Site icon Geo Punjab

PSEB ਨੇ ਦਸਵੀਂ ਦੇ ਨਤੀਜੇ ਘੋਸ਼ਿਤ ਕੀਤੇ; ਕੁੜੀਆਂ ਨੇ ਲੜਕਿਆਂ ਨੂੰ ਪਛਾੜਿਆ ਅਤੇ ਪਹਿਲੇ ਤਿੰਨ ਸਥਾਨ ਹਾਸਲ ਕੀਤੇ –

PSEB ਨੇ ਦਸਵੀਂ ਦੇ ਨਤੀਜੇ ਘੋਸ਼ਿਤ ਕੀਤੇ;  ਕੁੜੀਆਂ ਨੇ ਲੜਕਿਆਂ ਨੂੰ ਪਛਾੜਿਆ ਅਤੇ ਪਹਿਲੇ ਤਿੰਨ ਸਥਾਨ ਹਾਸਲ ਕੀਤੇ –


• SMDMSSS ਕੋਟ ਸੁਖੀਆਂ ਦੀ ਗਗਨਦੀਪ ਕੌਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ |

• ਸਰਕਾਰੀ ਸਕੂਲਾਂ ਦੀ ਪਾਸ ਪ੍ਰਤੀਸ਼ਤਤਾ 97.76 ਪਾਸ ਪ੍ਰਤੀਸ਼ਤਤਾ ਦੇ ਨਾਲ ਵੱਧ ਗਈ ਹੈ

-ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਦਿੱਤੀ ਵਧਾਈ

ਐਸ.ਏ.ਐਸ.ਨਗਰ, 26 ਮਈ:

ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐੱਸ.ਈ.ਬੀ.) ਨੇ ਸ਼ੁੱਕਰਵਾਰ ਨੂੰ ਦਸਵੀਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਹੈ ਅਤੇ ਲੜਕੀਆਂ ਨੇ ਫਿਰ ਤੋਂ ਪਹਿਲੇ ਤਿੰਨ ਸਥਾਨਾਂ ‘ਤੇ ਕਬਜ਼ਾ ਕੀਤਾ ਹੈ।

ਐਲਾਨੇ ਨਤੀਜਿਆਂ ਅਨੁਸਾਰ ਸੰਤ ਮੋਹਨ ਦਾਸ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆਂ ਜ਼ਿਲ੍ਹਾ ਫਰੀਦਕੋਟ ਦੇ ਗੁਰਸੇਵਕ ਸਿੰਘ ਦੀ ਪੁੱਤਰੀ ਗਗਨਦੀਪ ਕੌਰ ਨੇ 650 ਵਿੱਚੋਂ 650 ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ ਹੈ।

ਇਸੇ ਤਰ੍ਹਾਂ ਸੰਤ ਮੋਹਨ ਦਾਸ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆਂ ਜ਼ਿਲ੍ਹਾ ਫਰੀਦਕੋਟ ਦੀ ਵਿਜੇ ਦੀ ਪੁੱਤਰੀ ਨਵਜੋਤ ਨੇ 648 ਅੰਕ ਪ੍ਰਾਪਤ ਕਰਕੇ ਦੂਜਾ ਅਤੇ ਸਰਕਾਰੀ ਹਾਈ ਸਕੂਲ ਮੰਡਾਲੀ ਜ਼ਿਲ੍ਹਾ ਮਾਨਸਾ ਦੀ ਹਰਮਨਦੀਪ ਕੌਰ ਨੇ 646 ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ।

ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਇਸ ਵਾਰ 2,90,796 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ, ਜਿਨ੍ਹਾਂ ਵਿੱਚੋਂ 2,81,905 ਵਿਦਿਆਰਥੀ ਪਾਸ ਹੋਏ ਹਨ। ਇਸ ਤੋਂ ਇਲਾਵਾ 6171 ਵਿਦਿਆਰਥੀਆਂ ਨੇ ਮੁੜ ਪ੍ਰੀਖਿਆ ਦੇਣੀ ਹੈ ਅਤੇ 103 ਵਿਦਿਆਰਥੀਆਂ ਦਾ ਨਤੀਜਾ ਲੇਟ ਆਇਆ ਹੈ।

ਵੇਰਵਿਆਂ ਦਾ ਖੁਲਾਸਾ ਕਰਦੇ ਹੋਏ ਬੁਲਾਰੇ ਨੇ ਦੱਸਿਆ ਕਿ ਲੜਕੀਆਂ ਦੀ ਸੰਚਿਤ ਪਾਸ ਪ੍ਰਤੀਸ਼ਤਤਾ 98.46 ਪ੍ਰਤੀਸ਼ਤ ਰਹੀ, ਜਦਕਿ ਲੜਕਿਆਂ ਨੇ ਕੁੱਲ ਮਿਲਾ ਕੇ 96.73 ਪ੍ਰਤੀਸ਼ਤ ਪ੍ਰਾਪਤ ਕੀਤਾ। ਸ਼ਹਿਰੀ ਖੇਤਰਾਂ ਵਿੱਚ ਪਾਸ ਪ੍ਰਤੀਸ਼ਤਤਾ 96.77 ਪ੍ਰਤੀਸ਼ਤ ਰਹੀ, ਪੇਂਡੂ ਖੇਤਰਾਂ ਵਿੱਚ ਇਹ 97.94 ਪ੍ਰਤੀਸ਼ਤ ਰਹੀ। ਇਸੇ ਤਰ੍ਹਾਂ ਸਰਕਾਰੀ ਸਕੂਲਾਂ ਵਿੱਚ ਪਾਸ ਪ੍ਰਤੀਸ਼ਤਤਾ 97.76 ਫੀਸਦੀ ਅਤੇ ਗੈਰ ਸਰਕਾਰੀ ਸਕੂਲਾਂ ਵਿੱਚ 97.00 ਫੀਸਦੀ ਰਹੀ।

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਚੰਗੇ ਨਤੀਜਿਆਂ ਲਈ ਵਿਦਿਆਰਥੀਆਂ, ਅਧਿਆਪਕਾਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਨੇ ਪ੍ਰਾਈਵੇਟ ਸਕੂਲਾਂ ਨੂੰ ਪਛਾੜ ਕੇ ਮੁੜ ਆਪਣੀ ਤਾਕਤ ਦਿਖਾਈ ਹੈ।

Exit mobile version