PM ਸਕਿਓਰਟੀ ‘ਚ ਕੁਤਾਹੀ ਮਾਮਲੇ ਨੂੰ ਲੈ ਕੇ ਕੇਂਦਰ ਸਰਕਾਰ ਨੇ ਮੁੜ ਭੇਜੀ ਸੂਬਾ ਸਰਕਾਰ ਨੂੰ ਚਿੱਠੀ


ਚੰਡੀਗੜ੍ਹ: ਸੂਤਰਾਂ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਕੇਂਦਰੀ ਗ੍ਰਹਿ ਮੰਤਰਾਲੇ (MHA) ਨੇ PM ਸਕਿਓਰਟੀ ‘ਚ ਕੁਤਾਹੀ ਮਾਮਲੇ ਨੂੰ ਲੈ ਕੇ ਮੁੜ ਤੋਂ ਚਿੱਠੀ ਲਿਖੀ ਹੈ। ਇਸ ਚਿੱਠੀ ਵਿਚ ਉਨ੍ਹਾਂ ਸੂਬਾ ਸਰਕਾਰ ਤੋਂ ਪੁੱਛਿਆ ਕਿ ਹੱਲੇ ਤੱਕ ਜ਼ਿੰਮੇਵਾਰ ਅਫ਼ਸਰਾਂ ਤੇ ਕਾਰਵਾਈ ਕਿਊਂ ਨਹੀਂ ਕੀਤੀ ਗਈ? ਤੁਸੀ IPS ਰੈਂਕ ਦੇ ਅਫ਼ਸਰਾਂ ਤੇ ਕੋਈ ਕਾਰਵਈ ਕਿਊਂ ਨਹੀਂ ਕੀਤੀ? ਉਨ੍ਹਾਂ ਅੱਗੇ ਲਿਖਿਆ ਕਿ ਜੇਕਰ ਸੂਬਾਂ ਸਰਕਾਰ ਨੇ ਕੋਈ ਐਕਸ਼ਨ ਨਹੀਂ ਲਿਆ ਤਾਂ ਮਜਬੂਰਨ ਕੇਂਦਰ ਸਰਕਾਰ ਨੂੰ ਐਕਸ਼ਨ ਲੈਣਾ ਪੈਣਾ ਹੈ।
Sukhbir Badal ਦੀ ਡੇਢ ਮਿੰਟ ਦੀ Video ਨੇ ਪਾਈ ਤਰਥੱਲੀ! D5 Channel Punjabi
ਜ਼ਿਕਰਯੋਗ ਹੈ ਕਿ ਪਿਛਲੇ ਦਿਨਾਂ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ PM ਸਕਿਓਰਟੀ ‘ਚ ਕੁਤਾਹੀ ਮਾਮਲੇ ਨੂੰ ਲੈ ਕੇ ਐਸਪੀ ਗੁਰਬਿੰਦਰ ਸਿੰਘ, ਡੀਐਸਪੀ ਪ੍ਰਸੋਨ ਸਿੰਘ, ਡੀਐਸਪੀ ਜਗਦੀਸ਼ ਕੁਮਾਰ, ਇੰਸਪੈਕਟਰ ਜਤਿੰਦਰ ਸਿੰਘ, ਇੰਸਪੈਕਟਰ ਬਲਵਿੰਦਰ ਸਿੰਘ, ਸਬ ਇੰਸਪੈਕਟਰ ਜਸਵੰਤ ਸਿੰਘ ਅਤੇ ਏਐਸਆਈ ਰਾਕੇਸ਼ ਕੁਮਾਰ ਨੂੰ PM ਮੋਦੀ ਦੀ ਸੁਰੱਖਿਆ ਵਿੱਚ ਕੁਤਾਹੀ ਦੇ ਮਾਮਲੇ ‘ਚ ਸਸਪੈਂਡ ਕੀਤਾ ਗਿਆ ਸੀ।
ਗਰੀਬ ਘਰ ਦੀ ਧੀ ਨੇ ਗੱਡੇ ਕਾਮਯਾਬੀ ਦੇ ਝੰਡੇ, ਮਿਹਨਤ ਦੇਖ ਤੁਸੀਂ ਵੀ ਕਰੋਗੇ ਸਲਾਮ! D5 Channel Punjabi
ਪ੍ਰਧਾਨ ਮੰਤਰੀ ਮੋਦੀ 5 ਜਨਵਰੀ 2022 ਨੂੰ ਬਠਿੰਡਾ ਤੋਂ ਫ਼ਿਰੋਜ਼ਪੁਰ ਸੜਕ ਰਾਹੀਂ ਜਾ ਰਹੇ ਸਨ, ਪਰ ਕਿਸਾਨਾਂ ਨੇ PM ਦਾ ਕਾਫਲਾ ਰਸਤੇ ‘ਚ ਹੀ ਰੋਕ ਲਿਆ ਸੀ। ਜਿਸ ਤੋਂ ਬਾਅਦ ਉਨ੍ਹਾਂ ਦਾ ਕਾਫਲਾ ਫ਼ਿਰੋਜ਼ਪੁਰ ਦੇ ਪਿਆਰੇਆਣਾ ਫਲਾਈਓਵਰ ‘ਤੇ 20 ਮਿੰਟ ਲਈ ਰੁਕਿਆ। ਜਿੱਥੋਂ ਉਨ੍ਹਾਂ ਦੇ ਕਾਫਲੇ ਨੂੰ ਯੂ-ਟਰਨ ਲੈ ਕੇ ਵਾਪਸ ਪਰਤਣਾ ਸੀ। ਬਠਿੰਡਾ ਦੇ ਭਿਸੀਆਣਾ ਹਵਾਈ ਅੱਡੇ ‘ਤੇ ਪਹੁੰਚਣ ਤੋਂ ਬਾਅਦ ਪੀਐਮ ਮੋਦੀ ਨੇ ਕਿਹਾ ਸੀ – “ਆਪਣੇ ਮੁੱਖ ਮੰਤਰੀ ਨੂੰ ਧੰਨਵਾਦ ਕਹਿਣਾ, ਮੈਂ ਜ਼ਿੰਦਾ ਵਾਪਸ ਆ ਗਿਆ ਹਾਂ।” ਜਿਸ ਤੋਂ ਬਾਅਦ ਇਹ ਮਾਮਲਾ ਕਾਫੀ ਵਧ ਗਿਆ। ਇਹ ਫਲਾਈਓਵਰ ਭਾਰਤ-ਪਾਕਿਸਤਾਨ ਦੀ ਹੁਸੈਨੀਵਾਲਾ ਸਰਹੱਦ ਤੋਂ ਥੋੜ੍ਹੀ ਦੂਰੀ ‘ਤੇ ਸਥਿਤ ਸੀ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Leave a Reply

Your email address will not be published. Required fields are marked *