Site icon Geo Punjab

Patiala News: ਸਰਕਾਰੀ ਵਿਕਾਸ ਪ੍ਰੋਜੈਕਟਾਂ ਵਿੱਚ ਦੇਰੀ ਜਾਂ ਅਣਗਹਿਲੀ ਕਰਨ ‘ਤੇ ਸਖ਼ਤ ਕਾਰਵਾਈ ਦੀ ਚੇਤਾਵਨੀ- ਸਿਹਤ ਮੰਤਰੀ

Patiala News: ਸਰਕਾਰੀ ਵਿਕਾਸ ਪ੍ਰੋਜੈਕਟਾਂ ਵਿੱਚ ਦੇਰੀ ਜਾਂ ਅਣਗਹਿਲੀ ਕਰਨ ‘ਤੇ ਸਖ਼ਤ ਕਾਰਵਾਈ ਦੀ ਚੇਤਾਵਨੀ- ਸਿਹਤ ਮੰਤਰੀ

Patiala News: ਸਰਕਾਰੀ ਵਿਕਾਸ ਪ੍ਰੋਜੈਕਟਾਂ ਵਿੱਚ ਦੇਰੀ ਜਾਂ ਅਣਗਹਿਲੀ ਕਰਨ ‘ਤੇ ਸਖ਼ਤ ਕਾਰਵਾਈ ਦੀ ਚੇਤਾਵਨੀ- ਸਿਹਤ ਮੰਤਰੀ

ਸ਼ਹਿਰ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ​​ਕਰਨ ਲਈ ਸਰਕਾਰ ਵਚਨਬੱਧ- ਸਿਹਤ ਮੰਤਰੀ

ਏਕਤਾ ਵਿਹਾਰ ਅਤੇ ਸੰਨੀ ਐਨਕਲੇਵ ਨੂੰ ਵਿਕਾਸ ਦਾ ਤੋਹਫਾ

ਸਿਹਤ ਮੰਤਰੀ ਵੱਲੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਕਾਰਗੁਜ਼ਾਰੀ ਦੀ ਸਮੀਖਿਆ

ਪਟਿਆਲਾ, 25 ਫਰਵਰੀ:

ਪਟਿਆਲਾ ਦਿਹਾਤੀ ਦੇ ਵੱਖ-ਵੱਖ ਪਿੰਡਾਂ ਦਾ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਵੱਲੋਂ ਅਚਨਚੇਤ ਦੌਰਾ ਕੀਤਾ ਗਿਆ। ਇਸ ਦੌਰਾਨ ਉਹ ਪਟਿਆਲਾ ਜ਼ਿਲ੍ਹੇ ਅਧੀਨ ਪੈਂਦੇ ਪਿੰਡ ਲਚਕਾਣੀ ਵਿਖੇ ਪੁੱਜੇ, ਜਿੱਥੇ ਉਨ੍ਹਾਂ ਚੱਲ ਰਹੇ ਵਿਕਾਸ ਕਾਰਜਾਂ ਅਤੇ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ। ਦੌਰੇ ਦੌਰਾਨ ਜਿੱਥੇ ਕਿਤੇ ਵੀ ਕੋਈ ਕਮੀ ਜਾਂ ਅਣਗਹਿਲੀ ਪਾਈ ਗਈ ਤਾਂ ਸਿਹਤ ਮੰਤਰੀ ਨੇ ਤੁਰੰਤ ਸਬੰਧਤ ਅਧਿਕਾਰੀਆਂ ਨੂੰ ਮੌਕੇ ’ਤੇ ਬੁਲਾਇਆ। ਉਨ੍ਹਾਂ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੰਦਿਆਂ ਕਿਹਾ ਕਿ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਵਿਚ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ |

ਸਿਹਤ ਮੰਤਰੀ ਨੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਜਾਰੀ ਕੀਤੇ ਗਏ ਕਾਰਡਾਂ ਦੀ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਯੋਜਨਾ ਦਾ ਪੂਰਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਹਰ ਘਰ ਤੱਕ ਪੁੱਜਣਾ ਚਾਹੀਦਾ ਹੈ।

ਸਿਹਤ ਮੰਤਰੀ ਨੇ ਅੱਜ ਪਟਿਆਲਾ ਸ਼ਹਿਰ ਦੇ ਏਕਤਾ ਵਿਹਾਰ ਅਤੇ ਸੰਨੀ ਐਨਕਲੇਵ ਖੇਤਰਾਂ ਵਿੱਚ ਕਰੀਬ 6 ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਨਾਲ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ, ਡਿਪਟੀ ਮੇਅਰ ਹਰਿੰਦਰ ਕੋਹਲੀ ਅਤੇ ਪਾਰਟੀ ਦੇ ਸਥਾਨਕ ਆਗੂ ਵੀ ਮੌਜੂਦ ਸਨ। ਇਨ੍ਹਾਂ ਵਿਕਾਸ ਪ੍ਰੋਜੈਕਟਾਂ ਵਿੱਚ ਸੜਕਾਂ ਦੀ ਮੁਰੰਮਤ, ਨਵੀਆਂ ਗਲੀਆਂ ਬਣਾਉਣਾ, ਸੀਵਰੇਜ ਸਿਸਟਮ ਵਿੱਚ ਸੁਧਾਰ, ਪੀਣ ਵਾਲੇ ਪਾਣੀ ਦੀ ਸਹੂਲਤ ਨੂੰ ਮਜ਼ਬੂਤ ​​ਕਰਨਾ ਅਤੇ ਸਟਰੀਟ ਲਾਈਟਾਂ ਦਾ ਪ੍ਰਬੰਧ ਸ਼ਾਮਲ ਹੈ।

ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਪਟਿਆਲਾ ਨੂੰ ਵਿਕਾਸ ਪੱਖੋਂ ਨੰਬਰ ਇੱਕ ਸ਼ਹਿਰ ਬਣਾਉਣ ਲਈ ਵਚਨਬੱਧ ਹੈ ਅਤੇ ਹਰ ਵਾਰਡ ਵਿੱਚ ਲੋੜ ਅਨੁਸਾਰ ਕੰਮ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਸਿਹਤ ਸੇਵਾਵਾਂ ਨੂੰ ਮਜ਼ਬੂਤ ​​ਕਰਨ ਲਈ ਕਈ ਕਦਮ ਚੁੱਕੇ ਗਏ ਹਨ।

ਸਿਹਤ ਮੰਤਰੀ ਨੇ ਦੱਸਿਆ ਕਿ ਪਟਿਆਲਾ ਵਿੱਚ ਵੱਖ-ਵੱਖ ਥਾਵਾਂ ‘ਤੇ ਮੁਹੱਲਾ ਕਲੀਨਿਕ ਖੋਲ੍ਹੇ ਗਏ ਹਨ, ਜਿੱਥੇ ਲੋਕਾਂ ਦਾ ਮੁਫ਼ਤ ਇਲਾਜ, ਟੈਸਟ ਅਤੇ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਰਾਜਿੰਦਰਾ ਹਸਪਤਾਲ ਅਤੇ ਮਾਤਾ ਕੌਸ਼ੱਲਿਆ ਹਸਪਤਾਲ ਵਰਗੀਆਂ ਵੱਡੀਆਂ ਸਿਹਤ ਸੰਸਥਾਵਾਂ ਵੀ ਪਟਿਆਲਵੀਆਂ ਲਈ ਸੇਵਾਵਾਂ ਪ੍ਰਦਾਨ ਕਰ ਰਹੀਆਂ ਹਨ। ਉਨ•ਾਂ ਕਿਹਾ ਕਿ ਇਨ•ਾਂ ਹਸਪਤਾਲਾਂ ਵਿੱਚ ਬੁਨਿਆਦੀ ਢਾਂਚੇ ਦੇ ਸੁਧਾਰ ਅਤੇ ਉਪਕਰਨਾਂ ਦੀ ਉਪਲਬਧਤਾ ਵਧਾਉਣ ਲਈ ਵੀ ਯਤਨ ਜਾਰੀ ਹਨ।

ਬਲਬੀਰ ਸਿੰਘ ਨੇ ਇਹ ਵੀ ਕਿਹਾ ਕਿ ਸਰਕਾਰ ਵੱਲੋਂ ਔਰਤਾਂ ਨੂੰ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦੇਣ ਦਾ ਵਾਅਦਾ ਵੀ ਜਲਦੀ ਹੀ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵਿਕਾਸ ਕਾਰਜਾਂ ਦੀ ਰਫ਼ਤਾਰ ਹੋਰ ਤੇਜ਼ ਕੀਤੀ ਜਾਵੇਗੀ। ਇਸ ਮੌਕੇ ਐਮ.ਸੀ ਰੁਪਾਲੀ ਗਰਗ, ਪਰਦੀਪ ਗਰਗ ਤੋਂ ਇਲਾਵਾ ਇਲਾਕਾ ਨਿਵਾਸੀ ਹਾਜ਼ਰ ਸਨ।

Exit mobile version