Patiala News: ਵਪਾਰੀਆਂ ਦੇ ਮਸਲਿਆਂ ਦੇ ਫੌਰੀ ਹੱਲ ਲਈ ਡੀਸੀ ਵਰਜੀਤ ਵਾਲੀਆ ਦਾ ਵੱਡਾ ਕਦਮ
* ਵਪਾਰੀਆਂ ਨਾਲ ਪਟਿਆਲਾ ਪ੍ਰਸ਼ਾਸਨ – ਵਰਜੀਤ ਵਾਲੀਆ
ਪਟਿਆਲਾ, 5 ਅਪ੍ਰੈਲ:
ਪੰਜਾਬ ਰਾਜ ਵਿੱਚ ਵਪਾਰੀ ਕਮਿਸ਼ਨ ਦੀਆਂ ਐਸ.ਡੀ.ਐਮ ਪੱਧਰ ਅਤੇ ਜ਼ਿਲ੍ਹਾ/ਹਲਕਾ ਪੱਧਰੀ ਮੀਟਿੰਗਾਂ ਵਿੱਚ ਪ੍ਰਾਪਤ ਹੋਈਆਂ ਸ਼ਿਕਾਇਤਾਂ ਦੇ ਸਬੰਧ ਵਿੱਚ ਪਟਿਆਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਵਰਜੀਤ ਵਾਲੀਆ ਅਤੇ ਐਸ.ਐਸ.ਪੀ ਸ੍ਰੀ ਵਰੁਣ ਸ਼ਰਮਾ ਨੇ ਵਪਾਰਕ ਕਮਿਸ਼ਨ ਅਤੇ ਵਪਾਰੀ ਐਸੋਸੀਏਸ਼ਨਾਂ ਨਾਲ ਸਬੰਧਤ ਮੁੱਦਿਆਂ ਦੇ ਤੁਰੰਤ ਅਤੇ ਪ੍ਰਭਾਵਸ਼ਾਲੀ ਹੱਲ ਲਈ ਜ਼ਿਲ੍ਹਾ ਅਤੇ ਹਲਕਾ ਪੱਧਰ ‘ਤੇ ਵਿਸ਼ੇਸ਼ ਮੀਟਿੰਗ ਸੱਦੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਵਪਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਅਣਗੌਲਿਆ ਨਹੀਂ ਕੀਤਾ ਜਾਵੇਗਾ ਅਤੇ ਪ੍ਰਸ਼ਾਸਨ ਉਨ੍ਹਾਂ ਦੇ ਸਾਰੇ ਮਸਲਿਆਂ ਦਾ ਨਿਸ਼ਚਿਤ ਸਮੇਂ ਅੰਦਰ ਹੱਲ ਯਕੀਨੀ ਬਣਾਏਗਾ।
ਮੀਟਿੰਗ ਦੌਰਾਨ ਵੱਖ-ਵੱਖ ਵਪਾਰੀਆਂ ਅਤੇ ਵਪਾਰਕ ਜੱਥੇਬੰਦੀਆਂ ਦੇ ਨੁਮਾਇੰਦਿਆਂ ਨੇ ਆਪਣੀਆਂ ਸ਼ਿਕਾਇਤਾਂ ਅਤੇ ਮੰਗਾਂ ਡਿਪਟੀ ਕਮਿਸ਼ਨਰ ਅੱਗੇ ਰੱਖੀਆਂ। ਇਹ ਸ਼ਿਕਾਇਤਾਂ ਮੁੱਖ ਤੌਰ ‘ਤੇ ਵਪਾਰਕ ਸਹੂਲਤਾਂ, ਪ੍ਰਸ਼ਾਸਨਿਕ ਕਾਰਵਾਈਆਂ, ਸੁਰੱਖਿਆ ਪ੍ਰਬੰਧਾਂ ਅਤੇ ਹੋਰ ਸਥਾਨਕ ਮੁੱਦਿਆਂ ਨਾਲ ਸਬੰਧਤ ਸਨ। ਮੀਟਿੰਗ ਦੌਰਾਨ ਏ.ਡੀ.ਸੀਜ਼ ਸ੍ਰੀਮਤੀ ਸਿਮਰਪ੍ਰੀਤ ਕੌਰ, ਸ੍ਰੀਮਤੀ ਨਵਰੀਤ ਕੌਰ ਸੇਖੋਂ, ਐਸ.ਡੀ.ਐਮਜ਼ ਸ੍ਰੀਮਤੀ ਹਰਜੋਤ ਕੌਰ, ਨਮਨ ਮਰਕਨ, ਐਸ.ਐਸ.ਪੀ. ਵੈਭਵ ਚੌਧਰੀ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ। ਸਮੂਹ ਅਧਿਕਾਰੀਆਂ ਨੇ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਉਨ੍ਹਾਂ ਦੇ ਹੱਲ ਲਈ ਆਪਣੀ-ਆਪਣੀ ਜ਼ਿੰਮੇਵਾਰੀ ਅਨੁਸਾਰ ਸਹਿਯੋਗ ਦਾ ਭਰੋਸਾ ਦਿੱਤਾ।
ਡਿਪਟੀ ਕਮਿਸ਼ਨਰ ਸ੍ਰੀ ਵਰਜੀਤ ਵਾਲੀਆ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਵਪਾਰੀਆਂ ਨੂੰ ਦਰਪੇਸ਼ ਮੁਸ਼ਕਲਾਂ ਨੂੰ ਸਮੇਂ ਸਿਰ ਦੂਰ ਕਰਨਾ ਪ੍ਰਸ਼ਾਸਨ ਦੀ ਤਰਜੀਹ ਹੈ ਕਿਉਂਕਿ ਵਪਾਰ ਅਤੇ ਉਦਯੋਗ ਜ਼ਿਲ੍ਹੇ ਦੀ ਆਰਥਿਕਤਾ ਦਾ ਅਹਿਮ ਅੰਗ ਹਨ।
ਮੀਟਿੰਗ ਦੌਰਾਨ ਕੁਝ ਸ਼ਿਕਾਇਤਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ ਗਿਆ, ਜਿਸ ਕਾਰਨ ਵਪਾਰੀਆਂ ‘ਚ ਸੰਤੁਸ਼ਟੀ ਦਾ ਮਾਹੌਲ ਦੇਖਣ ਨੂੰ ਮਿਲਿਆ | ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਬਾਕੀ ਰਹਿੰਦੀਆਂ ਸ਼ਿਕਾਇਤਾਂ ’ਤੇ ਤੁਰੰਤ ਕਾਰਵਾਈ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ। ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਹਰੇਕ ਮੁੱਦੇ ‘ਤੇ ਨਜ਼ਰ ਰੱਖੀ ਜਾਵੇਗੀ ਅਤੇ ਉਨ੍ਹਾਂ ਦਾ ਨਿਸ਼ਚਿਤ ਸਮੇਂ ਅੰਦਰ ਹੱਲ ਕਰਨਾ ਯਕੀਨੀ ਬਣਾਇਆ ਜਾਵੇਗਾ।
ਉਨ੍ਹਾਂ ਵਪਾਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਮਸਲੇ ਸਿੱਧੇ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਉਣ ਤਾਂ ਜੋ ਇਨ੍ਹਾਂ ਦਾ ਜਲਦੀ ਅਤੇ ਸੁਚਾਰੂ ਢੰਗ ਨਾਲ ਹੱਲ ਕੀਤਾ ਜਾ ਸਕੇ। ਇਸ ਦੇ ਨਾਲ ਹੀ ਉਨ੍ਹਾਂ ਅਧਿਕਾਰੀਆਂ ਨੂੰ ਲੋਕਾਂ ਨਾਲ ਰਾਬਤਾ ਕਾਇਮ ਰੱਖਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੰਜੀਦਗੀ ਨਾਲ ਹੱਲ ਕਰਨ ਦੇ ਨਿਰਦੇਸ਼ ਵੀ ਦਿੱਤੇ।
ਮੀਟਿੰਗ ਦੇ ਅੰਤ ਵਿੱਚ ਵਪਾਰੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਭਰੋਸਾ ਦਿੱਤਾ ਕਿ ਅਜਿਹੀਆਂ ਮੀਟਿੰਗਾਂ ਨਾਲ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਹੋਰ ਵੀ ਜਲਦੀ ਹੱਲ ਕੀਤਾ ਜਾਵੇਗਾ।
ਇਸ ਮੌਕੇ ਮੈਂਬਰ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਸ੍ਰੀ ਸੰਜੀਵ ਗੁਪਤਾ, ਜ਼ਿਲ੍ਹਾ ਪਟਿਆਲਾ ਦੇ ਚੇਅਰਪਰਸਨ ਸ੍ਰੀ ਵਿਨੋਦ ਕੁਮਾਰ ਸਿੰਗਲਾ, ਵਾਈਸ ਚੇਅਰਪਰਸਨ ਗੁਰਪ੍ਰੀਤ ਸਿੰਘ ਧਮੋਲੀ, ਰਾਜੇਸ਼ ਛਾਬੜਾ, ਪੁਨੀਤ ਬੁਧਰੀਜਾ, ਚਰਨਜੀਤ ਸਿੰਘ ਐਸ.ਕੇ., ਭੁਪਿੰਦਰ ਕੌਸ਼ਲ, ਗੁਰਪ੍ਰੀਤ ਮਾਨ, ਦੁਰਗਾ ਦਾਸ ਸਿੰਗਲਾ, ਵੇਦ ਪ੍ਰਤੀਕ ਵਪਾਰੀ ਅਤੇ ਵੱਡੀ ਗਿਣਤੀ ਵਿੱਚ ਵਪਾਰੀ ਹਾਜ਼ਰ ਸਨ। ਮੌਜੂਦ
ਉਹ ਹਾਜ਼ਰ ਸਨ

