Punjab News: ਵੋਟਰ ਆਪਣੀ ਪਛਾਣ ਲਈ EPIC ਕਾਰਡ ਤੋਂ ਇਲਾਵਾ 15 ਹੋਰ ਦਸਤਾਵੇਜ਼ਾਂ ਦੀ ਵਰਤੋਂ ਕਰ ਸਕਣਗੇ:
ਰਿੰਪੀ ਗਰਗ
• ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ-2026 ਸਬੰਧੀ ਜਾਰੀ ਹਦਾਇਤਾਂ
ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਰਿੰਪੀ ਗਰਗ ਨੇ ਦੱਸਿਆ ਕਿ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਆਮ ਚੋਣਾਂ-2026 ਲਈ ਵੋਟਰਾਂ ਦੀ ਸ਼ਨਾਖਤ ਸਬੰਧੀ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਵੋਟਰ ਆਪਣੀ ਪਛਾਣ ਲਈ ਇਲੈਕਟੋਰਲ ਫੋਟੋ ਸ਼ਨਾਖਤੀ ਕਾਰਡ (ਈਪੀਆਈਸੀ) ਤੋਂ ਇਲਾਵਾ ਹੋਰ ਵਿਕਲਪਿਕ ਦਸਤਾਵੇਜ਼ਾਂ ਦੀ ਵਰਤੋਂ ਕਰ ਸਕਣਗੇ।
ਉਨ੍ਹਾਂ ਦੱਸਿਆ ਕਿ ਜਿਨ੍ਹਾਂ ਵੋਟਰਾਂ ਕੋਲ ਈਪੀਆਈਸੀ ਕਾਰਡ ਮੌਜੂਦ ਹਨ, ਉਹ ਆਪਣੇ ਕਾਰਡ ਰਾਹੀਂ ਵੋਟ ਪਾ ਸਕਣਗੇ। ਇਸ ਤੋਂ ਇਲਾਵਾ ਜਿਨ੍ਹਾਂ ਵੋਟਰਾਂ ਕੋਲ EPIC ਕਾਰਡ, ਆਧਾਰ ਕਾਰਡ, ਭਾਰਤੀ ਪਾਸਪੋਰਟ, ਡਰਾਈਵਿੰਗ ਲਾਇਸੈਂਸ, ਫੋਟੋ ਵਾਲਾ ਪੈਨ ਕਾਰਡ, ਮਨਰੇਗਾ ਜੌਬ ਕਾਰਡ, ਰਾਸ਼ਨ ਕਾਰਡ/ਨੀਲਾ ਕਾਰਡ, ਫੋਟੋ ਵਾਲਾ ਅਸਲਾ ਲਾਇਸੰਸ, ਪੈਨਸ਼ਨ ਦਸਤਾਵੇਜ਼, ਆਜ਼ਾਦੀ ਘੁਲਾਟੀਆਂ ਦਾ ਪਛਾਣ ਪੱਤਰ, ਬੈਂਕ ਜਾਂ ਡਾਕਖਾਨੇ ਦੀ ਫੋਟੋ ਪਾਸਬੁੱਕ, ਸਿਹਤ ਬੀਮਾ ਸਮਾਰਟ ਕਾਰਡ, ਕਿਰਤ ਮੰਤਰਾਲੇ ਵੱਲੋਂ ਜਾਰੀ ਕੀਤਾ ਗਿਆ ਹੈਲਥ ਇੰਸ਼ੋਰੈਂਸ ਸਮਾਰਟ ਕਾਰਡ, ਐਮ.ਪੀ. (UDID), ਕੇਂਦਰ/ਰਾਜ ਸਰਕਾਰ। PSU ਜਾਂ ਪਬਲਿਕ ਲਿਮਟਿਡ ਕੰਪਨੀਆਂ ਦੁਆਰਾ ਜਾਰੀ ਕੀਤੇ ਗਏ ਸੇਵਾ ID ਕਾਰਡ ਅਤੇ ਮਾਨਤਾ ਪ੍ਰਾਪਤ ਵਿਦਿਅਕ ਸੰਸਥਾਵਾਂ ਦੁਆਰਾ ਜਾਰੀ ਵਿਦਿਆਰਥੀ ਪਛਾਣ ਪੱਤਰ ਦੀ ਵਰਤੋਂ ਕੀਤੀ ਜਾ ਸਕਦੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਕੋਈ ਦਸਤਾਵੇਜ਼ ਪਰਿਵਾਰ ਦੇ ਮੁਖੀ ਦੇ ਨਾਂ ‘ਤੇ ਹੈ ਤਾਂ ਉਸ ਦੇ ਆਧਾਰ ‘ਤੇ ਪਰਿਵਾਰ ਦੇ ਹੋਰ ਮੈਂਬਰਾਂ ਦੀ ਪਛਾਣ ਵੀ ਕੀਤੀ ਜਾ ਸਕਦੀ ਹੈ, ਬਸ਼ਰਤੇ ਉਨ੍ਹਾਂ ਦੀ ਪਛਾਣ ਸਪੱਸ਼ਟ ਹੋਵੇ।
ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਨੂੰ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਵੋਟਿੰਗ ਵਾਲੇ ਦਿਨ ਆਪਣੇ ਨਾਲ ਲਾਜ਼ਮੀ ਪਛਾਣ ਪੱਤਰ ਲੈ ਕੇ ਆਉਣ ਤਾਂ ਜੋ ਕਿਸੇ ਕਿਸਮ ਦੀ ਅਸੁਵਿਧਾ ਤੋਂ ਬਚਿਆ ਜਾ ਸਕੇ।
