Patiala News: SIR ਦੌਰਾਨ ਸਵੀਪ ਗਤੀਵਿਧੀਆਂ ਸਬੰਧੀ ਮੀਟਿੰਗ

Patiala News: SIR ਦੌਰਾਨ ਸਵੀਪ ਗਤੀਵਿਧੀਆਂ ਸਬੰਧੀ ਮੀਟਿੰਗ

Patiala News: SIR ਦੌਰਾਨ ਸਵੀਪ ਗਤੀਵਿਧੀਆਂ ਸਬੰਧੀ ਮੀਟਿੰਗ

ਪਟਿਆਲਾ, 17 ਅਪ੍ਰੈਲ:

ਹਿਮਾਂਸ਼ੂ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤਹਿਸੀਲਦਾਰ ਦਫ਼ਤਰ ਵਿਖੇ ਹੋਈ ਇਸ ਚੋਣ ਸਬੰਧੀ ਜ਼ਿਲ੍ਹਾ ਚੋਣ ਅਫ਼ਸਰ ਪਟਿਆਲਾ ਡਾ.

ਇਸ ਮੌਕੇ ਚੋਣ ਤਹਿਸੀਲਦਾਰ ਵਿਜੇ ਚੌਧਰੀ ਅਤੇ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਡਾ.ਸ਼ਵਿੰਦਰ ਸਿੰਘ ਰੇਖੀ ਨੇ ਪਟਿਆਲਾ ਜ਼ਿਲ੍ਹੇ ਦੇ ਅੱਠ ਹਲਕਿਆਂ ਦੇ ਸਵੀਪ ਨੋਡਲ ਅਫ਼ਸਰਾਂ ਨਾਲ ਸਵੀਪ ਦੀਆਂ ਗਤੀਵਿਧੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਵਿਜੇ ਚੌਧਰੀ ਨੇ ਐਸ.ਆਈ.ਆਰ ਦੌਰਾਨ ਕੀਤੀ ਜਾਣ ਵਾਲੀ ਮੈਪਿੰਗ ਪ੍ਰਕਿਰਿਆ ਬਾਰੇ ਜਾਣਕਾਰੀ ਦਿੱਤੀ ਅਤੇ ਹਲਕੇ ਦੇ ਨੋਡਲ ਅਫ਼ਸਰਾਂ ਨੂੰ ਇਸ ਸਬੰਧੀ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਸਵੀਪ ਗਤੀਵਿਧੀਆਂ ਕਰਨ ਲਈ ਕਿਹਾ।

ਡਾ: ਰੇਖੀ ਨੇ ਕਿਹਾ ਕਿ ਐਸ.ਆਈ.ਆਰ. ਦੀ ਪ੍ਰਕਿਰਿਆ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਵੱਖ-ਵੱਖ ਸਵੀਪ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਸਮਾਜ ਦੇ ਪ੍ਰਮੁੱਖ ਵਿਅਕਤੀਆਂ ਨੂੰ ਇਸ ਮੁਹਿੰਮ ਨਾਲ ਜੋੜਿਆ ਜਾਵੇਗਾ ਅਤੇ ਉਨ੍ਹਾਂ ਦੇ ਸੰਦੇਸ਼ਾਂ ਨੂੰ ਸੋਸ਼ਲ ਮੀਡੀਆ ਰਾਹੀਂ ਸਾਂਝਾ ਕੀਤਾ ਜਾਵੇਗਾ, ਤਾਂ ਜੋ ਜਾਣਕਾਰੀ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚ ਸਕੇ। ਮੀਟਿੰਗ ਵਿੱਚ ਸਹਾਇਕ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਮੋਹਿਤ ਕੌਸ਼ਲ ਅਤੇ ਵੱਖ-ਵੱਖ ਹਲਕਿਆਂ ਦੇ ਸਵੀਪ ਨੋਡਲ ਅਫ਼ਸਰ ਮੈਡਮ ਮੋਨਿਕਾ ਵਾਲੀਆ ਚੋਣ ਦਫ਼ਤਰ ਤੋਂ ਪ੍ਰੋ: ਨਰਿੰਦਰ ਸਿੰਘ, ਰੁਪਿੰਦਰ ਸਿੰਘ, ਗੁਰਪ੍ਰੀਤ ਸਿੰਘ, ਜਸਵਿੰਦਰ ਸਿੰਘ, ਪ੍ਰੇਮ ਕੁਮਾਰ, ਗੁਰਭਜਨ ਸਿੰਘ, ਹਰਜੀਤ ਸਿੰਘ, ਤੇਜ ਪ੍ਰਕਾਸ਼ ਪਾਰਸ ਵੀ ਹਾਜ਼ਰ ਸਨ।

Leave a Reply

Your email address will not be published. Required fields are marked *