Patiala News: ਮਮਤਾ ਦਿਵਸ ਮੌਕੇ ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਦਿੱਤੀਆਂ ਜਾਂਦੀਆਂ ਸਿਹਤ ਸੇਵਾਵਾਂ

Patiala News: ਮਮਤਾ ਦਿਵਸ ਮੌਕੇ ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਦਿੱਤੀਆਂ ਜਾਂਦੀਆਂ ਸਿਹਤ ਸੇਵਾਵਾਂ

Patiala News: ਮਮਤਾ ਦਿਵਸ ਮੌਕੇ ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਦਿੱਤੀਆਂ ਜਾਂਦੀਆਂ ਸਿਹਤ ਸੇਵਾਵਾਂ

ਸ਼ੈਲੀ ਜੇਤਲੀ ਦੀ ਅਗਵਾਈ ਹੇਠ ਜ਼ਿਲ੍ਹੇ ਦੀਆਂ ਸਮੂਹ ਸਿਹਤ ਸੰਸਥਾਵਾਂ ਵਿੱਚ ਸਿਵਲ ਸਰਜਨ ਡਾ. ਇਸ ਮੌਕੇ ਗਰਭਵਤੀ ਔਰਤਾਂ ਅਤੇ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਵੱਖ-ਵੱਖ ਸਿਹਤ ਅਤੇ ਪੋਸ਼ਣ ਸੰਬੰਧੀ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ। ਮਮਤਾ ਦਿਵਸ ਦਾ ਉਦੇਸ਼ ਮਾਂ ਅਤੇ ਬੱਚੇ ਦੀ ਸਿਹਤ ਵਿੱਚ ਸੁਧਾਰ ਕਰਨਾ ਅਤੇ ਲੋਕਾਂ ਤੱਕ ਜ਼ਰੂਰੀ ਸਿਹਤ ਸੇਵਾਵਾਂ ਪਹੁੰਚਾਉਣਾ ਹੈ।

ਸਿਵਲ ਸਰਜਨ ਡਾ: ਸ਼ੈਲੀ ਜੇਤਲੀ ਨੇ ਦੱਸਿਆ ਕਿ ਇਸ ਮੌਕੇ ਸਿਹਤ ਜਾਂਚ, ਬਲੱਡ ਪ੍ਰੈਸ਼ਰ ਅਤੇ ਹੀਮੋਗਲੋਬਿਨ ਟੈਸਟ, ਟੀਕਾਕਰਨ, ਪੋਸ਼ਣ ਸੰਬੰਧੀ ਕਾਊਂਸਲਿੰਗ, ਹਾਈ ਰਿਸਕ ਗਰਭਵਤੀ ਔਰਤਾਂ ਦੀ ਸ਼ਨਾਖਤ ਅਤੇ ਲੋੜ ਅਨੁਸਾਰ ਰੈਫਰਲ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ। ਇਸ ਤੋਂ ਇਲਾਵਾ ਬੱਚਿਆਂ ਦਾ ਟੀਕਾਕਰਨ, ਵਜ਼ਨ ਚੈਕ ਅਤੇ ਮਾਪਿਆਂ ਨੂੰ ਸੰਤੁਲਿਤ ਖੁਰਾਕ, ਸਫਾਈ ਅਤੇ ਬੱਚਿਆਂ ਦੀ ਸਹੀ ਦੇਖਭਾਲ ਬਾਰੇ ਜਾਗਰੂਕ ਕੀਤਾ ਗਿਆ।

ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ: ਕੁਸ਼ਲਦੀਪ ਗਿੱਲ ਨੇ ਕਿਹਾ ਕਿ ਸਾਰੀਆਂ ਗਰਭਵਤੀ ਔਰਤਾਂ ਸਮੇਂ ਸਿਰ ਆਪਣੀ ਗਰਭ-ਅਵਸਥਾ ਰਜਿਸਟਰਡ ਕਰਵਾਉਣ, ਨਿਯਮਤ ਚੈਕਅੱਪ ਕਰਵਾਉਣ ਅਤੇ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਉਪਲਬਧ ਮੁਫ਼ਤ ਸਿਹਤ ਸੇਵਾਵਾਂ ਦਾ ਲਾਭ ਉਠਾਉਣ। ਉਨ੍ਹਾਂ ਸਿਹਤ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਮਮਤਾ ਦਿਵਸ ਦੌਰਾਨ ਸਿਹਤ ਅਤੇ ਪੋਸ਼ਣ ਸੇਵਾਵਾਂ ਹਰ ਯੋਗ ਲਾਭਪਾਤਰੀ ਤੱਕ ਪਹੁੰਚਣਾ ਯਕੀਨੀ ਬਣਾਉਣ।

Leave a Reply

Your email address will not be published. Required fields are marked *