ਅੰਮ੍ਰਿਤਸਰ: ਅੰਮ੍ਰਿਤਸਰ ਦੇ ਰਾਣੀ ਬਾਗ ਇਲਾਕੇ ਵਿੱਚ ਚੋਰਾਂ ਵੱਲੋਂ ਬੈਂਕ ਦੀ ਸ਼ਾਖਾ ਨੂੰ ਲੁੱਟਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਹ ਘਟਨਾ ਪੰਜਾਬ ਨੈਸ਼ਨਲ ਬੈਂਕ ਦੀ ਦੱਸੀ ਜਾ ਰਹੀ ਹੈ, ਜਿੱਥੇ ਬੰਦੂਕ ਦੀ ਨੋਕ ‘ਤੇ ਲੁਟੇਰੇ ਲੱਖਾਂ ਰੁਪਏ ਲੁੱਟ ਕੇ ਫਰਾਰ ਹੋ ਗਏ। ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਜਿਸ ਸਮੇਂ ਚੋਰਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ, ਉਸ ਸਮੇਂ ਬੈਂਕ ‘ਚ ਕੋਈ ਸੁਰੱਖਿਆ ਗਾਰਡ ਮੌਜੂਦ ਨਹੀਂ ਸੀ, ਜਿਸ ਦਾ ਫਾਇਦਾ ਉਠਾਉਂਦੇ ਹੋਏ ਲੁਟੇਰਿਆਂ ਨੇ ਇਹ ਵਾਰਦਾਤ ਨੂੰ ਅੰਜਾਮ ਦਿੱਤਾ। PNB ਬੈਂਕ ‘ਚ ਫਿਲਮੀ ਅੰਦਾਜ਼ ‘ਚ ਲੁੱਟ! ਮੁਲਾਜਮਾਂ ਨੂੰ ਘੇਰਿਆ ਗਿਆ, ਪੁਲਿਸ ਨੇ ਦਿਨ-ਰਾਤ ਕੀਤੀ ਚਕਮਾ D5 Channel Punjabi ਪੁਲਿਸ ਅਨੁਸਾਰ 2 ਨੌਜਵਾਨਾਂ ਵੱਲੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਡੀਸੀਪੀ ਮੁਖਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਦੋ ਲੁਟੇਰੇ ਆਏ, ਇੱਕ ਲੁਟੇਰਾ ਬੈਂਕ ਵਿੱਚ ਦਾਖਲ ਹੋਇਆ ਅਤੇ ਬੰਦੂਕ ਦੀ ਨੋਕ ’ਤੇ ਕੈਸ਼ੀਅਰ ਨੂੰ ਸਾਰੇ ਪੈਸੇ ਲਿਫਾਫੇ ਵਿੱਚ ਪਾਉਣ ਲਈ ਕਿਹਾ। ਚੋਰ ਨੇ ਅੱਗੇ ਕੀ ਕਾਰਵਾਈ ਕੀਤੀ? ਤੁਸੀਂ ਵੀ ਇਹ ਵੀਡੀਓ ਦੇਖ ਸਕਦੇ ਹੋ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।