Site icon Geo Punjab

Patiala News: ਸ੍ਰੀ ਦੁੱਖ ਨਿਵਾਰਨ ਸਾਹਿਬ ਦੇ ਬਾਹਰ ਵੱਡਾ ਹੰਗਾਮਾ, ਕਈ ਲੋਕ ਜ਼ਖ਼ਮੀ

Patiala News: ਸ੍ਰੀ ਦੁੱਖ ਨਿਵਾਰਨ ਸਾਹਿਬ ਦੇ ਬਾਹਰ  ਵੱਡਾ ਹੰਗਾਮਾ, ਕਈ ਲੋਕ ਜ਼ਖ਼ਮੀ

ਪਟਿਆਲਾ ਗੁਰਦਵਾਰਾ ਦੁਖਨਿਵਾਰਨ ਸਾਹਿਬ ਦੇ ਬਾਹਰ ਦੇਰ ਰਾਤ ਇੱਕ ਸਖਸ਼ ਵੱਲੋਂ ਹੰਗਾਮਾ ਕੀਤਾ ਗਿਆ ਹੈ। ਇਸ ਦੌਰਾਨ ਆਪਣੀ ਗੱਡੀ ਨਾਲ ਕਈਆਂ ਨੂੰ ਟੱਕਰ ਮਾਰਨ ਦੀ ਕੋਸ਼ਿਸ਼ ਕੀਤੀ ਗਈ। ਇਸ ਦੌਰਾਨ ਦੁਕਾਨਾਂ ਵੀ ਭੰਨੀਆਂ ਤੇ ਦੁਕਾਨਦਾਰ ਨਾਲ ਕੁੱਟਮਾਰ ਕੀਤੀ ਹੈ। ਇਸ ਦਾ ਇੱਕ ਵੀਡੀਓ ਵੀ ਖੂਬ ਵਾਇਰਲ ਹੋ ਰਿਹਾ ਹੈ। ਮੌਕੇ ਉੱਤੇ ਪੁਲਿਸ ਪਹੁੰਚ ਗਈ। ਫਿਲਹਾਲ ਪੁਲਿਸ ਸਖਸ਼ ਨੂੰ ਗ੍ਰਿਫਤਾਰ ਕਰਕੇ ਲੈ ਗਈ ਸੀ।

ਦੱਸ ਦਈਏ ਕਿ ਜਦੋਂ ਇੱਕ ਦੁਕਾਨਦਾਰ ਆਪਣੀ ਦੁਕਾਨ ਬੰਦ ਕਰ ਰਿਹਾ ਸੀ ਤਾਂ ਉਸ ਵੇਲੇ ਦੂਜੇ ਦੁਕਾਨਾਦਰ ਨੇ ਉਸ ‘ਤੇ ਇੱਟਾਂ, ਪੱਥਰਾਂ ਅਤੇ ਗੰਡਾਸਿਆਂ ਨਾਲ ਹਮਲਾ ਕਰ ਦਿੱਤਾ।

ਇਸ ਕਰਕੇ ਗੁਰਦੁਆਰਾ ਸਾਹਿਬ ਦੇ ਬਾਹਰ ਬੈਠੇ ਲੋਕਾਂ ‘ਤੇ ਗੱਡੀ ਚੜਾ ਦਿੱਤੀ। ਉੱਥੇ ਹੀ ਕੁੱਟਮਾਰ ਦੇ ਸ਼ਿਕਾਰ ਹੋਏ ਦੁਕਾਨਦਾਰ ਨੇ ਕਿਹਾ ਕਿ ਉਸ ਨੇ ਗੱਡੀ ਚੜਾ ਕੇ ਉਸ ਦੇ ਜੀਜੇ ਦੀਆਂ ਵੀ ਲੱਤਾਂ ਤੋੜ ਦਿੱਤੀਆਂ ਹਨ।

ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version