ਪੰਜਾਬ ‘ਚ ਪੈਟਰੋਲ-ਡੀਜ਼ਲ ਹੋਇਆ ਸਸਤਾ, ਜਾਣੋ ਨਵੇਂ ਰੇਟ

ਪੰਜਾਬ ‘ਚ  ਪੈਟਰੋਲ-ਡੀਜ਼ਲ ਹੋਇਆ ਸਸਤਾ, ਜਾਣੋ ਨਵੇਂ ਰੇਟ

ਪੰਜਾਬ ਦੇ ਲੋਕਾਂ ਲਈ ਰਾਹਤ ਭਰੀ ਖਬਰ ਹੈ। ਪੰਜਾਬ ਵਿਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਵੱਡੀ ਕਟੌਤੀ ਹੋਈ ਹੈ। ਪੈਟਰੋਲ ਤੇ ਡੀਜ਼ਲ ਸਸਤਾ ਹੋ ਗਿਆ ਹੈ। ਪੈਟਰੋਲ 22 ਪੈਸੇ ਤੇ ਡੀਜ਼ਲ ਵੀ 25 ਪੈਸੇ ਸਸਤਾ ਹੋਇਆ ਹੈ। ਪੈਟਰੋਲ ਤੇ ਡੀਜ਼ਲ ਦੇ ਰੇਟ ਘਟਣ ਕਰਕੇ ਲੋਕਾਂ ‘ਚ ਖੁਸ਼ੀ ਦੀ ਲਹਿਰ ਹੈ।

ਨਵੇਂ ਰੇਟ ਮੁਤਾਬਕ ਪੰਜਾਬ ‘ਚ ਪੈਟਰੋਲ ਦੀ ਕੀਮਤ 22 ਪੈਸੇ ਘਟ ਕੇ 96.59 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 25 ਪੈਸੇ ਘੱਟ ਕੇ 86.85 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਇਸ ਦੇ ਨਾਲ ਹੀ ਅਰੁਣਾਚਲ ਪ੍ਰਦੇਸ਼, ਤਾਮਿਲਨਾਡੂ ਅਤੇ ਪੱਛਮੀ ਬੰਗਾਲ ਵਿੱਚ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਮੀ ਆਈ ਹੈ।

ਦੱਸ ਦੇਈਏ ਕਿ ਤੇਲ ਮਾਰਕੀਟਿੰਗ ਕੰਪਨੀਆਂ ਨੇ ਅੱਜ ਦੇਸ਼ ਭਰ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕੀਤੀਆਂ ਹਨ। ਕੁਝ ਸੂਬਿਆਂ ਵਿਚ ਪੈਟਰੋਲ ਤੇ ਡੀਜ਼ਲ ਸਸਤਾ ਹੋਇਆ ਹੈ ਜਦੋਂ ਕਿ ਕੁਝ ਸੂਬਿਆਂ ਵਿਚ ਇਸ ਦੇ ਰੇਟ ਵਿਚ ਮਾਮੂਲੀ ਵਾਧਾ ਵੀ ਹੋਇਆ ਹੈ, ਜਦੋਂ ਕਿ ਕਈ ਸੂਬਿਆਂ ਵਿਚ ਪੈਟਰੋਲ ਤੇ ਡੀਜ਼ਲ ਦੇ ਰੇਟ ਸਥਿਰ ਹਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *