Patiala News: ADC ਨੇ ਕਣਕ ਦੇ ਨਾੜ ਅਤੇ ਹੋਰ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਜਾਗਰੂਕਤਾ ਪੈਦਾ ਕਰਨ ਲਈ 4 ਵੈਨਾਂ ਤਾਇਨਾਤ ਕੀਤੀਆਂ।

– ਕਿਸਾਨਾਂ ਨੂੰ ਸੱਦਾ ਦਿੱਤਾ ਜਾਂਦਾ ਹੈ ਕਿ ਉਹ ਵਾਤਾਵਰਣ ਅਤੇ ਆਪਣੀ ਜ਼ਮੀਨ ਦੀ ਰੱਖਿਆ ਲਈ ਆਪਣੇ ਖੇਤਾਂ ਵਿੱਚ ਕਦੇ ਵੀ ਅੱਗ ਨਾ ਲਗਾਉਣ

ਪਟਿਆਲਾ, 13 ਅਪ੍ਰੈਲ:

ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਜ) ਸਿਮਰਪ੍ਰੀਤ ਕੌਰ ਨੇ ਕਣਕ ਦੇ ਨਾੜ ਅਤੇ ਹੋਰ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕਤਾ ਲਈ 4 ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਉਨ੍ਹਾਂ ਦੱਸਿਆ ਕਿ ਅਗਲੇ 20 ਦਿਨਾਂ ਤੱਕ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀਆਂ ਇਹ ਵੈਨਾਂ 6 ਬਲਾਕਾਂ ਦੇ 934 ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਕਣਕ ਦੀ ਫ਼ਸਲ ਦੀ ਰਹਿੰਦ-ਖੂੰਹਦ ਅਤੇ ਨਾੜ ਨਾ ਸਾੜਨ ਸਬੰਧੀ ਜਾਗਰੂਕ ਕਰਨਗੀਆਂ। ਇਸ ਦੌਰਾਨ ਕਿਸਾਨਾਂ ਨੂੰ ਇਸ ਬਾਰੇ ਹੋਰ ਜਾਣਕਾਰੀ ਦੇਣ ਲਈ ਸਾਹਿਤ ਵੀ ਵੰਡਿਆ ਜਾਵੇਗਾ।

ਸਿਮਰਪ੍ਰੀਤ ਕੌਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਤੋਂ ਗੁਰੇਜ਼ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੀ ਹਰ ਤਰ੍ਹਾਂ ਨਾਲ ਮਦਦ ਕਰ ਰਹੀ ਹੈ ਤਾਂ ਜੋ ਉਹ ਵਾਤਾਵਰਨ ਦੀ ਸੰਭਾਲ ਲਈ ਜਾਗਰੂਕ ਹੋਣ। ਉਨ੍ਹਾਂ ਕਿਹਾ ਕਿ ਉਨ੍ਹਾਂ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਉਹ ਵਾਤਾਵਰਨ ਅਤੇ ਆਪਣੀ ਜ਼ਮੀਨ ਦੀ ਰਾਖੀ ਲਈ ਖੇਤਾਂ ਵਿੱਚ ਕਦੇ ਵੀ ਅੱਗ ਨਾ ਲਗਾਉਣ।

ਏ.ਡੀ.ਸੀ ਨੇ ਕਿਹਾ ਕਿ ਪੰਜਾਬ ਸਰਕਾਰ ਫਸਲਾਂ ਦੀ ਰਹਿੰਦ-ਖੂੰਹਦ ਨੂੰ ਮਿੱਟੀ ਵਿੱਚ ਮਿਲਾਉਣ ਲਈ ਹਰ ਸੰਭਵ ਉਪਰਾਲੇ ਕਰਕੇ ਕਿਸਾਨਾਂ ਦੀ ਮਦਦ ਕਰ ਰਹੀ ਹੈ ਤਾਂ ਜੋ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਵਧੇ ਅਤੇ ਸਾਡਾ ਵਾਤਾਵਰਨ ਵੀ ਖਰਾਬ ਨਾ ਹੋਵੇ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ.ਦਾਰਾ ਸਿੰਘ, ਏ.ਡੀ.ਓ ਗੁਰਮੇਲ ਸਿੰਘ ਅਤੇ ਏ.ਈ.ਈ ਪ੍ਰਭਦੀਪ ਸਿੰਘ ਵੀ ਹਾਜ਼ਰ ਸਨ।

Leave a Reply

Your email address will not be published. Required fields are marked *