ਅੰਮ੍ਰਿਤਸਰ/ਨਵੀਂ ਦਿੱਲੀ: ਹਿਮਾਚਲ ਪ੍ਰਦੇਸ਼ ਵਿੱਚ ਹੋਣ ਵਾਲੀਆਂ ਚੋਣਾਂ ਨਾਲ ਸਬੰਧਤ ਰੈਲੀਆਂ ਨੂੰ ਸੰਬੋਧਨ ਕਰਨ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ 5 ਨਵੰਬਰ ਨੂੰ ਪੰਜਾਬ ਆ ਰਹੇ ਹਨ। ਸੂਤਰਾਂ ਮੁਤਾਬਕ ਪੀਐਮ ਮੋਦੀ ਆਪਣੇ ਪੰਜਾਬ ਦੌਰੇ ਦੌਰਾਨ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਨਾਲ ਮੁਲਾਕਾਤ ਕਰਨਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ 5 ਨਵੰਬਰ ਨੂੰ ਸੁੰਦਰਨਗਰ ਵਿੱਚ ਅਤੇ ਦੁਪਹਿਰ ਨੂੰ ਸੋਲਨ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕਰਨਗੇ। ਤਰਨਤਾਰਨ ਨਿਊਜ਼ : ‘ਆਪ’ ਵਿਧਾਇਕ ਨੂੰ ਫਾਂਸੀ, ਅਦਾਲਤ ਨੇ ਸੁਣਾਇਆ ਫੈਸਲਾ, ਬਾਕੀ ਮੰਤਰੀ? ਇਸ ਤੋਂ ਪਹਿਲਾਂ ਉਹ ਡੇਰਾ ਬਿਆਸ ਪਹੁੰਚਣਗੇ। ਉਨ੍ਹਾਂ ਦੇ ਆਉਣ ਤੋਂ ਪਹਿਲਾਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਬਿਆਸ ਦੇ ਅਧਿਕਾਰੀਆਂ ਅਤੇ ਜ਼ਿਲ੍ਹਾ ਪੁਲਿਸ ਨੂੰ ਵੀ ਇਸ ਸਬੰਧੀ ਪੁਖਤਾ ਸੁਰੱਖਿਆ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਸੂਤਰਾਂ ਦਾ ਕਹਿਣਾ ਹੈ ਕਿ ਡੇਰਾ ਬਿਆਸ ਦੇ ਮੁਖੀ ਨੂੰ ਮਿਲਣ ਤੋਂ ਬਾਅਦ ਉਹ ਸ੍ਰੀ ਦਰਬਾਰ ਸਾਹਿਬ ਵਿਖੇ ਵੀ ਮੱਥਾ ਟੇਕਣਗੇ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।