Site icon Geo Punjab

PSPCL ਦਾ ਮੁਲਾਜ਼ਮ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

<p> <br &sol;>&NewLine;<&sol;p>&NewLine;<p>&Tab;&Tab;ਪੀ&period;ਐਸ&period;ਪੀ&period;ਸੀ&period;ਐਲ&period; ਦਾ ਮੁਲਾਜ਼ਮ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਵਿਜੀਲੈਂਸ ਬਿਊਰੋ ਪੰਜਾਬ ਨੇ ਵੀਰਵਾਰ ਨੂੰ ਪੀ&period;ਐਸ&period;ਪੀ&period;ਸੀ&period;ਐਲ&period; ਲੱਖੋਵਾਲ&comma; ਕੋਹਾੜਾ ਦਫ਼ਤਰ ਲੁਧਿਆਣਾ ਵਿਖੇ ਤਾਇਨਾਤ ਮਾਲ ਸਹਾਇਕ ਪਰਮਜੀਤ ਸਿੰਘ ਨੂੰ ਬਿਜਲੀ ਕੁਨੈਕਸ਼ਨ ਤਬਦੀਲ ਕਰਨ ਬਦਲੇ 10000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਮਾਲ ਸਹਾਇਕ &lpar;ਆਰ&period;ਏ&period;&rpar; ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਲੱਖੋਵਾਲ ਦੇ ਵਸਨੀਕ ਦੀ ਸ਼ਿਕਾਇਤ &&num;8216&semi;ਤੇ ਕਾਬੂ ਕੀਤਾ ਗਿਆ ਹੈ। ਸ਼ਿਕਾਇਤ ਵਿੱਚ ਵਿਜੀਲੈਂਸ ਬਿਊਰੋ ਨੂੰ ਦੱਸਿਆ ਗਿਆ ਕਿ ਮੁਲਜ਼ਮ ਪਰਮਜੀਤ ਸਿੰਘ ਉਸ ਦੇ ਪਿਤਾ ਦੇ ਨਾਂ ’ਤੇ ਟਿਊਬਵੈੱਲ ਦਾ ਬਿਜਲੀ ਕੁਨੈਕਸ਼ਨ ਤਬਦੀਲ ਕਰਨ ਲਈ 50&comma;000 ਰੁਪਏ ਦੀ ਮੰਗ ਕਰ ਰਿਹਾ ਸੀ ਅਤੇ ਸੌਦਾ 30&comma;000 ਰੁਪਏ ਵਿੱਚ ਹੋਇਆ ਸੀ। ਉਨ੍ਹਾਂ ਦੱਸਿਆ ਕਿ ਕਥਿਤ ਤੱਥਾਂ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ &lpar;ਈਓਡਬਲਯੂ&rpar;&comma; ਪੰਜਾਬ&comma; ਲੁਧਿਆਣਾ ਦੀ ਟੀਮ ਨੇ ਪਰਮਜੀਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 10000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਮਾਮਲੇ ਵਿੱਚ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਤਹਿਤ ਥਾਣਾ ਵੀ&period;ਬੀ&period;ਲੁਧਿਆਣਾ ਵਿਖੇ ਐਫਆਈਆਰ ਦਰਜ ਕੀਤੀ ਗਈ ਹੈ ਅਤੇ ਅਗਲੇਰੀ ਕਾਰਵਾਈ ਜਾਰੀ ਹੈ।<br &sol;>&NewLine;<br &sol;><&sol;p>&NewLine;

Exit mobile version