ਚੰਡੀਗੜ੍ਹ: ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਸਤੀਸ਼ ਕੁਮਾਰ, ਸੀਨੀਅਰ ਕਾਰਜਕਾਰੀ ਇੰਜੀਨੀਅਰ (ਕੋਡ ਨੰ: 108296) ਨੂੰ ਡਿਊਟੀ ਵਿੱਚ ਅਣਗਹਿਲੀ ਵਰਤਣ ਲਈ ਮੁਅੱਤਲ ਕਰ ਦਿੱਤਾ ਹੈ। ਉਹ ਟੈਕਨੀਕਲ ਆਡਿਟ (ਇਲੈਕਟ੍ਰੀਕਲ) ਸੈੱਲ-1, ਪਟਿਆਲਾ ਵਿਖੇ ਤਾਇਨਾਤ ਸਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਮੁਅੱਤਲੀ ਦੇ ਸਮੇਂ ਦੌਰਾਨ ਮੁੱਖ ਇੰਜਨੀਅਰ/ਓਪਰੇਸ਼ਨ (ਸੈਂਟਰਲ ਜ਼ੋਨ), ਪੀ.ਐਸ.ਪੀ.ਸੀ.ਐਲ., ਲੁਧਿਆਣਾ ਸਬੰਧਤ ਅਧਿਕਾਰੀ ਦਾ ਮੁੱਖ ਦਫ਼ਤਰ ਹੋਵੇਗਾ। ਕੈਬਨਿਟ ਮੰਤਰੀ ਨੇ ਦੁਹਰਾਇਆ ਕਿ ਸਰਕਾਰੀ ਦਫ਼ਤਰਾਂ ਵਿੱਚ ਅਣਗਹਿਲੀ ਅਤੇ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਾਰਦਰਸ਼ੀ ਢੰਗ ਨਾਲ ਲੋਕਾਂ ਨੂੰ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
