Patiala News: ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਬਾਕੀ ਵਿਸ਼ਵ ਲਈ ਸਮੁੱਚੀ ਮਨੁੱਖਤਾ ਦਾ ਮਾਰਗ ਦਰਸ਼ਨ ਕਰਦੀਆਂ ਰਹਿਣਗੀਆਂ-ਡਾ.ਬਲਬੀਰ ਸਿੰਘ

Patiala News: ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਬਾਕੀ ਵਿਸ਼ਵ ਲਈ ਸਮੁੱਚੀ ਮਨੁੱਖਤਾ ਦਾ ਮਾਰਗ ਦਰਸ਼ਨ ਕਰਦੀਆਂ ਰਹਿਣਗੀਆਂ-ਡਾ.ਬਲਬੀਰ ਸਿੰਘ

Patiala News: ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਬਾਕੀ ਵਿਸ਼ਵ ਲਈ ਸਮੁੱਚੀ ਮਨੁੱਖਤਾ ਦਾ ਮਾਰਗ ਦਰਸ਼ਨ ਕਰਦੀਆਂ ਰਹਿਣਗੀਆਂ-ਡਾ.ਬਲਬੀਰ ਸਿੰਘ

– ਸ੍ਰੀ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ਵੱਖ-ਵੱਖ ਸਮਾਗਮਾਂ ‘ਚ ਸਿਹਤ ਮੰਤਰੀ ਨੇ ਸ਼ਿਰਕਤ ਕੀਤੀ।

ਪਟਿਆਲਾ, 1 ਫਰਵਰੀ:

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਅੱਜ ਸ੍ਰੀ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ਪਟਿਆਲਾ ਦਿਹਾਤੀ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਖੇਤਰਾਂ ਵਿੱਚ ਕਰਵਾਏ ਸਮਾਗਮਾਂ ਵਿੱਚ ਸ਼ਿਰਕਤ ਕੀਤੀ। ਡਾ: ਬਲਬੀਰ ਸਿੰਘ ਨੇ ਸ਼੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਯਾਦ ਕਰਦਿਆਂ ਕਿਹਾ ਕਿ ਗੁਰੂ ਜੀ ਦੀਆਂ ਸਿੱਖਿਆਵਾਂ ਸੰਸਾਰ ਦੇ ਅੰਤ ਤੱਕ ਸਮੁੱਚੀ ਮਨੁੱਖਤਾ ਦਾ ਮਾਰਗ ਦਰਸ਼ਨ ਕਰਦੀਆਂ ਰਹਿਣਗੀਆਂ | ਇਸ ਦੌਰਾਨ ਇਲਾਕਾ ਨਿਵਾਸੀਆਂ ਵੱਲੋਂ ਮੰਤਰੀ ਡਾ: ਬਲਬੀਰ ਸਿੰਘ ਦਾ ਸਨਮਾਨ ਵੀ ਕੀਤਾ ਗਿਆ।

ਗੁਰੂ ਰਵਿਦਾਸ ਮੰਦਰ ਪਿੰਡ ਲੌਟ, ਦੰਦਰਾਲਾ ਖਰੌੜ, ਸੀਉਣਾ, ਗੁਰੂ ਰਵਿਦਾਸ ਭਵਨ ਰਣਜੀਤ ਨਗਰ, ਪਿੰਡ ਝਿੱਲ, ਗੁਰਦੁਆਰਾ ਭਗਤ ਧੰਨਾ ਜੀ, ਨੰਦਪੁਰ ਕੇਸੋ, ਪਿੰਡ ਬਾਰਾਂ ਅਤੇ ਫੈਕਟਰੀ ਏਰੀਆ ਵਿਖੇ ਸੰਗਤਾਂ ਵੱਲੋਂ ਕਰਵਾਏ ਸਮਾਗਮਾਂ ਨੂੰ ਸੰਬੋਧਨ ਕਰਦਿਆਂ ਡਾ: ਬਲਬੀਰ ਸਿੰਘ ਨੇ ਕਿਹਾ ਕਿ ਸ਼੍ਰੀ ਗੁਰੂ ਰਵਿਦਾਸ ਜੀ ਨੇ ਸਮਾਜ ਨੂੰ ਭਾਈਚਾਰਕ ਸਾਂਝ, ਬਰਾਬਰਤਾ, ​​ਮਨੁੱਖਤਾ ਪ੍ਰੇਮ ਦੇ ਮਾਰਗ ‘ਤੇ ਚੱਲਣ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਕਿਹਾ ਕਿ ਗੁਰੂ ਜੀ ਦੀਆਂ ਸਿੱਖਿਆਵਾਂ ਪੰਜਾਬ ਜਾਂ ਭਾਰਤ ਦੇ ਲੋਕਾਂ ਲਈ ਹੀ ਨਹੀਂ ਸਗੋਂ ਸਮੁੱਚੇ ਵਿਸ਼ਵ ਅਤੇ ਮਨੁੱਖਤਾ ਲਈ ਮਾਰਗ ਦਰਸ਼ਕ ਹਨ ਅਤੇ ਸਦਾ ਹੀ ਨੇਕੀ, ਇਮਾਨਦਾਰੀ ਅਤੇ ਸੇਵਾ ਲਈ ਮਾਨਵਤਾ ਨੂੰ ਪ੍ਰੇਰਿਤ ਕਰਦੀਆਂ ਰਹਿਣਗੀਆਂ।

ਡਾ: ਬਲਬੀਰ ਸਿੰਘ ਨੇ ਇਲਾਕਾ ਨਿਵਾਸੀਆਂ ਨੂੰ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਤੋਂ ਪ੍ਰੇਰਨਾ ਲੈ ਕੇ ਸਮਾਜ ਭਲਾਈ ਦੇ ਕੰਮਾਂ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਦਾ ਸੱਦਾ ਦਿੱਤਾ | ਇਸ ਦੌਰਾਨ ਜ਼ਿਲ੍ਹਾ ਪ੍ਰਧਾਨ ਦਿਹਾਤੀ ਹਰਪਾਲ ਸਿੰਘ ਵਿਰਕ, ਜਸਬੀਰ ਸਿੰਘ ਗਾਂਧੀ, ਸਰਪੰਚ ਬਲਕਾਰ ਸਿੰਘ, ਕੇਸਰ ਸਿੰਘ, ਨਸੀਬ ਸਿੰਘ, ਸੁਰਜੀਤ ਸਿੰਘ, ਤਰਸੇਮ ਸਿੰਘ ਸੋਨੀ, ਰਾਮ ਸਿੰਘ ਅਤੇ ਗਿਆਨ ਚੰਦ ਸਮੇਤ ਵੱਡੀ ਗਿਣਤੀ ਵਿੱਚ ਸੰਗਤ ਅਤੇ ਹੋਰ ਪਤਵੰਤੇ ਹਾਜ਼ਰ ਸਨ।

Leave a Reply

Your email address will not be published. Required fields are marked *