Patiala News: ਸਨੂਰ ਹਲਕੇ ‘ਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ: ਅਲੀਪੁਰ ਅਰਾਈਆਂ ਤੋਂ ਸਾਬਕਾ ਕੌਾਸਲਰ ਨੰਬਰਦਾਰ ਸੁਖਦੇਵ ਸਿੰਘ ਕਈ ਪਰਿਵਾਰਾਂ ਸਮੇਤ ‘ਆਪ’ ‘ਚ ਸ਼ਾਮਿਲ ਹੋ ਗਏ |

Patiala News: ਸਨੂਰ ਹਲਕੇ ‘ਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ: ਅਲੀਪੁਰ ਅਰਾਈਆਂ ਤੋਂ ਸਾਬਕਾ ਕੌਾਸਲਰ ਨੰਬਰਦਾਰ ਸੁਖਦੇਵ ਸਿੰਘ ਕਈ ਪਰਿਵਾਰਾਂ ਸਮੇਤ ‘ਆਪ’ ‘ਚ ਸ਼ਾਮਿਲ ਹੋ ਗਏ |
– ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਸਿਰੋਪਾਓ ਪਾ ਕੇ ਨਿੱਘਾ ਸਵਾਗਤ ਕੀਤਾ। ਉਨ੍ਹਾਂ ਕਿਹਾ- ਤਜ਼ਰਬੇਕਾਰ ਆਗੂਆਂ ਦੇ ਆਉਣ ਨਾਲ ਪਾਰਟੀ ਹੋਰ ਮਜ਼ਬੂਤ ​​ਹੋਈ ਹੈ
ਦਿਨ-ਰਾਤ ਲੋਕਾਂ ਦੀ ਸੇਵਾ ਕਰ ਰਹੇ ਹਲਕਾ ਇੰਚਾਰਜ ਸਰਦਾਰ ਭਗਵੰਤ ਸਿੰਘ ਮਾਨ ਅਤੇ ਹਲਕਾ ਇੰਚਾਰਜ ਸਰਦਾਰ ਰਣਜੋਧ ਸਿੰਘ ਹਡਾਣਾ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਰਿਕਾਰਡਤੋੜ ਵਿਕਾਸ ਕਾਰਜਾਂ ਕਾਰਨ ਹਲਕੇ ਅੰਦਰ ਆਮ ਆਦਮੀ ਪਾਰਟੀ ਦਾ ਕਾਫ਼ਲਾ ਦਿਨੋ-ਦਿਨ ਵੱਡਾ ਹੁੰਦਾ ਜਾ ਰਿਹਾ ਹੈ। ਇਸੇ ਲੜੀ ਤਹਿਤ ਅੱਜ ਹਲਕਾ ਸਨੌਰ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਾ ਜਦੋਂ ਵਾਰਡ ਨੰ: 15 ਅਲੀਪੁਰ ਅਰਾਈਆਂ ਤੋਂ ਸੀਨੀਅਰ ਆਗੂ ਨੰਬਰਦਾਰ ਸੁਖਦੇਵ ਸਿੰਘ ਸਾਬਕਾ ਕੌਂਸਲਰ ਆਪਣੇ ਕਈ ਸਮਰਥਕਾਂ ਅਤੇ ਪਰਿਵਾਰਾਂ ਸਮੇਤ ਅਕਾਲੀ ਦਲ ਛੱਡ ਕੇ ਹਲਕਾ ਇੰਚਾਰਜ ਸਰਦਾਰ ਰਣਜੋਧ ਸਿੰਘ ਹਡਾਣਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।
ਇਸ ਮੌਕੇ ਹਲਕਾ ਇੰਚਾਰਜ ਸਰਦਾਰ ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਪੰਜਾਬ ਦਾ ਹਰ ਵਰਗ ਸਰਕਾਰ ਦੀ ‘ਸ਼ੁੱਧ ਨੀਅਤ ਤੇ ਤੇਜ਼ੀ ਨਾਲ ਵਿਕਾਸ’ ਵਾਲੀ ਸੋਚ ਤੋਂ ਬਹੁਤ ਖੁਸ਼ ਹੈ। ਉਨ੍ਹਾਂ ਕਿਹਾ ਕਿ ਨੰਬਰਦਾਰ ਸੁਖਦੇਵ ਸਿੰਘ ਵਰਗੇ ਤਜਰਬੇਕਾਰ ਅਤੇ ਜ਼ਮੀਨੀ ਪੱਧਰ ਦੇ ਆਗੂਆਂ ਦੇ ਪਾਰਟੀ ਵਿੱਚ ਦਾਖ਼ਲੇ ਨਾਲ ਇਲਾਕੇ ਵਿੱਚ ਆਮ ਆਦਮੀ ਪਾਰਟੀ ਨੂੰ ਭਾਰੀ ਬਲ ਮਿਲਿਆ ਹੈ। ਹਡਾਣਾ ਨੇ ਭਰੋਸਾ ਦਿੱਤਾ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰੇਕ ਸਾਥੀ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ ਅਤੇ ਇਲਾਕੇ ਦੇ ਵਿਕਾਸ ਕਾਰਜ ਪਹਿਲ ਦੇ ਆਧਾਰ ’ਤੇ ਕਰਵਾਏ ਜਾਣਗੇ।
ਪਾਰਟੀ ਵਿੱਚ ਸ਼ਾਮਲ ਹੋਣ ਉਪਰੰਤ ਸਾਬਕਾ ਕੌਂਸਲਰ ਨੰਬਰਦਾਰ ਸੁਖਦੇਵ ਸਿੰਘ ਨੇ ਕਿਹਾ ਕਿ ਉਹ ਰਵਾਇਤੀ ਪਾਰਟੀਆਂ ਦੀਆਂ ਲੋਕ ਮਾਰੂ ਨੀਤੀਆਂ ਤੋਂ ਤੰਗ ਆ ਚੁੱਕੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਮ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਹਲਕੇ ਦੀ ਨੁਹਾਰ ਬਦਲਣ ਲਈ ਹਲਕਾ ਇੰਚਾਰਜ ਰਣਜੋਧ ਹਡਾਣਾ ਦੇ ਅਣਥੱਕ ਯਤਨਾਂ ਤੋਂ ਬੇਹੱਦ ਪ੍ਰਭਾਵਿਤ ਹੋ ਕੇ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ, ਸਥਾਨਕ ਪੰਚਾਇਤ, ਵਾਰਡ ਮੈਂਬਰ, ਪਾਰਟੀ ਦੇ ਮਿਹਨਤੀ ਵਲੰਟੀਅਰ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।
ਫੋਟੋ ਕੈਪਸ਼ਨ: ਵਾਰਡ ਨੰਬਰ 15 ਅਲੀਪੁਰ ਅਰਾਈਆਂ ਤੋਂ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਮੌਕੇ ਸਾਬਕਾ ਕੌਂਸਲਰ ਨੰਬਰਦਾਰ ਸੁਖਦੇਵ ਸਿੰਘ ਅਤੇ ਹੋਰ ਆਗੂਆਂ ਦਾ ਸਨਮਾਨ ਕਰਦੇ ਹੋਏ ਹਲਕਾ ਇੰਚਾਰਜ ਸਰਦਾਰ ਰਣਜੋਧ ਸਿੰਘ ਹਡਾਣਾ।

Leave a Reply

Your email address will not be published. Required fields are marked *