Punjab News: ਮਹਿੰਦਰ ਭਗਤ ਨੇ ਆਲੂ ਉਤਪਾਦਕਾਂ ਅਤੇ ਕੋਲਡ ਸਟੋਰੇਜ਼ ਮਾਲਕਾਂ ਦੀਆਂ ਮੁਸ਼ਕਲਾਂ ਸੁਣੀਆਂ; ਹਰ ਸੰਭਵ ਸਹਿਯੋਗ ਦਾ ਭਰੋਸਾ ਦਿਵਾਉਂਦਾ ਹੈ

Punjab News: ਮਹਿੰਦਰ ਭਗਤ ਨੇ ਆਲੂ ਉਤਪਾਦਕਾਂ ਅਤੇ ਕੋਲਡ ਸਟੋਰੇਜ਼ ਮਾਲਕਾਂ ਦੀਆਂ ਮੁਸ਼ਕਲਾਂ ਸੁਣੀਆਂ; ਹਰ ਸੰਭਵ ਸਹਿਯੋਗ ਦਾ ਭਰੋਸਾ ਦਿਵਾਉਂਦਾ ਹੈ

Punjab News: ਮਹਿੰਦਰ ਭਗਤ ਨੇ ਆਲੂ ਉਤਪਾਦਕਾਂ ਅਤੇ ਕੋਲਡ ਸਟੋਰੇਜ਼ ਮਾਲਕਾਂ ਦੀਆਂ ਮੁਸ਼ਕਲਾਂ ਸੁਣੀਆਂ; ਹਰ ਸੰਭਵ ਸਹਿਯੋਗ ਦਾ ਭਰੋਸਾ ਦਿਵਾਉਂਦਾ ਹੈ

*ਅਧਿਕਾਰੀਆਂ ਨੂੰ ਜ਼ਮੀਨੀ ਪੱਧਰ ਦਾ ਮੁਲਾਂਕਣ ਕਰਨ ਅਤੇ ਇੱਕ ਵਿਆਪਕ ਰਿਪੋਰਟ ਤਿਆਰ ਕਰਨ ਦੇ ਨਿਰਦੇਸ਼*

*ਕਿਸਾਨਾਂ ਦੀ ਆਮਦਨ ਵਧਾਉਣ ਅਤੇ ਉਹਨਾਂ ਦੇ ਮਸਲਿਆਂ ਦੇ ਪ੍ਰਭਾਵਸ਼ਾਲੀ ਹੱਲ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵਚਨਬੱਧ*

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਅਤੇ ਉਨ੍ਹਾਂ ਨੂੰ ਦਰਪੇਸ਼ ਚੁਣੌਤੀਆਂ ਦੇ ਪ੍ਰਭਾਵਸ਼ਾਲੀ ਹੱਲ ਮੁਹੱਈਆ ਕਰਵਾਉਣ ਲਈ ਠੋਸ ਉਪਰਾਲੇ ਕਰ ਰਹੀ ਹੈ।

ਇਸ ਵਚਨਬੱਧਤਾ ਨੂੰ ਅੱਗੇ ਵਧਾਉਂਦੇ ਹੋਏ ਬਾਗਬਾਨੀ ਮੰਤਰੀ ਮਹਿੰਦਰ ਭਗਤ ਨੇ ਅੱਜ ਪੰਜਾਬ ਭਵਨ, ਚੰਡੀਗੜ੍ਹ ਵਿਖੇ ਆਲੂ ਉਤਪਾਦਕਾਂ ਅਤੇ ਕੋਲਡ ਸਟੋਰਾਂ ਦੇ ਮਾਲਕਾਂ ਨਾਲ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਹੱਲ ਕਰਨ ਲਈ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਦੌਰਾਨ ਬਾਗਬਾਨੀ ਵਿਭਾਗ ਦੇ ਵਧੀਕ ਸਕੱਤਰ ਸ੍ਰੀ ਲਤੀਫ਼ ਅਹਿਮਦ ਅਤੇ ਡਾਇਰੈਕਟਰ ਸ੍ਰੀ ਮਨੀਸ਼ ਕੁਮਾਰ ਹਾਜ਼ਰ ਸਨ।

ਗੱਲਬਾਤ ਦੌਰਾਨ ਆਲੂ ਉਤਪਾਦਕਾਂ ਅਤੇ ਕੋਲਡ ਸਟੋਰੇਜ ਮਾਲਕਾਂ ਨੇ ਮੰਤਰੀ ਨੂੰ ਉਨ੍ਹਾਂ ਨੂੰ ਦਰਪੇਸ਼ ਵੱਖ-ਵੱਖ ਸਮੱਸਿਆਵਾਂ ਤੋਂ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਜਿੱਥੇ ਪੰਜਾਬ ਸਰਕਾਰ ਵੱਲੋਂ ਆਲੂਆਂ ਦੀ ਫ਼ਸਲ ਲਈ ਕੋਲਡ ਸਟੋਰੇਜ ਸੁਵਿਧਾਵਾਂ ਦੀ ਸਥਾਪਨਾ ਅਤੇ ਰੱਖ-ਰਖਾਅ ਲਈ ਸਹਿਯੋਗ ਦਿੱਤਾ ਜਾ ਰਿਹਾ ਹੈ, ਉੱਥੇ ਹੀ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੁੱਦਿਆਂ ਨੂੰ ਪਹਿਲ ਦੇ ਆਧਾਰ ‘ਤੇ ਧਿਆਨ ਦੇਣ ਅਤੇ ਸਮੇਂ ਸਿਰ ਹੱਲ ਕਰਨ ਦੀ ਲੋੜ ਹੈ।

ਇਸ ਮੌਕੇ ਮੰਤਰੀ ਮਹਿੰਦਰ ਭਗਤ ਨੇ ਆਲੂ ਉਤਪਾਦਕਾਂ ਅਤੇ ਕੋਲਡ ਸਟੋਰੇਜ਼ ਮਾਲਕਾਂ ਦੀਆਂ ਮੁਸ਼ਕਲਾਂ ਨੂੰ ਧਿਆਨ ਨਾਲ ਸੁਣਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਢੁੱਕਵੇਂ ਹੱਲ ਨੂੰ ਯਕੀਨੀ ਬਣਾਉਣ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ ਅਤੇ ਹੋਰ ਸਕੀਮਾਂ ਰਾਹੀਂ ਕੋਲਡ ਸਟੋਰਾਂ, ਗੋਦਾਮਾਂ ਅਤੇ ਪੈਕਿੰਗ ਯੂਨਿਟਾਂ ਨੂੰ ਮਜ਼ਬੂਤ ​​ਕੀਤਾ ਜਾ ਰਿਹਾ ਹੈ।

ਮੰਤਰੀ ਨੇ ਅਧਿਕਾਰੀਆਂ ਨੂੰ ਆਲੂ ਉਤਪਾਦਕਾਂ ਅਤੇ ਕੋਲਡ ਸਟੋਰੇਜ ਮਾਲਕਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਇੱਕ ਵਿਆਪਕ ਰਿਪੋਰਟ ਤਿਆਰ ਕਰਨ ਦੇ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਕਿਸਾਨਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਅਤੇ ਵਿਸਥਾਰਤ ਰਿਪੋਰਟ ਤਿਆਰ ਕਰਨ ਦੇ ਨਿਰਦੇਸ਼ ਦਿੱਤੇ। ਅਧਿਕਾਰੀਆਂ ਨੇ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਸਾਰੇ ਕੰਮ ਮਿੱਥੇ ਸਮੇਂ ਅੰਦਰ ਮੁਕੰਮਲ ਕਰ ਲਏ ਜਾਣਗੇ।

——–

Leave a Reply

Your email address will not be published. Required fields are marked *