PM ਮੋਦੀ ਨੇ ਅਮਰਨਾਥ ਹਾਦਸੇ ‘ਤੇ ਦੁੱਖ ਪ੍ਰਗਟਾਇਆ, ਉਪ ਰਾਜਪਾਲ ਨੇ ਸਥਿਤੀ ਦਾ ਜਾਇਜ਼ਾ ਲਿਆ – Punjabi News Portal


ਪਹਿਲਗਾਮ ‘ਚ ਅਮਰਨਾਥ ਗੁਫਾ ਨੇੜੇ ਅੱਜ ਬੱਦਲ ਫਟ ਗਿਆ। ਬੱਦਲ ਫਟਣ ਕਾਰਨ ਇਲਾਕੇ ਵਿਚ ਹੜ੍ਹ ਵਰਗੀ ਸਥਿਤੀ ਬਣ ਗਈ ਹੈ। ਇਸ ਹਾਦਸੇ ‘ਚ 12 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 40 ਲੋਕ ਲਾਪਤਾ ਦੱਸੇ ਜਾ ਰਹੇ ਹਨ। ਇਸ ਘਟਨਾ ਤੋਂ ਬਾਅਦ ਅਮਰਨਾਥ ਯਾਤਰਾ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।

ਦੂਜੇ ਪਾਸੇ ਪੀਐਮ ਮੋਦੀ ਨੇ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ। ਪ੍ਰਧਾਨ ਮੰਤਰੀ ਨੇ ਟਵੀਟ ਕੀਤਾ, ”ਮੈਂ ਅਮਰਨਾਥ ਗੁਫਾ ‘ਚ ਹੋਏ ਹਾਦਸੇ ਤੋਂ ਦੁਖੀ ਹਾਂ। ਉਪ ਰਾਜਪਾਲ ਮਨੋਜ ਸਿਨਹਾ ਨੇ ਸਥਿਤੀ ਦਾ ਜਾਇਜ਼ਾ ਲਿਆ। ਮੌਕੇ ‘ਤੇ ਰਾਹਤ ਅਤੇ ਬਚਾਅ ਕਾਰਜ ਜਾਰੀ ਹਨ। ਦੁਖੀ ਪਰਿਵਾਰਾਂ ਪ੍ਰਤੀ ਮੇਰੀ ਸੰਵੇਦਨਾ। “




Leave a Reply

Your email address will not be published. Required fields are marked *