ਪੀਐਸਪੀਸੀਐਲ ਦੇ ਸੀਨੀਅਰ ਕਾਰਜਕਾਰੀ ਇੰਜਨੀਅਰ ਨੂੰ ਮੁਅੱਤਲ ਪੰਜਾਬ ਦੇ ਬਿਜਲੀ ਮੰਤਰੀ ਸ੍ਰੀ ਹਰਭਜਨ ਸਿੰਘ ਈਟੀਓ ਦੇ ਨਿਰਦੇਸ਼ਾਂ ‘ਤੇ ਪੀਐਸਪੀਸੀਐਲ ਨੇ ਡਿਊਟੀ ਦੌਰਾਨ ਬੇਨਿਯਮੀਆਂ ਅਤੇ ਅਣਗਹਿਲੀ ਦੇ ਦੋਸ਼ਾਂ ਤਹਿਤ ਸੀਨੀਅਰ ਕਾਰਜਕਾਰੀ ਇੰਜੀਨੀਅਰ ਸਤੀਸ਼ ਕੁਮਾਰ (ਕੋਡ ਨੰ: 108296) ਨੂੰ ਮੁਅੱਤਲ ਕਰ ਦਿੱਤਾ ਹੈ। ਉਹ ਟੈਕਨੀਕਲ ਆਡਿਟ (ਇਲੈਕਟ੍ਰੀਕਲ) ਸੈੱਲ-1, ਪਟਿਆਲਾ ਵਿਖੇ ਤਾਇਨਾਤ ਸਨ। ਵਿਭਾਗ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁਅੱਤਲੀ ਦੀ ਮਿਆਦ ਦੌਰਾਨ ਅਧਿਕਾਰੀ ਦਾ ਮੁੱਖ ਦਫ਼ਤਰ ਚੀਫ਼ ਇੰਜੀਨੀਅਰ/ਓਪਰੇਸ਼ਨਜ਼ (ਸੈਂਟਰਲ ਜ਼ੋਨ), ਪੀ.ਐਸ.ਪੀ.ਸੀ.ਐਲ., ਲੁਧਿਆਣਾ ਹੋਵੇਗਾ। ਕੈਬਨਿਟ ਮੰਤਰੀ ਨੇ ਦੁਹਰਾਇਆ ਕਿ ਸਰਕਾਰੀ ਦਫ਼ਤਰਾਂ ਵਿੱਚ ਅਣਗਹਿਲੀ ਅਤੇ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਕਿਉਂਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਪਾਰਦਰਸ਼ੀ ਢੰਗ ਨਾਲ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।