Patiala News: ਪੰਜਾਬ ਵਿਧਾਨ ਸਭਾ ਦੀ ਸਰਕਾਰੀ ਭਰੋਸਾ ਤੇ ਕਮੇਟੀ ਵੱਲੋਂ ਪਟਿਆਲਾ ਜੇਲ੍ਹ ਦਾ ਦੌਰਾ

Patiala News: ਪੰਜਾਬ ਵਿਧਾਨ ਸਭਾ ਦੀ ਸਰਕਾਰੀ ਭਰੋਸਾ ਤੇ ਕਮੇਟੀ ਵੱਲੋਂ ਪਟਿਆਲਾ ਜੇਲ੍ਹ ਦਾ ਦੌਰਾ

Patiala News: ਪੰਜਾਬ ਵਿਧਾਨ ਸਭਾ ਦੀ ਸਰਕਾਰੀ ਭਰੋਸਾ ਤੇ ਕਮੇਟੀ ਵੱਲੋਂ ਪਟਿਆਲਾ ਜੇਲ੍ਹ ਦਾ ਦੌਰਾ

-ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਦੀ ਅਗਵਾਈ ਹੇਠ ਮੈਂਬਰ ਵਿਧਾਇਕਾਂ ਵੱਲੋਂ ਕੇਂਦਰੀ ਜੇਲ੍ਹ ਦਾ ਨਿਰੀਖਣ

ਪਟਿਆਲਾ, 29 ਜਨਵਰੀ:

ਪੰਜਾਬ ਵਿਧਾਨ ਸਭਾ ਦੀ ਸਰਕਾਰੀ ਭਰੋਸਾ ਸਬੰਧੀ ਕਮੇਟੀ ਨੇ ਕੇਂਦਰੀ ਜੇਲ੍ਹ ਪਟਿਆਲਾ ਦਾ ਦੌਰਾ ਕੀਤਾ। ਇੱਥੇ ਪੁੱਜਣ ’ਤੇ ਵਿਧਾਇਕ ਧਰਮਕੋਟ ਦਵਿੰਦਰਜੀਤ ਸਿੰਘ ਲਾਡੀ ਢੋਸ ਦੀ ਅਗਵਾਈ ਹੇਠ ਇਸ ਕਮੇਟੀ ਨੇ ਜੇਲ੍ਹ ਵਿਭਾਗ ਦੇ ਸਕੱਤਰ-ਆਈ.ਜੀ. ਜੇਲ੍ਹ ਮੁਹੰਮਦ ਤਇਅਬ, ਵਧੀਕ ਡਿਪਟੀ ਕਮਿਸ਼ਨਰ (ਜ) ਸਿਮਰਪ੍ਰੀਤ ਕੌਰ ਅਤੇ ਜੇਲ੍ਹ ਸੁਪਰਡੈਂਟ ਗੁਰਚਰਨ ਸਿੰਘ ਧਾਲੀਵਾਲ ਨੇ ਸਵਾਗਤ ਕੀਤਾ।

ਇਸ ਮੌਕੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਦੀ ਅਗਵਾਈ ਹੇਠ ਪਹੁੰਚੇ ਬਾਕੀ ਮੈਂਬਰ, ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ, ਇੰਜੀ. ਅਮਿਤ ਰਤਨ ਕੋਟਫੱਤਾ, ਦਲਬੀਰ ਸਿੰਘ ਤੁੰਗ, ਕੁਲਦੀਪ ਸਿੰਘ ਢਿੱਲੋਂ ਅਤੇ ਜੰਗੀ ਲਾਲ ਮਹਾਜਨ ਨੇ ਅੱਜ ਇੱਥੇ ਸਰਕਟ ਹਾਊਸ ਵਿਖੇ ਮੀਟਿੰਗ ਕਰਕੇ ਜੇਲ੍ਹਾਂ ਦੇ ਅਸ਼ਵਾਸਨ ਅਤੇ ਜੇਲ੍ਹਾਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ’ਤੇ ਚਰਚਾ ਕੀਤੀ। ਇਸ ਮੌਕੇ ਅਧਿਕਾਰੀ ਵਧੀਕ ਸੁਪਰਡੈਂਟ ਹਰਚਰਨ ਸਿੰਘ ਗਿੱਲ, ਜੈਦੀਪ ਸਿੰਘ ਅਤੇ ਅਰਪਨਜੋਤ ਸਿੰਘ ਰਹਿਲ ਵੀ ਹਾਜ਼ਰ ਸਨ।

ਪਟਿਆਲਾ ਕੇਂਦਰੀ ਜੇਲ੍ਹ ਦਾ ਦੌਰਾ ਕਰਨ ਸਮੇਂ ਵਿਧਾਨ ਸਭਾ ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਸਮੇਤ ਹੋਰ ਮੈਂਬਰ ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ, ਇੰਜੀ. ਅਮਿਤ ਰਤਨ ਕੋਟਫੱਤਾ, ਦਲਬੀਰ ਸਿੰਘ ਟੌਂਗ ਅਤੇ ਕੁਲਦੀਪ ਸਿੰਘ ਢਿੱਲੋਂ ਨੇ ਜੇਲ੍ਹ ਫੈਕਟਰੀ, ਕਰੈਚ ਸਮੇਤ ਵੱਖ-ਵੱਖ ਬੈਰਕਾਂ ਦਾ ਦੌਰਾ ਕੀਤਾ ਅਤੇ ਜੇਲ੍ਹ ਅੰਦਰ ਕੈਦੀਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਭੋਜਨ ਦਾ ਨਿਰੀਖਣ ਕੀਤਾ। ਉਨ੍ਹਾਂ ਜੇਲ੍ਹ ਸੁਪਰਡੈਂਟ ਤੋਂ ਜੇਲ੍ਹ ਦੀਆਂ ਸਹੂਲਤਾਂ, ਸੁਰੱਖਿਆ ਅਤੇ ਹੋਰ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ।

ਇਸ ਦੌਰਾਨ ਜੇਲ੍ਹ ਦੇ ਕੈਦੀਆਂ ਨੇ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ, ਜਿਸ ‘ਤੇ ਕਮੇਟੀ ਮੈਂਬਰਾਂ ਨੇ ਕੈਦੀਆਂ ਨੂੰ ਆਪਣੇ ਆਪ ਨੂੰ ਸੁਧਾਰਨ ਲਈ ਮਿਲੇ ਮੌਕੇ ਦਾ ਲਾਭ ਉਠਾਉਣ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਜੇਕਰ ਕੈਦੀਆਂ ਨੂੰ ਜਾਣੇ-ਅਣਜਾਣੇ ‘ਚ ਕੀਤੀ ਗਈ ਗ਼ਲਤੀ ਕਾਰਨ ਜੇਲ੍ਹ ‘ਚ ਆਉਣਾ ਪੈਂਦਾ ਹੈ ਤਾਂ ਉਨ੍ਹਾਂ ਨੂੰ ਬਾਕੀ ਦੀ ਜ਼ਿੰਦਗੀ ‘ਚ ਸਮਾਜ ‘ਚ ਵਾਪਸ ਆ ਕੇ ਚੰਗਾ ਜੀਵਨ ਬਤੀਤ ਕਰਨਾ ਸਿੱਖਣਾ ਚਾਹੀਦਾ ਹੈ। ਉਨ੍ਹਾਂ ਕੈਦੀਆਂ ਨੂੰ ਹੱਥੀਂ ਕੰਮ ਕਰਨ ਸਮੇਤ ਚੰਗੀਆਂ ਆਦਤਾਂ ਸਿਖਾਉਣ ਲਈ ਜੇਲ੍ਹ ਦੀ ਸ਼ਲਾਘਾ ਵੀ ਕੀਤੀ।

ਇਸ ਦੌਰਾਨ ਐਸ.ਡੀ.ਐਮ ਪਟਿਆਲਾ ਹਰਜੋਤ ਕੌਰ ਮਾਵੀ, ਐਸ.ਪੀ. ਪਲਵਿੰਦਰ ਸਿੰਘ ਚੀਮਾ, ਐਸਪੀ ਜਸਬੀਰ ਸਿੰਘ, ਡੀਐਸਪੀ ਜੰਗਜੀਤ ਸਿੰਘ ਰੰਧਾਵਾ, ਵਿਧਾਨ ਸਭਾ ਦੇ ਉਪ ਸਕੱਤਰ ਅਮਰਜੀਤ ਕੌਰ, ਸੁਪਰਡੈਂਟ ਮਨਦੀਪ ਕੌਰ ਅਤੇ ਕਮੇਟੀ ਸਹਾਇਕ ਸੰਦੀਪ ਸਿੰਘ ਵੀ ਹਾਜ਼ਰ ਸਨ।

Leave a Reply

Your email address will not be published. Required fields are marked *