Patiala News: ਯੋਗਸ਼ਾਲਾ ਨਾਲ ਪਟਿਆਲਾ ਵਾਸੀਆਂ ਨੂੰ ਸਿਹਤਮੰਦ ਜੀਵਨ ਦੀ ਰਾਹਤ ਸੀ.ਐਮ
ਮੁੱਖ ਮੰਤਰੀ ਦੀ ਯੋਗਸ਼ਾਲਾ ਅਧੀਨ ਜ਼ਿਲ੍ਹਾ ਪਟਿਆਲਾ ਦੇ ਗੁਰੂ ਨਾਨਕ ਨਗਰ ਪਟਿਆਲਾ (ਝੂਲੇ ਲਾਲ ਮੰਦਰ) ਵਿਖੇ ਚੱਲ ਰਹੀਆਂ ਮੁਫ਼ਤ ਯੋਗਾ ਕਲਾਸਾਂ ਵਿੱਚ ਸ਼ਾਮਲ ਹੋਣ ਵਾਲੇ ਲੋਕ ਆਪਣੀਆਂ ਵੱਖ-ਵੱਖ ਬਿਮਾਰੀਆਂ ਤੋਂ ਵੱਡੀ ਰਾਹਤ ਮਹਿਸੂਸ ਕਰ ਰਹੇ ਹਨ। ਗੁਰਦੀਪ ਕੌਰ ਸੈਂਟਰਲ ਬਲਾਕ ਪਾਰਕ ਝੂਲੇ ਲਾਲ ਮੰਦਿਰ ਗੁਰੂ ਨਾਨਕ ਨਗਰ ਪਟਿਆਲਾ ਵਿਖੇ ਯੋਗਸ਼ਾਲਾ ਸੈਸ਼ਨ ਵਿੱਚ ਯੋਗਾ ਆਸਣ ਸਿਖਲਾਈ ਦੇ ਰਹੀ ਹੈ। ਜੋ ਕਿ ਪਾਰਕ ਵਿੱਚ ਆਉਣ ਵਾਲੇ ਲੋਕਾਂ ਲਈ ਖਿੱਚ ਦਾ ਕੇਂਦਰ ਬਣਿਆ ਹੋਇਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕੋਆਰਡੀਨੇਟਰ ਰਮਨਜੀਤ ਕੌਰ ਨੇ ਦੱਸਿਆ ਕਿ ਅੱਜ-ਕੱਲ੍ਹ ਘਰੇਲੂ ਕੰਮਾਂ ਅਤੇ ਖਾਣ-ਪੀਣ ਦੀਆਂ ਗ਼ਲਤ ਆਦਤਾਂ ਕਾਰਨ ਸਰੀਰਕ ਅਤੇ ਮਾਨਸਿਕ ਤਣਾਅ ਪੈਦਾ ਹੋ ਰਿਹਾ ਹੈ ਅਤੇ ਯੋਗਾ ਸੈਸ਼ਨ ਵਿਚ ਸ਼ਾਮਲ ਹੋਣ ਵਾਲੇ ਲੋਕ ਹੁਣ ਆਸਣਾਂ ਰਾਹੀਂ ਇਕਾਗਰਤਾ ਵਧਾਉਣ ਨਾਲ ਸਰੀਰਕ ਅਤੇ ਮਾਨਸਿਕ ਤਣਾਅ ਤੋਂ ਰਾਹਤ ਮਹਿਸੂਸ ਕਰਦੇ ਹਨ। ਉਨ੍ਹਾਂ ਕਿਹਾ ਕਿ ਮਨ ਦੀ ਸ਼ਾਂਤੀ ਨਾਲ ਸਰੀਰਕ ਅਤੇ ਮਾਨਸਿਕ ਊਰਜਾ ਵਿੱਚ ਵਾਧਾ ਹੁੰਦਾ ਹੈ ਅਤੇ ਦਿਨ ਵਧੀਆ ਲੰਘਦਾ ਹੈ।
ਯੋਗਾ ਟਰੇਨਰ ਗੁਰਦੀਪ ਕੌਰ ਅਨੁਸਾਰ ਇਸ ਭੱਜ-ਦੌੜ ਭਰੀ ਜ਼ਿੰਦਗੀ ਵਿੱਚ ਯੋਗਾ ਕਰਨ ਨਾਲ ਵਿਅਕਤੀ ਦੀ ਸ਼ਖ਼ਸੀਅਤ ਵਿੱਚ ਕਾਫੀ ਨਿਖਾਰ ਆਉਂਦਾ ਹੈ। ਉਨ੍ਹਾਂ ਦੱਸਿਆ ਕਿ ਯੋਗਾ ਸੈਸ਼ਨ ਵਿੱਚ ਸ਼ਾਮਲ ਹੋਈ ਭੁਪਿੰਦਰ ਕੌਰ ਨੇ ਦੱਸਿਆ ਕਿ ਉਸ ਦਾ ਪਹਿਲਾਂ ਵੀ ਕਾਫੀ ਭਾਰ ਵਧ ਗਿਆ ਸੀ। ਇਸ ਕਾਰਨ ਉਹ ਹਰ ਵੇਲੇ ਥੱਕਿਆ ਰਹਿੰਦਾ ਸੀ ਅਤੇ ਰੋਜ਼ਾਨਾ ਦੇ ਕੰਮ ਕਰਨੇ ਔਖੇ ਹੋ ਜਾਂਦੇ ਸਨ। ਜਦੋਂ ਤੋਂ ਉਸਨੇ ਨਿਯਮਿਤ ਤੌਰ ‘ਤੇ ਯੋਗਾ ਕਲਾਸਾਂ ਵਿਚ ਜਾਣਾ ਸ਼ੁਰੂ ਕੀਤਾ, ਉਸ ਦੀ ਜ਼ਿੰਦਗੀ ਵਿਚ ਬਹੁਤ ਸਕਾਰਾਤਮਕ ਤਬਦੀਲੀ ਆਈ ਹੈ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਮੈਂਬਰਾਂ ਦੀ ਸ਼ੂਗਰ ਕੰਟਰੋਲ ਵਿੱਚ ਹੈ ਅਤੇ ਉਨ੍ਹਾਂ ਦਾ ਭਾਰ ਵੀ ਹੌਲੀ-ਹੌਲੀ ਘਟਿਆ ਹੈ। ਹੁਣ ਮੈਂਬਰ ਪਹਿਲਾਂ ਨਾਲੋਂ ਸਿਹਤਮੰਦ, ਹਲਕੇ, ਵਧੇਰੇ ਚੁਸਤ ਅਤੇ ਊਰਜਾਵਾਨ ਮਹਿਸੂਸ ਕਰਦੇ ਹਨ।
ਮੁੱਖ ਮੰਤਰੀ ਯੋਗਸ਼ਾਲਾ ਦੀ ਜ਼ਿਲ੍ਹਾ ਕੋਆਰਡੀਨੇਟਰ ਰਮਨਜੀਤ ਕੌਰ ਨੇ ਦੱਸਿਆ ਕਿ ਜੋ ਨਾਗਰਿਕ ਆਪਣੇ ਗੁਆਂਢ ਵਿੱਚ ਯੋਗਸ਼ਾਲਾ ਸ਼ੁਰੂ ਕਰਨਾ ਚਾਹੁੰਦੇ ਹਨ, ਉਹ 25 ਵਿਅਕਤੀਆਂ ਦਾ ਗਰੁੱਪ ਬਣਾ ਕੇ ਟੋਲ ਫਰੀ ਨੰਬਰ 76694-00500 ‘ਤੇ ਕਾਲ ਕਰ ਸਕਦੇ ਹਨ। https://cmdiyogshala.punjab.
