ਪੰਜਾਬੀ ਅਦਾਕਾਰਾ ਸਰਗੁਣ ਮਹਿਤਾ ਫਿਲਮ ‘ਜੱਟ ਨੂੰ ਚੁੜੇਲ ਟੱਕਰੀ’ ਦੀ ਸਫਲਤਾ ਤੋਂ ਬਾਅਦ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਸ੍ਰੀ ਦਰਬਾਰ ਸਾਹਿਬ ਪਹੁੰਚੀ। ਇਸ ਦੌਰਾਨ ਸਰਗੁਣ ਨੇ ਗੁਰੂ ਘਰ ਵਿਖੇ ਮੱਥਾ ਟੇਕਿਆ ਅਤੇ ਗੁਰਬਾਣੀ ਦਾ ਆਨੰਦ ਮਾਣਿਆ।ਮੀਡੀਆ ਨਾਲ ਗੱਲਬਾਤ ਕਰਦਿਆਂ ਸਰਗੁਣ ਮਹਿਤਾ ਨੇ ਕਿਹਾ ਕਿ ਵਾਹਿਗੁਰੂ ਦੀ ਅਪਾਰ ਕਿਰਪਾ ਸਦਕਾ ਸਾਡੀ ਪ੍ਰੋਡਕਸ਼ਨ ਵਿੱਚ ਬਣੀ ਫਿਲਮ ‘ਜੱਟ ਨੂੰ ਚੁੜੇਲ ਟੱਕਰੀ’ ਨੂੰ ਲੋਕਾਂ ਵੱਲੋਂ ਭਰਪੂਰ ਪਿਆਰ ਮਿਲਿਆ ਹੈ।
ਸਰਗੁਣ ਨੇ ਕਿਹਾ ਕਿ ਸਾਡੀ ਫਿਲਮ ਸੁਪਰ ਡੁਪਰ ਹਿੱਟ ਹੋਣ ਵਾਲੀ ਹੈ, ਜਿਸ ਦੀ ਸਫਲਤਾ ਲਈ ਮੈਂ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਸ੍ਰੀ ਦਰਬਾਰ ਸਾਹਿਬ ਪਹੁੰਚੀ ਹਾਂ। ਤੁਹਾਨੂੰ ਦੱਸ ਦੇਈਏ ਕਿ ਸਰਗੁਣ ਦੀ ਫਿਲਮ ‘ਜੱਟ ਨੂੰ ਚੁੜੇਲ ਟੱਕਰੀ’ ਰਿਲੀਜ਼ ਹੋ ਚੁੱਕੀ ਹੈ ਅਤੇ ਸਫਲਤਾ ਦੇ ਰਿਕਾਰਡ ਤੋੜ ਰਹੀ ਹੈ। ਹੁਣ ਤੱਕ ਇਹ ਫਿਲਮ ਕਰੋੜਾਂ ਰੁਪਏ ਕਮਾ ਚੁੱਕੀ ਹੈ।
ਸਰਗੁਣ ਮਹਿਤਾ ਨੇ 2015 ਵਿੱਚ ਟੀਵੀ ਤੋਂ ਪੰਜਾਬੀ ਸਿਨੇਮਾ ਵਿੱਚ ਕਦਮ ਰੱਖਿਆ। ਉਨ੍ਹਾਂ ਦੀ ਪਹਿਲੀ ਫਿਲਮ ‘ਅੰਗ੍ਰੇਜ਼’ ਸੀ। ਇਸ ਫਿਲਮ ‘ਚ ਉਨ੍ਹਾਂ ਨਾਲ ਅਮਰਿੰਦਰ ਗਿੱਲ ਅਤੇ ਬੀਨੂੰ ਢਿੱਲੋਂ ਮੁੱਖ ਭੂਮਿਕਾਵਾਂ ‘ਚ ਨਜ਼ਰ ਆਏ ਸਨ। ਸਰਗੁਣ ਮਹਿਤਾ ਨੇ ਆਪਣੀ ਪਹਿਲੀ ਹੀ ਫਿਲਮ ਨਾਲ ਸਾਰਿਆਂ ਦਾ ਦਿਲ ਜਿੱਤ ਲਿਆ ਸੀ। ਸਰਗੁਣ ਨੂੰ ਇਸ ਫਿਲਮ ਲਈ ਸਰਵੋਤਮ ਅਦਾਕਾਰਾ ਦਾ ਐਵਾਰਡ ਵੀ ਮਿਲਿਆ ਸੀ। ਸਰਗੁਣ ਆਪਣੀ ਪਹਿਲੀ ਹੀ ਫਿਲਮ ਨਾਲ ਪੰਜਾਬ ਦੀ ਸਟਾਰ ਬਣ ਗਈ ਸੀ।
ਇਸ ਤੋਂ ਬਾਅਦ ਸਰਗੁਣ ਮਹਿਤਾ ਨੇ ‘ਲਵ ਪੰਜਾਬ’, ‘ਜਿੰਦੂਆ’ ਅਤੇ ‘ਲਹੌਰੀਆ’ ਵਰਗੀਆਂ ਫਿਲਮਾਂ ‘ਚ ਕੰਮ ਕੀਤਾ। ਸਾਲ 2018 ‘ਚ ਸਰਗੁਣ ਮਹਿਤਾ ਐਮੀ ਵਿਰਕ ਨਾਲ ਫਿਲਮ ‘ਕਿਸਮਤ’ ‘ਚ ਨਜ਼ਰ ਆਈ ਸੀ। ਇਸ ਫਿਲਮ ਨੂੰ ਪੰਜਾਬੀ ਸਿਨੇਮਾ ਦੀ ਕਲਟ ਕਲਾਸਿਕ ਫਿਲਮ ਮੰਨਿਆ ਜਾਂਦਾ ਹੈ। ਇਹ ਫਿਲਮ ਕਾਫੀ ਹਿੱਟ ਰਹੀ ਹੈ। ਸਰਗੁਣ ਮਹਿਤਾ ਨੇ ਇਸ ਫਿਲਮ ਲਈ ਫਿਰ ਤੋਂ ਸਰਵੋਤਮ ਅਭਿਨੇਤਰੀ ਦਾ ਪੁਰਸਕਾਰ ਜਿੱਤਿਆ।
ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
