬਾਰ ਨੂੰ ਧਿਆਨ ਵਿਚ ਰੱਖਦਿਆਂ ਇਸ ਨੂੰ ਹੋਰ ਆਧੁਨਿਕ ਅਤੇ ਵਪਾਰਕ ਤੌਰ ‘ਤੇ ਵਿਕਸਤ ਕਰਨ ਲਈ ਮੀਟਿੰਗ ਕੀਤੀ।

ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਵੱਲੋਂ ਅਰਨਸਟ ਐਂਡ ਯੰਗ ਕੰਪਨੀ ਨਵੀਂ ਦਿੱਲੀ ਦੇ ਡਾਇਰੈਕਟਰ ਅਰੁਣ ਤੁਲੀ ਅਤੇ ਉਨ੍ਹਾਂ ਦੀ ਟੀਮ ਨਾਲ ਕੀਤੀ ਮੀਟਿੰਗ ਦੌਰਾਨ ਪਟਿਆਲਾ ਡਿਪੂ ਦੇ ਜਨਰਲ ਮੈਨੇਜਰ ਕਾਰਜਕਾਰੀ ਇੰਜਨੀਅਰ ਜਤਿੰਦਰਪਾਲ ਸਿੰਘ ਗਰੇਵਾਲ, ਐਸ.ਡੀ.ਓ ਇੰਜੀ. ਗੁਰਦਨੀਸ਼ਵੀਰ ਸਿੰਘ, ਜੇ.ਈ ਇੰਜੀ. ਪ੍ਰਿਤਪਾਲ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਚੇਅਰਮੈਨ ਜੁਨੇਜਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਟਰਾਂਸਪੋਰਟ ਵਿਭਾਗ ਵੱਲੋਂ ਪੀ.ਆਰ.ਟੀ.ਸੀ. ਅਤੇ NICSI ਦੁਆਰਾ ਇੱਕ ਸਲਾਹਕਾਰ ਦੀਆਂ ਸੇਵਾਵਾਂ ਪਨਬੱਸ ਦੇ 5 ਪ੍ਰਮੁੱਖ ਬੱਸ ਸਟੈਂਡਾਂ ਦੀ ਦਿੱਖ ਨੂੰ ਸੁਧਾਰਨ ਅਤੇ ਉਹਨਾਂ ਨੂੰ ਵਪਾਰਕ ਤੌਰ ‘ਤੇ ਹੋਰ ਵਿਕਸਤ ਕਰਨ ਲਈ ਲਗਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸ ਤਹਿਤ ਪਟਿਆਲਾ ਦੇ ਪੁਰਾਣੇ ਬੱਸ ਸਟੈਂਡ ਦੀ ਨੁਹਾਰ ਵੀ ਬਦਲ ਦਿੱਤੀ ਜਾਵੇਗੀ।

ਹਰਪਾਲ ਜੁਨੇਜਾ ਨੇ ਦੱਸਿਆ ਕਿ ਇਸ ਮੀਟਿੰਗ ਦਾ ਮੁੱਖ ਮਕਸਦ ਪੀ.ਆਰ.ਟੀ.ਸੀ. ਪਟਿਆਲਾ ਦੇ ਪੁਰਾਣੇ ਬੱਸ ਸਟੈਂਡ ਦਾ ਆਧੁਨਿਕੀਕਰਨ ਅਤੇ ਵਪਾਰਕ ਤੌਰ ‘ਤੇ ਵਿਕਾਸ ਕੀਤਾ ਜਾਣਾ ਹੈ, ਜਿਸ ਦਾ ਭਵਿੱਖ ਵਿੱਚ ਪੀ.ਆਰ.ਟੀ.ਸੀ. ਨੂੰ ਵਾਧੂ ਵਿੱਤੀ ਲਾਭ ਹੋਵੇਗਾ। ਇਸ ਮੌਕੇ ਅਰਨਸਟ ਐਂਡ ਯੰਗ ਕੰਪਨੀ ਵੱਲੋਂ ਤਿਆਰ ਕੀਤੇ ਪ੍ਰਸਤਾਵ ਦੀ ਘੋਖ ਕਰਨ ਉਪਰੰਤ ਚੇਅਰਮੈਨ ਨੇ ਕੰਪਨੀ ਦੇ ਅਧਿਕਾਰੀਆਂ ਨੂੰ ਸੁਝਾਅ ਵੀ ਦਿੱਤੇ।

ਇਸ ਦੌਰਾਨ ਚੇਅਰਮੈਨ ਹਰਪਾਲ ਜੁਨੇਜਾ ਨੇ ਵੀ ਪੁਰਾਣੇ ਬੱਸ ਅੱਡੇ ’ਤੇ ਸਵਾਰੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਬੱਸ ਅੱਡੇ ’ਤੇ ਬਿਹਤਰ ਬੱਸ ਸੇਵਾ ਅਤੇ ਸਹੂਲਤਾਂ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਯਾਤਰੀਆਂ ਦੀ ਮੰਗ ਅਨੁਸਾਰ ਪੁਰਾਣੇ ਬੱਸ ਸਟੈਂਡ ਤੋਂ ਵੱਖ-ਵੱਖ ਰੂਟਾਂ ਲਈ ਲੋਕਲ ਬੱਸ ਸੇਵਾ ਲਈ ਵਾਧੂ ਬੱਸਾਂ ਚਲਾਉਣ ਦਾ ਭਰੋਸਾ ਦਿੱਤਾ।

Exit mobile version