Patiala News: ਸਿਹਤ ਮੰਤਰੀ ਨੇ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਬਣਾਉਣ ਦੀ ਪ੍ਰਗਤੀ ਦਾ ਜਾਇਜ਼ਾ ਲਿਆ

Patiala News: ਸਿਹਤ ਮੰਤਰੀ ਨੇ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਬਣਾਉਣ ਦੀ ਪ੍ਰਗਤੀ ਦਾ ਜਾਇਜ਼ਾ ਲਿਆ

Patiala News: ਸਿਹਤ ਮੰਤਰੀ ਨੇ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਬਣਾਉਣ ਦੀ ਪ੍ਰਗਤੀ ਦਾ ਜਾਇਜ਼ਾ ਲਿਆ

ਲੋਕਾਂ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਸਿਹਤ ਕਾਰਡ ਰਜਿਸਟ੍ਰੇਸ਼ਨ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ

ਪਟਿਆਲਾ, 6 ਫਰਵਰੀ:

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਨੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਸਿਹਤ ਕਾਰਡ ਰਜਿਸਟ੍ਰੇਸ਼ਨ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਪਟਿਆਲਾ ਦਿਹਾਤੀ ਹਲਕੇ ਦੇ ਵੱਖ-ਵੱਖ ਖੇਤਰਾਂ ਦਾ ਅਚਨਚੇਤ ਦੌਰਾ ਕੀਤਾ। ਇਸ ਦੌਰੇ ਦੌਰਾਨ ਉਨ੍ਹਾਂ ਨੇ ਵਾਰਡ ਨੰਬਰ 14,16,27,29, ਅਰਬਨ ਅਸਟੇਟ ਫੇਜ਼-1, ਪਿੰਡ ਹਰਦਾਸਪੁਰ, ਚਲਾਲਾ ਅਤੇ ਦੰਦਰਾਲਾ ਵਿੱਚ ਚੱਲ ਰਹੇ ਸਿਹਤ ਕਾਰਡ ਰਜਿਸਟ੍ਰੇਸ਼ਨ ਕੈਂਪਾਂ ਦਾ ਨਿਰੀਖਣ ਕੀਤਾ।

ਡਾ: ਬਲਬੀਰ ਸਿੰਘ ਨੇ ਰਜਿਸਟ੍ਰੇਸ਼ਨ ਪ੍ਰਕਿਰਿਆ, ਮੌਕੇ ‘ਤੇ ਤਾਇਨਾਤ ਸਟਾਫ਼ ਦੀ ਕਾਰਗੁਜ਼ਾਰੀ ਅਤੇ ਆਮ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਲਈ | ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਰੇਕ ਨਾਗਰਿਕ ਨੂੰ ਬਿਨਾਂ ਕਿਸੇ ਭੇਦਭਾਵ ਦੇ ਸਮੇਂ ਸਿਰ ਹੈਲਥ ਕਾਰਡ ਜਾਰੀ ਕੀਤੇ ਜਾਣ ਅਤੇ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਤੁਰੰਤ ਹੱਲ ਕਰਨ ਨੂੰ ਯਕੀਨੀ ਬਣਾਇਆ ਜਾਵੇ।

ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਸਰਕਾਰ ਦੀ ਇੱਕ ਮਹੱਤਵਪੂਰਨ ਅਤੇ ਲੋਕ ਪੱਖੀ ਪਹਿਲਕਦਮੀ ਹੈ, ਜਿਸ ਦਾ ਉਦੇਸ਼ ਸੂਬੇ ਦੇ ਸਾਰੇ ਨਾਗਰਿਕਾਂ ਨੂੰ ਮੁਫ਼ਤ ਅਤੇ ਉੱਚ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਹੈ। ਲਾਭਪਾਤਰੀ ਇਸ ਸਕੀਮ ਅਧੀਨ ਹੈਲਥ ਕਾਰਡ ਰਾਹੀਂ ਸਰਕਾਰੀ ਅਤੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਕਰਵਾ ਸਕਦੇ ਹਨ।

ਡਾ: ਬਲਬੀਰ ਸਿੰਘ ਨੇ ਦੱਸਿਆ ਕਿ ਇਸ ਸਕੀਮ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਵੱਡੀ ਗਿਣਤੀ ਵਿਚ ਨਾਗਰਿਕ ਸਿਹਤ ਕਾਰਡ ਬਣਾਉਣ ਲਈ ਅੱਗੇ ਆ ਰਹੇ ਹਨ | ਉਨ੍ਹਾਂ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਲਈ ਇਹ ਖੁਸ਼ੀ ਦੀ ਗੱਲ ਹੈ ਕਿ ਆਮ ਲੋਕ ਸਰਕਾਰੀ ਸਕੀਮਾਂ ‘ਤੇ ਭਰੋਸਾ ਕਰਕੇ ਉਨ੍ਹਾਂ ਦਾ ਲਾਭ ਲੈ ਰਹੇ ਹਨ।

ਦੌਰੇ ਦੌਰਾਨ ਸਿਹਤ ਮੰਤਰੀ ਨੇ ਮੌਕੇ ‘ਤੇ ਮੌਜੂਦ ਲੋਕਾਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਤੋਂ ਫੀਡਬੈਕ ਵੀ ਲਿਆ। ਬਹੁਤ ਸਾਰੇ ਨਾਗਰਿਕਾਂ ਨੇ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਆਸਾਨ ਅਤੇ ਸੁਚਾਰੂ ਬਣਾਉਣ ਲਈ ਸਰਕਾਰ ਦਾ ਧੰਨਵਾਦ ਕੀਤਾ। ਬਲਬੀਰ ਸਿੰਘ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਸਾਰੇ ਕੈਂਪਾਂ ਵਿੱਚ ਸਾਫ਼ ਸੁਥਰਾ ਵਾਤਾਵਰਣ, ਬੈਠਣ ਦੀ ਸਹੂਲਤ ਅਤੇ ਪੀਣ ਵਾਲੇ ਪਾਣੀ ਦਾ ਪ੍ਰਬੰਧ ਯਕੀਨੀ ਬਣਾਇਆ ਜਾਵੇ।

ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਪਹਿਲ ਦੇ ਆਧਾਰ ‘ਤੇ ਲੋਕਾਂ ਦੀ ਸਿਹਤ ਨੂੰ ਬਿਹਤਰ ਬਣਾਉਣ ਲਈ ਵਚਨਬੱਧ ਹੈ ਅਤੇ ਮੁੱਖ ਮੰਤਰੀ ਸਿਹਤ ਯੋਜਨਾ ਇਸ ਦਿਸ਼ਾ ਵਿੱਚ ਮੀਲ ਪੱਥਰ ਸਾਬਤ ਹੋਵੇਗੀ।

ਇਸ ਮੌਕੇ ਉਨ੍ਹਾਂ ਨਾਲ ਇੰਪਰੂਵਮੈਟ ਟਰੱਸਟ ਦੇ ਚੇਅਰਮੈਨ ਹਰਪਾਲ ਸਿੰਘ ਵਿਰਕ, ਪਿੰਡਾਂ ਦੇ ਪੰਚ ਸਰਪੰਚ ਸੁਰੇਸ਼ ਰਾਏ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।

Leave a Reply

Your email address will not be published. Required fields are marked *