Punjab News: ਨਗਰ ਪੰਚਾਇਤ ਅਮਰਗੜ੍ਹ ਦੀਆਂ ਚੋਣਾਂ ਲਈ ਚੋਣ ਅਮਲੇ ਦੀ ਦੂਜੀ ਫਾਈਨਲ ਰਿਹਰਸਲ ਮੁਕੰਮਲ ਹੋ ਗਈ ਹੈ |

Punjab News: ਨਗਰ ਪੰਚਾਇਤ ਅਮਰਗੜ੍ਹ ਦੀਆਂ ਚੋਣਾਂ ਲਈ ਚੋਣ ਅਮਲੇ ਦੀ ਦੂਜੀ ਫਾਈਨਲ ਰਿਹਰਸਲ ਮੁਕੰਮਲ ਹੋ ਗਈ ਹੈ |

ਪੰਜਾਬ ਨਿਊਜ਼ : ਨਗਰ ਪੰਚਾਇਤ ਅਮਰਗੜ੍ਹ ਚੋਣਾਂ ਲਈ ਚੋਣ ਸਟਾਫ ਦੇ ਦੂਜਾ ਫਾਈਨਲ ਰਿਹਰਸਲ ਪੂਰਾ ਕੀਤਾ

25 ਮਈ ਨੂੰ ਅਧਿਕਾਰੀ ਕਾਲਜ ਅਮਰਗੜ੍ਹ ਤੋਂ ਰਵਾਨਗੀ ਹੋ ਜਾਵੇਗਾ ਪੋਲਿੰਗ ਪਾਰਟੀਆਂ: ਰੋਮਬਸ ਸਿੰਘ

ਨਗਰ ਪੰਚਾਇਤ ਅਮਰਗੜ੍ਹ ਦੀਆਂ ਚੋਣਾਂ ਨੂੰ ਸੁਚਾਰੂ, ਨਿਰਪੱਖ ਅਤੇ ਸ਼ਾਂਤੀਪੂਰਵਕ ਢੰਗ ਨਾਲ ਕਰਵਾਉਣ ਲਈ ਤਾਇਨਾਤ ਕੀਤੇ ਗਏ ਚੋਣ ਅਮਲੇ ਦੀ ਦੂਜੀ ਅਤੇ ਅੰਤਿਮ ਰਿਹਰਸਲ ਅੱਜ ਸਥਾਨਕ ਸਰਕਾਰੀ ਕਾਲਜ ਅਮਰਗੜ੍ਹ ਵਿਖੇ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ. ਅਮਰਗੜ੍ਹ ਹਰੰਬਾਸ ਸਿੰਘ ਦੀ ਅਗਵਾਈ ਹੇਠ ਹੋਈ।

ਰਿਹਰਸਲ ਦੌਰਾਨ ਪੋਲਿੰਗ ਸਟਾਫ਼ ਨੂੰ ਪੋਲਿੰਗ ਪ੍ਰਕਿਰਿਆ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਚੋਣਾਂ ਦੌਰਾਨ ਨਿਭਾਈਆਂ ਜਾਣ ਵਾਲੀਆਂ ਡਿਊਟੀਆਂ ਸਬੰਧੀ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ | ਇਸ ਮੌਕੇ ਪੋਲਿੰਗ ਪਾਰਟੀਆਂ ਨੂੰ ਵੋਟਿੰਗ ਪ੍ਰਕਿਰਿਆ, ਮੌਕ ਪੋਲ, ਸੀਲਿੰਗ ਪ੍ਰਕਿਰਿਆ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਜਾਣੂ ਕਰਵਾਇਆ ਗਿਆ।

ਰਿਟਰਨਿੰਗ ਅਫ਼ਸਰ ਹਰੰਬਾਸ ਸਿੰਘ ਨੇ ਦੱਸਿਆ ਕਿ ਚੋਣਾਂ ਨੂੰ ਪੂਰੀ ਪਾਰਦਰਸ਼ਤਾ ਅਤੇ ਨਿਰਪੱਖਤਾ ਨਾਲ ਕਰਵਾਉਣ ਲਈ ਪ੍ਰਸ਼ਾਸਨ ਵੱਲੋਂ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ 25 ਮਈ ਨੂੰ ਸਰਕਾਰੀ ਕਾਲਜ ਅਮਰਗੜ੍ਹ ਤੋਂ ਪੋਲਿੰਗ ਪਾਰਟੀਆਂ ਭੇਜੀਆਂ ਜਾਣਗੀਆਂ। ਉਨ੍ਹਾਂ ਚੋਣ ਅਮਲੇ ਨੂੰ ਹਦਾਇਤ ਕੀਤੀ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ, ਜ਼ਿੰਮੇਵਾਰੀ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਬਿਨਾਂ ਕਿਸੇ ਡਰ ਭੈਅ ਦੇ ਨਿਭਾਉਣ ਤਾਂ ਜੋ ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।

Leave a Reply

Your email address will not be published. Required fields are marked *