ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਖੂਈ ਖੇੜਾ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ. ਲਾਈਨਮੈਨ ਮਹਿੰਦਰ ਕੁਮਾਰ ਨੂੰ 40,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਉਕਤ ਲਾਈਨਮੈਨ ਨੂੰ ਪਿੰਡ ਬਜੀਦਪੁਰ ਕੱਟਿਆਂਵਾਲੀ ਵਾਸੀ ਪ੍ਰਦੀਪ ਕੁਮਾਰ, ਜੋ ਆਪਣੇ ਪਿੰਡ ਵਿੱਚ ਬਾਲਾਜੀ ਮਿਲਕ ਸੈਂਟਰ ਚਲਾਉਂਦਾ ਹੈ, ਦੀ ਸ਼ਿਕਾਇਤ ’ਤੇ ਕਾਬੂ ਕੀਤਾ ਗਿਆ ਹੈ। ਸਾਬਕਾ ਜਥੇਦਾਰ ਹਰਪ੍ਰੀਤ ਸਿੰਘ ਖੁੱਲ੍ਹ ਕੇ ਬੋਲੇ ਅਕਾਲੀਆਂ ਖਿਲਾਫ, ਬਾਦਲਾਂ ਲਈ ਵੱਡੀ ਮੁਸੀਬਤ ! | D5 Channel Punjabi ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਪ੍ਰਦੀਪ ਕੁਮਾਰ ਨੇ ਵਿਜੀਲੈਂਸ ਬਿਊਰੋ ਫਿਰੋਜ਼ਪੁਰ ਰੇਂਜ ਦੀ ਫਾਜ਼ਿਲਕਾ ਯੂਨਿਟ ਕੋਲ ਪਹੁੰਚ ਕਰਕੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਲਾਈਨਮੈਨ ਮਹਿੰਦਰ ਕੁਮਾਰ ਨੇ ਮਹੀਨੇ ਦੌਰਾਨ 73,790 ਰੁਪਏ ਦੀ ਬਿਜਲੀ ਚੋਰੀ ਕੀਤੀ ਸੀ। ਅਪ੍ਰੈਲ, 2023 ਨੂੰ ਬਾਲਾਜੀ ਮਿਲਕ ਸੈਂਟਰ ਤੋਂ ਬਿੱਲ ਦਾ ਨਿਪਟਾਰਾ ਕਰਨ ਬਦਲੇ 40,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਨੂੰ ਪਹਿਲਾਂ ਫਰਵਰੀ ਮਹੀਨੇ ਦਾ 52,360 ਰੁਪਏ ਦਾ ਬਿਜਲੀ ਦਾ ਬਿੱਲ ਆਇਆ ਸੀ ਅਤੇ ਉਕਤ ਲਾਈਨਮੈਨ ਨੇ ਇਸ ਬਿਜਲੀ ਬਿੱਲ ਨੂੰ ਠੀਕ ਕਰਨ ਲਈ ਉਸ ਤੋਂ 21,000 ਰੁਪਏ ਵਸੂਲੇ ਸਨ, ਪਰ ਜਦੋਂ ਉਸ ਦਾ ਅਪ੍ਰੈਲ ਮਹੀਨੇ ਦਾ ਬਿਜਲੀ ਬਿੱਲ 73,790 ਰੁਪਏ ਆ ਗਿਆ। ਉਸ ਨੇ ਦੇਖਿਆ ਕਿ ਫਰਵਰੀ ਮਹੀਨੇ ਦਾ ਬਿੱਲ ਵੀ ਇਸ ਨਾਲ ਨੱਥੀ ਸੀ। CM ਮਾਨ ‘ਤੇ ਨਾਰਾਜ਼ ਪ੍ਰਧਾਨ ਧਾਮੀ ਨੇ ਦਿੱਤੀ ਚੈਲੇਂਜ, “ਹੁਣ ਇਸ ਤਰ੍ਹਾਂ ਕਰਕੇ ਦਿਖਾਓ”। D5 Channel Punjabi ਇਸ ਲਈ ਉਸਨੇ ਦੁਬਾਰਾ ਲਾਈਨਮੈਨ ਨਾਲ ਸੰਪਰਕ ਕੀਤਾ ਅਤੇ ਲਾਈਨਮੈਨ ਨੇ ਉਸ (ਸ਼ਿਕਾਇਤਕਰਤਾ) ਤੋਂ 40,000 ਰੁਪਏ ਦੀ ਹੋਰ ਮੰਗ ਕੀਤੀ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਇਸ ਲਾਈਨਮੈਨ ਨੂੰ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ। ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 40,000 ਰੁਪਏ ਇਸ ਸਬੰਧੀ ਥਾਣਾ ਵਿਜੀਲੈਂਸ ਫਿਰੋਜ਼ਪੁਰ ਰੇਂਜ ਵਿਖੇ ਲਾਈਨਮੈਨ ਖਿਲਾਫ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।