Patiala News: ਸਿਹਤ ਮੰਤਰੀ ਨੇ ਪਿੰਡ ਕਨਸੂਹਾ ਕਲਾਂ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਦਾ ਲਿਆ ਜਾਇਜ਼ਾ

Patiala News: ਸਿਹਤ ਮੰਤਰੀ ਨੇ ਪਿੰਡ ਕਨਸੂਹਾ ਕਲਾਂ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਦਾ ਲਿਆ ਜਾਇਜ਼ਾ

Patiala News: ਸਿਹਤ ਮੰਤਰੀ ਨੇ ਪਿੰਡ ਕਨਸੂਹਾ ਕਲਾਂ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਦਾ ਲਿਆ ਜਾਇਜ਼ਾ

ਹਰੇਕ ਵਿਅਕਤੀ ਕੋਲ ਹੋਵੇਗਾ ਸਿਹਤ ਬੀਮਾ ਕਾਰਡ, ਕੋਈ ਵੀ ਇਲਾਜ ਤੋਂ ਵਾਂਝਾ ਨਹੀਂ ਰਹੇਗਾ-ਡਾ. ਬਲਬੀਰ ਸਿੰਘ

ਪੰਚਾਇਤ ਭਵਨ ਪਟਿਆਲਾ ਵਿਖੇ 18 ਲਾਭਪਾਤਰੀਆਂ ਨੂੰ 51 ਹਜ਼ਾਰ ਰੁਪਏ ਦੇ ਚੈੱਕ ਵੰਡੇ ਗਏ

ਪਟਿਆਲਾ, 5 ਫਰਵਰੀ:

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਅੱਜ ਪਿੰਡ ਕਨਸੂਹਾ ਕਲਾਂ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਚੱਲ ਰਹੀ 10 ਲੱਖ ਰੁਪਏ ਦੀ ਮੁਫਤ ਸਿਹਤ ਬੀਮਾ ਯੋਜਨਾ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਦਾ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਰਜਿਸਟ੍ਰੇਸ਼ਨ ਦੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ।

ਡਾ: ਬਲਬੀਰ ਸਿੰਘ ਨੇ ਲੋਕਾਂ ਨਾਲ ਨਿੱਜੀ ਤੌਰ ‘ਤੇ ਮੁਲਾਕਾਤ ਕਰਕੇ ਸਿਹਤ ਬੀਮਾ ਕਾਰਡ ਬਣਾਉਣ ਦੀ ਪ੍ਰਕਿਰਿਆ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਮੌਕੇ ‘ਤੇ ਮੌਜੂਦ ਲੋਕਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਦਾ ਮੁੱਖ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਪੰਜਾਬ ਦਾ ਕੋਈ ਵੀ ਨਾਗਰਿਕ ਇਲਾਜ ਤੋਂ ਵਾਂਝਾ ਨਾ ਰਹੇ।

ਸਿਹਤ ਮੰਤਰੀ ਨੇ ਸਪੱਸ਼ਟ ਕੀਤਾ ਕਿ ਇਸ ਸਕੀਮ ਤਹਿਤ ਹਰੇਕ ਯੋਗ ਵਿਅਕਤੀ ਲਈ ਇੱਕ ਸਿਹਤ ਬੀਮਾ ਕਾਰਡ ਬਣਾਇਆ ਜਾਵੇਗਾ, ਜਿਸ ਰਾਹੀਂ ਸਰਕਾਰੀ ਅਤੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਸਿਹਤ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ ਅਤੇ ਲੋਕਾਂ ਦੇ ਘਰਾਂ ਦੇ ਨੇੜੇ ਉੱਚ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਦਸਤਾਵੇਜ਼ ਤਿਆਰ ਰੱਖਣ ਅਤੇ ਸਮੇਂ ਸਿਰ ਰਜਿਸਟ੍ਰੇਸ਼ਨ ਕਰਵਾਉਣ।

ਇਸ ਤੋਂ ਇਲਾਵਾ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਪੰਚਾਇਤ ਭਵਨ ਪਟਿਆਲਾ ਵਿਖੇ ਕਰਵਾਏ ਸਮਾਗਮ ਵਿੱਚ ਡਾ: ਬਲਬੀਰ ਸਿੰਘ ਨੇ ਸ਼ਿਰਕਤ ਕੀਤੀ | ਇਸ ਦੌਰਾਨ ਵਿਭਾਗ ਦੀਆਂ ਭਲਾਈ ਸਕੀਮਾਂ ਤਹਿਤ 18 ਲਾਭਪਾਤਰੀਆਂ ਨੂੰ 51-51 ਹਜ਼ਾਰ ਰੁਪਏ ਦੇ ਚੈੱਕ ਵੰਡੇ ਗਏ।

ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਘੱਟ ਗਿਣਤੀਆਂ ਅਤੇ ਸਮਾਜ ਦੇ ਕਮਜ਼ੋਰ ਵਰਗਾਂ ਦੇ ਆਰਥਿਕ ਸਸ਼ਕਤੀਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਉਨ੍ਹਾਂ ਨੂੰ ਭਲਾਈ ਸਕੀਮਾਂ ਰਾਹੀਂ ਆਤਮ ਨਿਰਭਰ ਬਣਾਇਆ ਜਾ ਰਿਹਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਸਰਕਾਰ ਦੀ ਹਰ ਸਕੀਮ ਦਾ ਲਾਭ ਯੋਗ ਵਿਅਕਤੀਆਂ ਤੱਕ ਪੂਰੀ ਪਾਰਦਰਸ਼ਤਾ ਨਾਲ ਪਹੁੰਚਾਇਆ ਜਾਵੇਗਾ।

ਇਸ ਮੌਕੇ ਵਿਭਾਗੀ ਅਧਿਕਾਰੀ, ਸਥਾਨਕ ਆਗੂ, ਸਮਾਜਿਕ ਨੁਮਾਇੰਦੇ ਅਤੇ ਵੱਡੀ ਗਿਣਤੀ ਵਿੱਚ ਲਾਭਪਾਤਰੀ ਹਾਜ਼ਰ ਸਨ।

Leave a Reply

Your email address will not be published. Required fields are marked *