Patiala News: ਫੌਜ, ਅਰਧ ਸੈਨਿਕ ਬਲਾਂ ਅਤੇ ਪੁਲਿਸ ਵਿੱਚ ਭਰਤੀ ਹੋਣ ਲਈ ਸਿਖਲਾਈ ਕੋਰਸ

Patiala News: ਫੌਜ, ਅਰਧ ਸੈਨਿਕ ਬਲਾਂ ਅਤੇ ਪੁਲਿਸ ਵਿੱਚ ਭਰਤੀ ਹੋਣ ਲਈ ਸਿਖਲਾਈ ਕੋਰਸ

Patiala News: ਫੌਜ, ਅਰਧ ਸੈਨਿਕ ਬਲਾਂ ਅਤੇ ਪੁਲਿਸ ਵਿੱਚ ਭਰਤੀ ਹੋਣ ਲਈ ਸਿਖਲਾਈ ਕੋਰਸ

ਪਟਿਆਲਾ, 27 ਅਪ੍ਰੈਲ:

ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਮਾਂਡਰ ਸ. ਬਲਜਿੰਦਰ ਵਿਰਕ (ਸੇਵਾਮੁਕਤ) ਨੇ ਦੱਸਿਆ ਕਿ ਵਿਭਾਗ ਦੇ ਪ੍ਰੀ-ਰਿਕਰੂਟਮੈਂਟ ਸੈਂਟਰ ਵਿਖੇ ਕੇਵਲ ਪੰਜਾਬ ਦੇ ਬੱਚਿਆਂ ਨੂੰ ਫੌਜ ਅਤੇ ਅਰਧ ਸੈਨਿਕ ਬਲਾਂ ਵਿੱਚ ਭਰਤੀ ਹੋਣ ਲਈ ਮਿਤੀ 04/05/2026 ਤੋਂ ਪ੍ਰੀ-ਰਿਕਰੂਟਮੈਂਟ ਟ੍ਰੇਨਿੰਗ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ। ਇਹ ਕੋਰਸ 45 ਦਿਨਾਂ ਦਾ ਹੋਵੇਗਾ। ਜਿਸ ਦੌਰਾਨ ਵਿਦਿਆਰਥੀਆਂ ਨੂੰ ਭਰਤੀ ਲਈ ਲੋੜੀਂਦੇ ਮਿਆਰ ਲਈ ਸਰੀਰਕ ਤੌਰ ‘ਤੇ ਤਿਆਰ ਕੀਤਾ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਨੂੰ ਲਿਖਤੀ ਪ੍ਰੀਖਿਆ ਲਈ ਵੀ ਤਿਆਰ ਕੀਤਾ ਜਾਵੇਗਾ। ਫੌਜੀ ਭਰਤੀ ਲਈ ਉਮੀਦਵਾਰ ਦੀ ਉਮਰ 17-1/2 ਤੋਂ 22 ਸਾਲ, ਕੱਦ 170 ਸੈਂਟੀਮੀਟਰ, ਛਾਤੀ 77 ਤੋਂ 82 ਸੈਂਟੀਮੀਟਰ ਅਤੇ ਭਾਰ 50 ਕਿਲੋਗ੍ਰਾਮ ਅਤੇ ਉਮੀਦਵਾਰ ਦਾ ਹਰੇਕ ਵਿਸ਼ੇ ਵਿੱਚ ਕੁੱਲ 45% ਅਤੇ 33% ਅੰਕਾਂ ਨਾਲ 10ਵੀਂ ਜਮਾਤ ਪਾਸ ਹੋਣੀ ਚਾਹੀਦੀ ਹੈ। ਕਲਰਕ/SKT ਦੀ ਭਰਤੀ ਲਈ ਉਮੀਦਵਾਰਾਂ ਦੀ ਉਮਰ 17-1/2 ਤੋਂ 22 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ ਅਤੇ ਕੱਦ ਘੱਟੋ-ਘੱਟ 162 ਸੈਂਟੀਮੀਟਰ ਹੋਣੀ ਚਾਹੀਦੀ ਹੈ। ਅੰਗਰੇਜ਼ੀ ਅਤੇ ਗਣਿਤ/ਅਕਾਊਂਟਿੰਗ/ਬੁੱਕਕੀਪਿੰਗ ਵਿਸ਼ਿਆਂ ਵਿੱਚ 50% ਅੰਕਾਂ ਨਾਲ ਪਾਸ ਹੋਣਾ ਲਾਜ਼ਮੀ ਹੈ। ਇੱਛੁਕ ਉਮੀਦਵਾਰ ਆਪਣਾ ਸਿੱਖਿਆ ਸਰਟੀਫਿਕੇਟ, ਪਾਸਪੋਰਟ ਸਾਈਜ਼ ਫੋਟੋ, ਡਿਸਚਾਰਜ ਬੁੱਕ (ਸਿਰਫ਼ ਸਾਬਕਾ ਸੈਨਿਕਾਂ ਦੇ ਬੱਚਿਆਂ ਲਈ) ਅਤੇ ਅਨੁਸੂਚਿਤ ਜਾਤੀ ਦੇ ਉਮੀਦਵਾਰ ਆਪਣੇ ਜਾਤੀ ਸਰਟੀਫਿਕੇਟ ਸਮੇਤ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਪਟਿਆਲਾ, ਨੇੜੇ ਰੇਲਵੇ ਸਟੇਸ਼ਨ ਵਿਖੇ ਆਪਣਾ ਨਾਮ ਦਰਜ ਕਰਵਾ ਸਕਦੇ ਹਨ। ਉਨ੍ਹਾਂ ਇਹ ਵੀ ਦੱਸਿਆ ਹੈ ਕਿ ਇਸ ਸਿਖਲਾਈ ਵਿੱਚ ਸਿਰਫ਼ ਪਟਿਆਲਾ ਜ਼ਿਲ੍ਹੇ ਦੇ ਉਮੀਦਵਾਰ ਹੀ ਸ਼ਾਮਲ ਹੋ ਸਕਦੇ ਹਨ। ਪ੍ਰੀ-ਰਿਕਰੂਟਮੇਟ ਸੈਂਟਰ ਦੀ ਸਿਖਲਾਈ ਲਈ ਇੱਕ ਆਲ-ਮੌਸਮ ਟਰੈਕ ਅਤੇ ਜ਼ਰੂਰੀ ਸਿਖਲਾਈ ਉਪਕਰਣ ਉਪਲਬਧ ਹਨ। ਵਧੇਰੇ ਜਾਣਕਾਰੀ ਲਈ ਫੋਨ ਨੰ. 0175-2361188, 70278-80527 ‘ਤੇ ਕਿਸੇ ਵੀ ਕੰਮ ਵਾਲੇ ਦਿਨ ਸੰਪਰਕ ਕੀਤਾ ਜਾ ਸਕਦਾ ਹੈ।

Leave a Reply

Your email address will not be published. Required fields are marked *