ਚੰਡੀਗੜ੍ਹ: ਪੰਜਾਬ ਰਾਜ ਅਧਿਆਪਕ ਯੋਗਤਾ ਪ੍ਰੀਖਿਆ ਸਬੰਧੀ ਨਵਾਂ ਨੋਟਿਸ ਜਾਰੀ ਕੀਤਾ ਗਿਆ ਹੈ। ਇਹ ਨੋਟਿਸ SCERT ਪੰਜਾਬ ਵੱਲੋਂ ਜਾਰੀ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਰਾਜ ਅਧਿਆਪਕ ਯੋਗਤਾ ਪ੍ਰੀਖਿਆ ਉੱਤਰ ਪੱਤਰੀਆਂ ਲੀਕ ਹੋਣ ਕਾਰਨ ਰੱਦ ਕਰ ਦਿੱਤੀ ਗਈ ਸੀ, ਜਿਸ ‘ਤੇ ਸਖ਼ਤ ਕਾਰਵਾਈ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਨੇ ਪੇਪਰ ਲੀਕ ਹੋਣ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਐਸਆਈਟੀ ਦਾ ਗਠਨ ਵੀ ਕੀਤਾ ਸੀ। ਹੁਣ ਜਾਰੀ ਨੋਟਿਸ ਅਨੁਸਾਰ ਇਹ ਪ੍ਰੀਖਿਆ 30 ਅਪ੍ਰੈਲ 2023 ਨੂੰ ਸਵੇਰੇ 10 ਵਜੇ ਤੋਂ 1 ਵਜੇ ਤੱਕ ਹੋਵੇਗੀ। ਇਸ ਸਬੰਧੀ ਰੈਗੂਲਰ ਡਾਇਰੈਕਟਰ ਐਸਸੀਈਆਰਟੀ ਪੰਜਾਬ ਵੱਲੋਂ ਨੋਟਿਸ ਜਾਰੀ ਕੀਤਾ ਗਿਆ ਹੈ। ਸਬੰਧਤ ਉਮੀਦਵਾਰ ਪੇਪਰ ਦੀ ਅੱਪਡੇਟ ਜਾਣਕਾਰੀ ਲਈ ਵਿਭਾਗ ਦੀ ਵੈੱਬਸਾਈਟ www.ssapunjab.org ਨੂੰ ਸਮੇਂ-ਸਮੇਂ ‘ਤੇ ਚੈੱਕ ਕਰਦੇ ਰਹਿਣ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।