ਸ਼੍ਰੋਮਣੀ ਅਕਾਲੀ ਦਲ ਵੱਲੋਂ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਆਪਣੇ ਉਮੀਦਵਾਰ ਦਲਜੀਤ ਸਿੰਘ ਚੀਮਾ ਨੂੰ ਚੋਣ ਮੈਦਾਨ ਦੇ ਵਿੱਚ ਉਤਾਰਿਆ ਹੈ। ਡਾ. ਦਲਜੀਤ ਸਿੰਘ ਚੀਮਾ ਨੇ ਆਪਣੇ ਚੋਣ ਪ੍ਰਚਾਰ ਦੀ ਸ਼ੁਰੂ ਪਠਾਨਕੋਟ ਤੋਂ ਕੀਤੀ ਹੈ। ਜਿੱਥੇ ਉਨ੍ਹਾਂ ਦਾ ਪਠਾਨਕੋਰਟ ਪੁੱਜਣ ਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਮਿੰਟੂ ਅਤੇ ਪਾਰਟੀ ਵਰਕਰਾਂ ਨੇ ਨਿੱਘਾ ਸਵਾਗਤ ਕੀਤਾ।
ਇਸ ਮੌਕੇ ਤੇ ਦਲਜੀਤ ਸਿੰਘ ਚੀਮਾ ਨੇ ਪਠਾਨਕੋਟ ਦੇ ਵੱਖ-ਵੱਖ ਜਗ੍ਹਾ ਥਾਵਾਂ ‘ਤੇ ਜਾਕੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦੇ ਨਾਲ ਲੋਕ ਸਭਾ ਚੋਣਾਂ ਨੂੰ ਲੈ ਕੇ ਚਰਚਾ ਕੀਤੀ। ਇਸ ਮੌਕੇ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦੇ ਉਨ੍ਹਾਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਲਿਆ ਕਰੜੇ ਹੱਥੀ।
ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਸ ਵਾਰ ਅਕਾਲੀ ਦਲ ਪੂਰੇ ਜ਼ੋਰ-ਸ਼ੋਰ ਨਾਲ ਚੋਣਾਂ ਲੜ ਰਹੀ ਹੈ।
ਉਹਨਾਂ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪੰਜਾਬ ਦੇ ਨਾਲ ਵਿਤਕਰਾ ਕੀਤਾ ਗਿਆ ਹੈ ਅਤੇ ਪਹਿਲੀਆਂ ਸਰਕਾਰਾਂ ਨੇ ਵੀ ਪੰਜਾਬ ਦੇ ਨਾਲ ਵਿਤਕਰਾ ਕੀਤਾ ਹੈ। ਇਹੀ ਨਹੀਂ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਤਾਂ ਪੰਜਾਬ ਦੇ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ। ਪਰ ਪੰਜਾਬ ਦੇ ਵਿੱਚ ਉਨ੍ਹਾਂ ਦੇ ਦਾਵੇ ਖੋਖਲੇ ਨਜ਼ਰ ਆਏ।ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
