PSTET-2 ਦੀ ਪ੍ਰੀਖਿਆ ਵਿੱਚ 90.72 ਫੀਸਦੀ ਵਿਦਿਆਰਥੀ ਆਏ : ਹਰਜੋਤ ਸਿੰਘ ਬੈਂਸ –

PSTET-2 ਦੀ ਪ੍ਰੀਖਿਆ ਵਿੱਚ 90.72 ਫੀਸਦੀ ਵਿਦਿਆਰਥੀ ਆਏ : ਹਰਜੋਤ ਸਿੰਘ ਬੈਂਸ –


ਚੰਡੀਗੜ੍ਹ, 30 ਅਪ੍ਰੈਲ:

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ: ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਐਤਵਾਰ ਨੂੰ ਪੀ.ਐਸ.ਟੀ.ਈ.ਟੀ.-2 ਦੀ ਪ੍ਰੀਖਿਆ ਪਾਰਦਰਸ਼ੀ ਢੰਗ ਨਾਲ ਕਰਵਾਈ ਗਈ ਤਾਂ ਜੋ ਯੋਗ ਅਤੇ ਮਿਹਨਤੀ ਉਮੀਦਵਾਰਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਜਾ ਸਕੇ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਪ੍ਰੀਖਿਆ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਕਰਵਾਈ ਗਈ ਸੀ। ਕਿਸੇ ਵੀ ਤਰ੍ਹਾਂ ਦੀ ਧੋਖਾਧੜੀ ਅਤੇ ਜਾਅਲਸਾਜ਼ੀ ਦੀ ਸੰਭਾਵਨਾ ਨੂੰ ਖਤਮ ਕਰਦੇ ਹੋਏ, ਸਾਰੇ ਪ੍ਰੀਖਿਆ ਕੇਂਦਰਾਂ ‘ਤੇ ਜੈਮਰ ਲਗਾਏ ਗਏ ਸਨ। ਬੈਂਸ ਨੇ ਦੱਸਿਆ ਕਿ ਇਸੇ ਤਰ੍ਹਾਂ ਪ੍ਰੀਖਿਆਰਥੀਆਂ ਦੀ ਹਾਜ਼ਰੀ ਵੀ ਬਾਇਓਮੀਟ੍ਰਿਕ ਤਰੀਕਿਆਂ ਰਾਹੀਂ ਕੀਤੀ ਜਾਂਦੀ ਹੈ।

ਹੋਰ ਜਾਣਕਾਰੀ ਦਿੰਦਿਆਂ ਹਰਜੋਤ ਬੈਂਸ ਨੇ ਦੱਸਿਆ ਕਿ ਕੁੱਲ 98,358 ਵਿਦਿਆਰਥੀਆਂ ਵਿੱਚੋਂ 89,230 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ। ਇਸ ਤਰ੍ਹਾਂ ਉਮੀਦਵਾਰਾਂ ਦੀ ਹਾਜ਼ਰੀ 90.72 ਫੀਸਦੀ ਰਹੀ। ਇਹ ਪ੍ਰੀਖਿਆ ਸਵੇਰੇ 10.30 ਤੋਂ 1.00 ਵਜੇ ਤੱਕ ਲਈ ਗਈ ਸੀ ਅਤੇ ਇਸ ਪ੍ਰੀਖਿਆ ਲਈ ਸਰਕਾਰ ਵੱਲੋਂ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ 280 ਪ੍ਰੀਖਿਆ ਕੇਂਦਰ ਬਣਾਏ ਗਏ ਸਨ।

ਉਨ੍ਹਾਂ ਦੱਸਿਆ ਕਿ ਇਸ ਪ੍ਰੀਖਿਆ ਦੌਰਾਨ ਸੂਬੇ ਭਰ ਦੇ ਕਿਸੇ ਵੀ ਜ਼ਿਲ੍ਹੇ ਵਿੱਚੋਂ ਕੋਈ ਸ਼ਿਕਾਇਤ ਪ੍ਰਾਪਤ ਨਹੀਂ ਹੋਈ ਹੈ।

Leave a Reply

Your email address will not be published. Required fields are marked *