Patiala News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਤੀਰਥ ਯਾਤਰਾ ਸਕੀਮ ਨੂੰ ਲੋਕਾਂ ਦਾ ਭਰਵਾਂ ਸਹਿਯੋਗ ਮਿਲਿਆ- MLA ਕੋਹਲੀ

ਪਟਿਆਲਾ, 27 ਫਰਵਰੀ:

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਚਲਾਈ ਗਈ ਮੁੱਖ ਮੰਤਰੀ ਤੀਰਥ ਯਾਤਰਾ ਸ਼ਰਧਾਲੂਆਂ ਲਈ ਵਰਦਾਨ ਸਾਬਤ ਹੋ ਰਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਟਿਆਲਾ ਸ਼ਹਿਰੀ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਵਾਰਡ ਨੰਬਰ 60 ਪ੍ਰਤਾਪ ਨਗਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕਰਨ ਮੌਕੇ ਕੀਤਾ |

ਇਸ ਮੌਕੇ ਵਿਧਾਇਕ ਕੋਹਲੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਰਧਾਲੂਆਂ ਨੂੰ ਪਵਿੱਤਰ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਦੀ ਸਹੂਲਤ ਦੇਣ ਲਈ ਕੀਤਾ ਗਿਆ ਉਪਰਾਲਾ ਸ਼ਲਾਘਾਯੋਗ ਹੈ। ਇਸ ਸਕੀਮ ਦਾ ਉਦੇਸ਼ ਆਮ ਲੋਕਾਂ ਨੂੰ ਬਿਨਾਂ ਕਿਸੇ ਵਿੱਤੀ ਬੋਝ ਦੇ ਧਾਰਮਿਕ ਯਾਤਰਾ ਦੀ ਸਹੂਲਤ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਧਾਰਮਿਕ ਯਾਤਰਾਵਾਂ ਪ੍ਰਤੀ ਲੋਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।

ਉਨ੍ਹਾਂ ਕਿਹਾ ਕਿ ਯਾਤਰਾ ਦੌਰਾਨ ਸ਼ਰਧਾਲੂਆਂ ਨੂੰ ਰਿਹਾਇਸ਼ ਅਤੇ ਭੋਜਨ ਸਮੇਤ ਸਾਰੀਆਂ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਸ ਯਾਤਰਾ ਦੌਰਾਨ ਸ਼ਰਧਾਲੂ ਦਰਬਾਰ ਸਾਹਿਬ ਅੰਮਿ੍ਤਸਰ, ਦੁਰਗਿਆਣਾ ਮੰਦਿਰ ਆਦਿ ਦੇ ਦਰਸ਼ਨ ਕਰਨਗੇ |

ਇਸ ਮੌਕੇ ਵਾਰਡ ਨੰ: 60 ਰੁਪਿੰਦਰ ਸਿੰਘ ਕੋਚ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।

Leave a Reply

Your email address will not be published. Required fields are marked *