Site icon Geo Punjab

Patiala News: ਲੋਕਾਂ ਲਈ 10 ਲੱਖ ਮੁੱਖ ਮੰਤਰੀ ਸਿਹਤ ਕਾਰਡ ਵਰਦਾਨ: ਸਿਹਤ ਮੰਤਰੀ

Patiala News: ਲੋਕਾਂ ਲਈ 10 ਲੱਖ ਮੁੱਖ ਮੰਤਰੀ ਸਿਹਤ ਕਾਰਡ ਵਰਦਾਨ: ਸਿਹਤ ਮੰਤਰੀ

Patiala News: ਲੋਕਾਂ ਲਈ 10 ਲੱਖ ਮੁੱਖ ਮੰਤਰੀ ਸਿਹਤ ਕਾਰਡ ਵਰਦਾਨ: ਸਿਹਤ ਮੰਤਰੀ

ਵੀਐਲਈ ਅਤੇ ਪ੍ਰਸ਼ਾਸਨ ਮਿਲ ਕੇ ਲੋਕ ਭਲਾਈ ਦੇ ਕੰਮ ਕਰਨ: ਬਲਬੀਰ ਸਿੰਘ

ਪਟਿਆਲਾ, 11 ਫਰਵਰੀ:

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਅੱਜ ਨਗਰ ਨਿਗਮ ਵਿਖੇ ਪਟਿਆਲਾ ਦਿਹਾਤੀ ਖੇਤਰ ਦੇ ਵੀ.ਐਲ.ਈਜ਼ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਐਮ.ਐਚ.ਸੀ ਹੈਲਥ ਸਕੀਮ ਰਜਿਸਟ੍ਰੇਸ਼ਨ ਕਾਰਡਾਂ ਦੀ ਵਿਸਤ੍ਰਿਤ ਸਮੀਖਿਆ ਕੀਤੀ। ਇਸ ਮੌਕੇ ਉਨ੍ਹਾਂ ਵੀਐਲਈ ਅਪਰੇਟਰਾਂ ਅਤੇ ਵਲੰਟੀਅਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਦਿੱਤੇ ਜਾ ਰਹੇ 10 ਲੱਖ ਰੁਪਏ ਤੱਕ ਦੇ ਸਿਹਤ ਕਾਰਡ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸਕੀਮ ਨਾਲ ਗਰੀਬ ਅਤੇ ਮੱਧ ਵਰਗ ਦੇ ਪਰਿਵਾਰਾਂ ਨੂੰ ਵੱਡੀਆਂ ਬਿਮਾਰੀਆਂ ਦੇ ਇਲਾਜ ਲਈ ਕਰਜ਼ੇ ਹੇਠ ਨਹੀਂ ਜਾਣਾ ਪਵੇਗਾ ਅਤੇ ਕਿਸੇ ਨੂੰ ਵੀ ਇਲਾਜ ਤੋਂ ਵਾਂਝਾ ਨਹੀਂ ਰਹਿਣਾ ਪਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਹਰ ਨਾਗਰਿਕ ਨੂੰ ਚੰਗੀਆਂ ਅਤੇ ਮੁਫ਼ਤ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਹੈ।

ਸਿਹਤ ਮੰਤਰੀ ਨੇ ਵੀ.ਐਲ.ਈ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮਿਲ ਕੇ ਕੰਮ ਕਰਨ ਲਈ ਕਿਹਾ ਤਾਂ ਜੋ ਕਾਰਡ ਹਰ ਯੋਗ ਪਰਿਵਾਰ ਤੱਕ ਸਮੇਂ ਸਿਰ ਪਹੁੰਚ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਦੇ ਸਾਂਝੇ ਯਤਨਾਂ ਨਾਲ ਹੀ ਸਕੀਮਾਂ ਦੀ ਸਫਲਤਾ ਨੂੰ ਯਕੀਨੀ ਬਣਾਇਆ ਜਾ ਸਕਦਾ ਹੈ। ਉਨ੍ਹਾਂ ਵਲੰਟੀਅਰਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਨੂੰ ਸਕੀਮਾਂ ਤੋਂ ਜਾਣੂ ਕਰਵਾਉਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਤੁਰੰਤ ਹੱਲ ਕਰਨ ਲਈ ਅੱਗੇ ਆਉਣ।

ਡਾ: ਬਲਬੀਰ ਸਿੰਘ ਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਪੂਰੇ ਦੇਸ਼ ਵਿੱਚ ਸਰਕਾਰ ਸਹੀ ਅਰਥਾਂ ਵਿੱਚ ਲੋਕਾਂ ਲਈ ਕੰਮ ਕਰ ਰਹੀ ਹੈ। ਪੰਜਾਬ ਸਰਕਾਰ ਵੱਲੋਂ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਇਤਿਹਾਸਕ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਿਹਤ ਕਾਰਡ ਰਾਹੀਂ ਹਜ਼ਾਰਾਂ ਪਰਿਵਾਰ ਲਾਭ ਪ੍ਰਾਪਤ ਕਰ ਰਹੇ ਹਨ ਅਤੇ ਭਵਿੱਖ ਵਿੱਚ ਇਸ ਸਕੀਮ ਦਾ ਹੋਰ ਵਿਸਥਾਰ ਕੀਤਾ ਜਾਵੇਗਾ।

ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਵਧੀਆ ਕਾਰਗੁਜ਼ਾਰੀ ਵਾਲੇ ਵੀਐਲਈ ਆਪਰੇਟਰਾਂ ਨੂੰ ਰੁਜ਼ਗਾਰ ਦੇਣ ਲਈ ਵੀ ਵਿਚਾਰ ਕੀਤਾ ਜਾ ਰਿਹਾ ਹੈ, ਤਾਂ ਜੋ ਉਨ੍ਹਾਂ ਦੀ ਮਿਹਨਤ ਨੂੰ ਬਣਦਾ ਮਾਨਤਾ ਦਿੱਤੀ ਜਾ ਸਕੇ।

ਅੰਤ ਵਿੱਚ ਡਾ: ਬਲਬੀਰ ਸਿੰਘ ਨੇ ਸਮੂਹ ਅਧਿਕਾਰੀਆਂ, ਵੀ.ਐਲ.ਈ. ਆਪਰੇਟਰਾਂ ਅਤੇ ਵਲੰਟੀਅਰਾਂ ਨੂੰ ਅਪੀਲ ਕੀਤੀ ਕਿ ਉਹ ਮਿਲ ਕੇ ਕੰਮ ਕਰਨ ਅਤੇ ਪੰਜਾਬ ਨੂੰ “ਰੰਗਲਾ ਪੰਜਾਬ” ਬਣਾਉਣ ਵਿੱਚ ਯੋਗਦਾਨ ਪਾਉਣ।

ਇਸ ਮੌਕੇ ਮੇਅਰ ਕੁੰਦਨ ਗੋਗੀਆ, ਡਿਪਟੀ ਮੇਅਰ ਹਰਿੰਦਰ ਕੋਹਲੀ, ਇੰਪਰੂਵਮੈਟ ਟਰੱਸਟ ਦੇ ਚੇਅਰਮੈਨ ਹਰਪਾਲ ਸਿੰਘ ਵਿਰਕ, ਕਮਿਸ਼ਨਰ ਨਗਰ ਨਿਗਮ ਪਰਮਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵੀਐਲਈ ਆਪਰੇਟਰ ਅਤੇ ਵਲੰਟੀਅਰ ਹਾਜ਼ਰ ਸਨ।

Exit mobile version