Site icon Geo Punjab

Punjab Lok Sabha Election: CM ਭਗਵੰਤ ਮਾਨ ਖੁਦ ਸੰਭਾਲਣਗੇ ਮੋਰਚਾ

Punjab Lok Sabha Election: CM ਭਗਵੰਤ ਮਾਨ ਖੁਦ ਸੰਭਾਲਣਗੇ ਮੋਰਚਾ

Punjab Lok Sabha Election 2024 Update: ਲੋਕ ਸਭਾ ਚੋਣਾਂ ਜਿਵੇਂ ਜਿਵੇਂ ਨੇੜੇ ਆ ਰਹੀਆਂ ਹਨ ਉਸ ਨੂੰ ਲੈ ਕੇ ਸਿਆਸੀ ਪਾਰਟੀਆਂ ਵੱਲੋਂ ਪੂਰੀ ਰਣਨੀਤੀ ਤਿਆਰ ਕਰ ਲਈਆਂ ਗਈਆਂ ਹਨ। ਇਸ ਵਿਚਾਲੇ ਅੱਜ ਆਮ ਆਦਮੀ ਪਾਰਟੀ (ਆਪ) ਦੀ ਜਿੱਤ ਯਕੀਨੀ ਬਣਾਉਣ ਅਤੇ ਵਿਰੋਧੀਆਂ ਨੂੰ ਨੁੱਕਰੇ ਲਾਉਣ ਲਈ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਖੁਦ ਮੋਰਚਾ ਸੰਭਾਲਣਗੇ। ਉਹ ਹਰ ਲੋਕ ਸਭਾ ਹਲਕੇ ਵਿੱਚ ਜਾ ਕੇ ਰੈਲੀਆਂ ਅਤੇ ਰੋਡ ਸ਼ੋਅ ਕਰਨਗੇ। ਇਸ ਲਈ ਪਾਰਟੀ ਵੱਲੋਂ ਪੂਰੀ ਰਣਨੀਤੀ ਤਿਆਰ ਕਰ ਲਈ ਗਈ ਹੈ।

ਮੁੱਖ ਮੰਤਰੀ ਅੱਜ ਫਤਿਹਗੜ੍ਹ ਸਾਹਿਬ ਤੋਂ ਇਸ ਦੀ ਸ਼ੁਰੂਆਤ ਕਰਨਗੇ। ਉਹ ਫ਼ਤਹਿਗੜ੍ਹ ਸਾਹਿਬ ਵਿੱਚ ਪਾਰਟੀ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਲਈ ਚੋਣ ਰੈਲੀ ਕਰਨਗੇ ਅਤੇ ਸ਼ਾਮ ਨੂੰ ਪਟਿਆਲਾ ਲੋਕ ਸਭਾ ਹਲਕੇ ਅਧੀਨ ਪੈਂਦੇ ਰਾਜਪੁਰਾ ਵਿੱਚ ਰੋਡ ਸ਼ੋਅ ਕਰਨਗੇ।

ਲੋਕ ਸਭਾ ਚੋਣਾਂ ਕਿਸੇ ਚੁਣੌਤੀ ਤੋਂ ਘੱਟ ਨਹੀਂ
ਇਸ ਵਾਰ ਲੋਕ ਸਭਾ ਚੋਣਾਂ ਮੁੱਖ ਮੰਤਰੀ ਭਗਵੰਤ ਮਾਨ ਲਈ ਕਿਸੇ ਚੁਣੌਤੀ ਤੋਂ ਘੱਟ ਨਹੀਂ ਹਨ। ਕਿਉਂਕਿ ਇਸ ਵਾਰ ਸੂਬੇ ਵਿੱਚ ‘ਆਪ’ ਦੀ ਸਰਕਾਰ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਖੁਦ ਚੋਣਾਂ ‘ਚ ਉਮੀਦਵਾਰ ਖੜ੍ਹੇ ਕਰਨ ਤੋਂ ਲੈ ਕੇ ਬਾਕੀ ਸਾਰੀਆਂ ਰਣਨੀਤੀਆਂ ਬਣਾ ਲਈਆਂ ਹਨ।ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version