ਮੋਹਾਲੀ: ਵਿਜੀਲੈਂਸ ਨੇ ਅੱਜ ਮੁਹਾਲੀ ਦੇ ਫੇਜ਼-ਆਈਟੀਆਈ ਦੇ ਪ੍ਰਿੰਸੀਪਲ ਸ਼ਮਸ਼ੇਰ ਸਿੰਘ ਪੁਰਖਾਲਵੀ ਨੂੰ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਪ੍ਰਿੰਸੀਪਲ ‘ਤੇ ਇੰਸਪੈਕਟਰ ਦੀ ਨੌਕਰੀ ਦਿਵਾਉਣ ਲਈ ਹਰਦੀਪ ਸਿੰਘ ਨਾਂ ਦੇ ਵਿਅਕਤੀ ਤੋਂ 50,000 ਰੁਪਏ ਦੀ ਰਿਸ਼ਵਤ ਮੰਗਣ ਦਾ ਦੋਸ਼ ਹੈ। ਹਰਦੀਪ ਸਿੰਘ ਦੀ ਰਿਸ਼ਵਤ ਮੰਗਣ ਦੀ ਵੀਡੀਓ ਮੁੱਖ ਮੰਤਰੀ ਵੱਲੋਂ ਜਾਰੀ ਹੈਲਪਲਾਈਨ ਨੰਬਰ ‘ਤੇ ਭੇਜੀ ਗਈ ਸੀ। ਜਿਸ ਤੋਂ ਬਾਅਦ ਵਿਜੀਲੈਂਸ ਨੇ ਕਾਰਵਾਈ ਕਰਦੇ ਹੋਏ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ।