16/10/2026
Patiala News: ਮੰਡੀਆਂ ‘ਚ ਝੋਨਾ ਵੇਚਣ ਆਏ ਕਿਸਾਨ ਭਗਵੰਤ ਮਾਨ ਸਰਕਾਰ ਦੇ ਪ੍ਰਬੰਧਾਂ ਤੋਂ ਖੁਸ਼ – ਲਾਲ ਚੰਦ ਕਟਾਰੂਚੱਕ।

Patiala News: ਮੰਡੀਆਂ ‘ਚ ਝੋਨਾ ਵੇਚਣ ਆਏ ਕਿਸਾਨ ਭਗਵੰਤ ਮਾਨ ਸਰਕਾਰ ਦੇ ਪ੍ਰਬੰਧਾਂ ਤੋਂ ਖੁਸ਼ – ਲਾਲ ਚੰਦ ਕਟਾਰੂਚੱਕ।

-ਫੂਡ ਸਪਲਾਈ ਮੰਤਰੀ ਨੇ ਪਟਿਆਲਾ ਦੀ ਅਨਾਜ ਮੰਡੀ ਵਿੱਚ ਝੋਨੇ ਦੀ ਖਰੀਦ ਦਾ ਲਿਆ ਜਾਇਜ਼ਾ
-ਕਿਹਾ, ਕਿਸਾਨਾਂ ਦੇ ਖੂਨ-ਪਸੀਨੇ ਨਾਲ ਬੀਜੀ ਫਸਲ ਦਾ ਇਕ-ਇਕ ਦਾਣਾ ਖਰੀਦਣ ਲਈ ਭਗਵੰਤ ਮਾਨ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ।
– ਕਿਸਾਨ ਝੋਨੇ ਦੀ ਪਰਾਲੀ ਨੂੰ ਨਾ ਸਾੜਨ ਅਤੇ ਮੰਡੀਆਂ ‘ਚ ਸੁੱਕਾ ਝੋਨਾ ਹੀ ਲੈ ਕੇ ਆਉਣ – ਕਟਾਰੂਚੱਕ

ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਹੈ ਕਿ ਪੰਜਾਬ ਦੀਆਂ ਮੰਡੀਆਂ ਵਿੱਚ ਆਪਣੀ ਝੋਨੇ ਦੀ ਫਸਲ ਵੇਚਣ ਆਏ ਕਿਸਾਨ ਖੁਸ਼ ਹੋ ਕੇ ਘਰ ਪਰਤ ਰਹੇ ਹਨ। ਅੱਜ ਪਟਿਆਲਾ ਦੀ ਸਰਹਿੰਦ ਰੋਡ ’ਤੇ ਸਥਿਤ ਅਨਾਜ ਮੰਡੀ ਵਿੱਚ ਝੋਨੇ ਦੀ ਖਰੀਦ ਦਾ ਜਾਇਜ਼ਾ ਲੈਂਦੇ ਹੋਏ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਮੰਡੀਆਂ ਵਿੱਚ ਝੋਨੇ ਦੀ ਖਰੀਦ ਲਈ ਪੁਖਤਾ ਪ੍ਰਬੰਧ ਕੀਤੇ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਨੌਂ ਸੀਜ਼ਨ ਬਹੁਤ ਵਧੀਆ ਢੰਗ ਨਾਲ ਚੱਲੇ ਹਨ, ਉਸੇ ਤਰ੍ਹਾਂ ਇਸ 10ਵੇਂ ਖਰੀਦ ਸੀਜ਼ਨ ਨੂੰ ਵੀ ਬਿਨਾਂ ਕਿਸੇ ਰੁਕਾਵਟ ਦੇ ਸੁਚਾਰੂ ਢੰਗ ਨਾਲ ਅਤੇ ਸਫਲਤਾਪੂਰਵਕ ਨੇਪਰੇ ਚਾੜ੍ਹਿਆ ਜਾਵੇਗਾ।
ਇਸ ਮੌਕੇ ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਦੱਸਿਆ ਕਿ ਕੇਂਦਰੀ ਕੈਸ਼ ਕਰੈਡਿਟ ਲਿਮਟ (ਸੀ.ਸੀ.ਐਲ.) ਤਹਿਤ 42786.68 ਕਰੋੜ ਰੁਪਏ ਦੇ ਬਾਰਦਾਨੇ ਦੇ ਪੁਖਤਾ ਪ੍ਰਬੰਧ ਹਨ ਅਤੇ ਉਹ ਖੁਦ ਮੰਡੀਆਂ ਵਿੱਚ ਜਾ ਰਹੇ ਹਨ ਅਤੇ ਇਸ ਦੇ ਨਾਲ ਹੀ ਅਧਿਕਾਰੀ ਵੀ ਲਗਾਤਾਰ ਪ੍ਰਬੰਧਾਂ ਦਾ ਜਾਇਜ਼ਾ ਲੈ ਰਹੇ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ 6.23 ਲੱਖ ਮੀਟ੍ਰਿਕ ਟਨ ਝੋਨਾ ਮੰਡੀਆਂ ਵਿੱਚ ਪਹੁੰਚ ਚੁੱਕਾ ਹੈ ਅਤੇ ਇਸ ਵਿੱਚੋਂ 5.70 ਲੱਖ ਮੀਟ੍ਰਿਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ ਅਤੇ ਘੱਟੋ-ਘੱਟ ਸਮਰਥਨ ਮੁੱਲ ਅਨੁਸਾਰ 781 ਕਰੋੜ ਰੁਪਏ ਦੀ ਖਰੀਦੀ ਗਈ ਫਸਲ ਦੀ ਕੀਮਤ ਕਿਸਾਨਾਂ ਦੇ ਖਾਤਿਆਂ ਵਿੱਚ ਜਮਾਂ ਹੋ ਚੁੱਕੀ ਹੈ।
ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਸੂਬਾ ਕੇਂਦਰੀ ਪੂਲ ਲਈ 180 ਲੱਖ ਮੀਟ੍ਰਿਕ ਟਨ ਝੋਨਾ ਖਰੀਦਣ ਦੇ ਟੀਚੇ ਨੂੰ ਪੂਰਾ ਕਰਨ ਵੱਲ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਰੀਆਂ ਨੋਟੀਫਾਈਡ 1887 ਮੰਡੀਆਂ ਵਿੱਚ ਕਿਸਾਨਾਂ ਦੇ ਖਰੀਦੇ ਮਾਲ ਦੀ ਤੁਰੰਤ ਅਤੇ ਨਿਰਵਿਘਨ ਅਦਾਇਗੀ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਅਤੇ ਸਰਕਾਰ ਦੇ ਪ੍ਰਬੰਧਾਂ ਕਾਰਨ ਕਿਸਾਨਾਂ ਵੱਲੋਂ ਮੰਡੀਆਂ ਵਿੱਚ ਦੁਸਹਿਰਾ ਅਤੇ ਦੀਵਾਲੀ ਦੇ ਤਿਉਹਾਰ ਮਨਾਉਣ ਦੀ ਪੁਰਾਣੀ ਮਿੱਥ ਵੀ ਟੁੱਟ ਗਈ ਹੈ।
ਇਸ ਮੌਕੇ ਕਿਸਾਨਾਂ ਅਤੇ ਕਮਿਸ਼ਨ ਏਜੰਟਾਂ ਨਾਲ ਗੱਲਬਾਤ ਕਰਦਿਆਂ ਲਾਲ ਚੰਦ ਕਟਾਰੂਚੱਕ ਨੇ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਕਿਸਾਨਾਂ ਵੱਲੋਂ ਆਪਣੇ ਖੂਨ ਪਸੀਨੇ ਨਾਲ ਬੀਜੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੇ ਨਾਲ-ਨਾਲ ਕਮਿਸ਼ਨ ਏਜੰਟਾਂ ਅਤੇ ਮਜ਼ਦੂਰਾਂ ਦੇ ਹਿੱਤਾਂ ਦੀ ਰਾਖੀ ਕਰ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਬਾਹਰਲੇ ਸੂਬਿਆਂ ਤੋਂ ਝੋਨੇ ਦੀ ਆਮਦ ਨੂੰ ਰੋਕਣ ਲਈ ਠੋਸ ਪ੍ਰਬੰਧ ਕੀਤੇ ਗਏ ਹਨ।
ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਨੇ ਕਿਹਾ ਕਿ ਕਣਕ ਅਤੇ ਝੋਨੇ ਦੀ ਖਰੀਦ ਦਾ ਸੀਜ਼ਨ ਬਹੁਤ ਵੱਡਾ ਸੀਜ਼ਨ ਹੈ ਅਤੇ ਅੱਧੇ ਤੋਂ ਵੱਧ ਪੰਜਾਬ ਇਸ ਨਾਲ ਜੁੜਿਆ ਹੋਇਆ ਹੈ, ਇਸ ਲਈ ਪੰਜਾਬ ਸਰਕਾਰ ਦੀ ਤਰਜੀਹ ਹੈ ਕਿ ਕਿਸਾਨ ਖੁਸ਼ਹਾਲ ਮੰਡੀ ‘ਚੋਂ ਨਿਕਲ ਕੇ ਆਪਣੀ ਅਗਲੀ ਫਸਲ ਦੀ ਤਿਆਰੀ ਕਰਨ। ਉਨ੍ਹਾਂ ਕਿਹਾ ਕਿ ਝੋਨੇ ਦੀ ਖਰੀਦ ਦਾ ਸੀਜ਼ਨ ਅੱਧ-ਨਵੰਬਰ ਤੱਕ ਚੱਲਣਾ ਹੈ, ਇਸ ਲਈ ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਆਪਣੀ ਫ਼ਸਲ ਨੂੰ ਸੁਕਾ ਕੇ ਹੀ ਮੰਡੀਆਂ ਵਿੱਚ ਲੈ ਕੇ ਆਉਣ ਅਤੇ ਸਾਡੇ ਗੁਰੂਆਂ ਦੇ ਉਪਦੇਸ਼ ਅਨੁਸਾਰ ਵਾਤਾਵਰਨ ਨੂੰ ਬਚਾਉਣ ਲਈ ਪਰਾਲੀ ਨੂੰ ਅੱਗ ਨਾ ਲਗਾਉਣ।
ਇਸ ਮੌਕੇ ਏਡੀਸੀ (ਪੇਂਡੂ ਵਿਕਾਸ) ਦਮਨਜੀਤ ਸਿੰਘ ਮਾਨ, ਮਾਰਕੀਟ ਕਮੇਟੀ ਦੇ ਚੇਅਰਮੈਨ ਅਸ਼ੋਕ ਸਿਰਸਵਾਲ, ਖੁਰਾਕ ਸਪਲਾਈ ਵਿਭਾਗ ਦੀ ਡਿਪਟੀ ਡਾਇਰੈਕਟਰ ਨਵਰੀਤ ਕੌਰ, ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਰਵਿੰਦਰ ਕੌਰ, ਜ਼ਿਲ੍ਹਾ ਮੰਡੀ ਅਫ਼ਸਰ ਅਸਲਮ ਮੁਹੰਮਦ, ਮਾਰਕੀਟ ਕਮੇਟੀ ਦੇ ਸਕੱਤਰ ਜੌਨੀ ਗਰਗ, ਖਰੀਦ ਏਜੰਸੀਆਂ ਦੇ ਡੀਐਮ, ਆੜ੍ਹਤੀਆ ਐਸੋਸੀਏਸ਼ਨ ਨਵੀਂ ਅਨਾਜ ਮੰਡੀ ਦੇ ਚੇਅਰਮੈਨ ਇੰਜੀ. ਸਤਵਿੰਦਰ ਸਿੰਘ ਸੈਣੀ, ਨਰੇਸ਼ ਮਿੱਤਲ ਭੋਲਾ, ਵਿਜੇ ਗਰਗ, ਗੁਰਨਾਮ ਸਿੰਘ ਲਚਕਾਣੀ, ਚਰਨ ਦਾਸ ਗੋਇਲ, ਖਰਦਮਨ ਰਾਏ ਗੁਪਤਾ, ਦਵਿੰਦਰ ਕੁਮਾਰ ਬੱਗਾ, ਤੀਰਥ ਬਾਂਸਲ, ਹਰਦੇਵ ਸਿੰਘ ਨੰਦਪੁਰ ਕੇਸ਼ੋ, ਕਰਮ ਚੰਦ, ਵਿਸ਼ਵਾ ਗੋਇਲ ਕਾਕੂ, ਪ੍ਰਗਟ ਸਿੰਘ ਜਾਹਲਾਂ, ਪਰਮਜੀਤ ਸਿੰਘ ਰਣਸੀਂਹ ਗੋਇਲ, ਮਿਰਜ਼ਾਨਪੁਰ, ਐੱਨ. ਫਸਲ ਵੇਚਣ ਲਈ ਵੀ ਮੌਜੂਦ ਸਨ।