Site icon Geo Punjab

PWD SDE ਅਤੇ JE ਨੂੰ ਮੁਅੱਤਲ ਕੀਤਾ ਗਿਆ


ਲੋਕ ਨਿਰਮਾਣ ਵਿਭਾਗ ਦੇ ਐਸ.ਡੀ.ਈ ਅਤੇ ਜੇ.ਈ ਮੁਅੱਤਲ ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਨੂੰ ਸਾਫ਼-ਸੁਥਰਾ ਅਤੇ ਪਾਰਦਰਸ਼ੀ ਪ੍ਰਸ਼ਾਸਨ ਦੇਣ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਲੋਕ ਨਿਰਮਾਣ ਵਿਭਾਗ ਦੇ ਇੱਕ ਉਪ ਮੰਡਲ ਇੰਜੀਨੀਅਰ ਸੁਖਪ੍ਰੀਤ ਸਿੰਘ ਅਤੇ ਜੂਨੀਅਰ ਇੰਜੀਨੀਅਰ ਨਵੀਨ ਕੁਮਾਰ ਨੂੰ ਤੁਰੰਤ ਡਿਊਟੀ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਪੰਜਾਬ ਸਿਵਲ ਸਰਵਿਸਿਜ਼ (ਸਜ਼ਾ ਅਤੇ ਅਪੀਲ) ਰੂਲਜ਼, 1970 ਦੇ ਨਿਯਮ 4 ਦੇ ਤਹਿਤ ਪ੍ਰਭਾਵੀ ਹੈ। ਜ਼ਿਕਰਯੋਗ ਹੈ ਕਿ ਸਬੰਧਤ ਅਧਿਕਾਰੀ ਅਤੇ ਕਰਮਚਾਰੀ ਦੀ ਦੇਖ-ਰੇਖ ਹੇਠ ਚੱਲ ਰਹੇ ਨਿਰਮਾਣ ਕਾਰਜ ਦੀ ਇੱਕ ਵੀਡੀਓ ਵਾਇਰਲ ਹੋਈ ਸੀ, ਜਿਸ ਵਿੱਚ ਐੱਸ.ਡੀ.ਈ. ਅਤੇ ਜੇ.ਈ. ਦੀ ਅਣਗਹਿਲੀ ਦਾ ਖੁਲਾਸਾ ਹੋਇਆ ਸੀ। ਮਾਮਲੇ ਦੀ ਜਾਂਚ ਤੋਂ ਬਾਅਦ ਸਬੰਧਤ ਅਧਿਕਾਰੀ ਅਤੇ ਕਰਮਚਾਰੀ ਨੂੰ ਮੁਅੱਤਲ ਕਰਨ ਦਾ ਫੈਸਲਾ ਕੀਤਾ ਗਿਆ ਹੈ। ਲੋਕ ਨਿਰਮਾਣ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਕਿਸੇ ਵੀ ਸਰਕਾਰੀ ਕਰਮਚਾਰੀ ਜਾਂ ਅਧਿਕਾਰੀ ਵੱਲੋਂ ਡਿਊਟੀ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁਅੱਤਲੀ ਦੌਰਾਨ ਅਧਿਕਾਰੀ ਅਤੇ ਕਰਮਚਾਰੀ ਦਾ ਮੁੱਖ ਦਫ਼ਤਰ ਮੁੱਖ ਇੰਜਨੀਅਰ (ਹੈੱਡਕੁਆਰਟਰ) ਪਟਿਆਲਾ ਦਾ ਦਫ਼ਤਰ ਹੋਵੇਗਾ ਅਤੇ ਉਹ ਮੁੱਖ ਇੰਜਨੀਅਰ (ਹੈੱਡਕੁਆਰਟਰ) ਦੀ ਇਜਾਜ਼ਤ ਤੋਂ ਬਿਨਾਂ ਹੈੱਡਕੁਆਰਟਰ ਤੋਂ ਬਾਹਰ ਨਹੀਂ ਜਾਣਗੇ।

Exit mobile version