Punjabi folk singer Gurmeet Bawa passes away

Punjabi folk singer Gurmeet Bawa passes away

ਪੰਜਾਬੀ ਲੋਕ ਗਾਇਕਾ ਗੁਰਮੀਤ ਬਾਵਾ ਨਹੀਂ ਰਹੇ

ਅੰਮ੍ਰਿਤਸਰ : ਸੰਗੀਤ ਜਗਤ ਲਈ ਇਹ ਖ਼ਬਰ ਬੇਹੱਦ ਦੁਖਦਾਈ ਹੈ ਕਿ ਲੰਬੀ ਹੇਕ ਵਾਲੀ ਪੰਜਾਬੀ ਲੋਕ ਗਾਇਕਾ ਗੁਰਮੀਤ ਬਾਵਾ ਹੁਣ ਇਸ ਦੁਨੀਆ ਵਿਚ ਨਹੀਂ ਰਹੇ। ਉਹ ਕਰੀਬ 77 ਵਰ੍ਹਿਆਂ ਦੇ ਸਨ ਅਤੇ ਪਿਛਲੇ ਕੁੱਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ।

ਪੰਜਾਬੀ ਲੋਕ ਗਾਇਕੀ ਵਿਚ 45 ਸੈਕਿੰਡ ਦੀ ਲੰਬੀ ਹੇਕ ਲਾਉਣ ਦਾ ਰਿਕਾਰਡ ਉਨ੍ਹਾਂ ਦੇ ਨਾਂਅ ਸੀ ਅਤੇ ਕਈ ਰਾਸ਼ਟਰੀ -ਅੰਤਰਰਾਸ਼ਟਰੀ ਮਾਣ ਸਨਮਾਨ ਉਨ੍ਹਾਂ ਨੂੰ ਮਿਲ ਚੁੱਕੇ ਸਨ। ਗੁਰਮੀਤ ਬਾਵਾ ਦੇ ਸਦੀਵੀ ਵਿਛੋੜਾ ਦੇ ਜਾਣ ਨਾਲ ਸੰਗੀਤ ਅਤੇ ਸਾਹਿਤਿਕ ਜਗਤ ਵਿਚ ਸੋਗ ਦੀ ਲਹਿਰ ਹੈ।

Leave a Reply

Your email address will not be published. Required fields are marked *