Patiala News: ਹੈਜ਼ਾ ਨੋਟੀਫਿਕੇਸ਼ਨ ਐਕਟ ਤਹਿਤ ਫਲ ਅਤੇ ਸਬਜ਼ੀਆਂ ਵੇਚਣ ਵਾਲੇ ਦੁਕਾਨਦਾਰਾਂ ਦੀ ਜਾਂਚ
ਸਾਫ਼ ਪਾਣੀ ਅਤੇ ਤਾਜ਼ਾ ਤੇ ਸਾਫ਼-ਸੁਥਰਾ ਭੋਜਨ ਹੀ ਬਿਮਾਰੀਆਂ ਤੋਂ ਬਚਾਅ ਹੈ- ਸਿਵਲ ਸਰਜਨ ਡਾ: ਸ਼ੈਲੀ ਜੇਤਲੀ
ਪਟਿਆਲਾ 6 ਮਈ () ਸਿਵਲ ਸਰਜਨ ਪਟਿਆਲਾ ਡਾ: ਸ਼ੈਲੀ ਜੇਤਲੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਦੀ ਟੀਮ ਵੱਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਹੈਜ਼ਾ ਨੋਟੀਫਿਕੇਸ਼ਨ ਐਕਟ ਤਹਿਤ ਵਿਸ਼ੇਸ਼ ਚੈਕਿੰਗ ਕਰਕੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਫਲ ਅਤੇ ਸਬਜ਼ੀਆਂ ਵੇਚਣ ਵਾਲਿਆਂ ਦੀ ਚੈਕਿੰਗ ਕੀਤੀ ਗਈ। ਸਿਹਤ ਵਿਭਾਗ ਦੀ ਟੀਮ ਨੇ ਫਲ/ਸਬਜ਼ੀ ਵਿਕਰੇਤਾਵਾਂ ਨੂੰ ਦੂਸ਼ਿਤ ਪਾਣੀ ਅਤੇ ਭੋਜਨ ਤੋਂ ਹੋਣ ਵਾਲੀਆਂ ਬਿਮਾਰੀਆਂ ਬਾਰੇ ਜਾਗਰੂਕ ਕੀਤਾ।
ਇਸ ਦੌਰਾਨ ਸਫਾਈ ਪ੍ਰਬੰਧਾਂ ਦੀ ਚੈਕਿੰਗ ਕੀਤੀ ਗਈ ਅਤੇ ਵਿਕਰੇਤਾਵਾਂ ਨੂੰ ਗੰਦਗੀ ਤੋਂ ਬਚਦੇ ਹੋਏ ਖਾਣ-ਪੀਣ ਦੀਆਂ ਵਸਤੂਆਂ ਨੂੰ ਢੱਕ ਕੇ ਰੱਖਣ, ਸਾਫ ਪਾਣੀ ਦੀ ਵਰਤੋਂ ਕਰਨ ਅਤੇ ਸਿਹਤ ਨਿਯਮਾਂ ਦੀ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਗਏ।
ਜ਼ਿਲ੍ਹਾ ਐਪੀਡੀਮੋਲੋਜਿਸਟ ਆਈ.ਡੀ.ਐਸ.ਪੀ ਡਾ: ਦਿਵਜੋਤ ਸਿੰਘ ਨੇ ਕਿਹਾ ਕਿ ਹੈਜ਼ਾ, ਦਸਤ, ਪੀਲੀਆ ਆਦਿ ਬਿਮਾਰੀਆਂ ਤੋਂ ਬਚਣ ਲਈ ਸਫ਼ਾਈ ਬਹੁਤ ਜ਼ਰੂਰੀ ਹੈ ਅਤੇ ਇਸ ਤਰ੍ਹਾਂ ਦੀ ਜਾਂਚ ਜਾਰੀ ਰਹੇਗੀ | ਇਸ ਦੌਰਾਨ ਪੀਣ ਵਾਲੇ ਪਾਣੀ ਦੇ 10 ਸੈਂਪਲ ਵੀ ਲਏ ਗਏ। ਉਨ੍ਹਾਂ ਆਮ ਜਨਤਾ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਸਾਫ਼-ਸੁਥਰੀਆਂ ਥਾਵਾਂ ਤੋਂ ਹੀ ਫਲ ਅਤੇ ਸਬਜ਼ੀਆਂ ਖ਼ਰੀਦਣ ਅਤੇ ਸਿਹਤ ਨਿਯਮਾਂ ਦੀ ਪਾਲਣਾ ਕਰਨ ਵਿੱਚ ਸਹਿਯੋਗ ਕਰਨ। ਇਸ ਮੌਕੇ ਸਿਹਤ ਸੁਪਰਵਾਈਜ਼ਰ ਅਨਿਲ ਗੁਰੂ ਅਤੇ ਲਖਬੀਰ ਸਿੰਘ ਵੀ ਹਾਜ਼ਰ ਸਨ।
