ਪੰਜਾਬ ਦੇ ਆਂਗਣਵਾੜੀ ਸੈਂਟਰਾਂ ਨੂੰ ਲੈ ਕੇ ਆਈ ਅਹਿਮ ਖ਼ਬਰ , ਪੜ੍ਹੋ

ਪੰਜਾਬ ਦੇ ਲਗਭਗ 27,314 ਆਂਗਣਵਾੜੀ ਸੈਂਟਰਾਂ ਵਿਚ ਆਉਂਦੇ 3 ਤੋਂ 6 ਸਾਲ ਦੇ ਬੱਚਿਆਂ ਨੂੰ ਦਿੱਤੀ ਜਾ ਰਹੀ ਰੋਜ਼ਾਨਾ ਸਪਲੀਮੈਂਟਰੀ ਨਿਊਟਰੀਸ਼ਨ ਡਾਈਟ ਵਿਚ ਬਦਲਾਅ ਕਰਨ ਦੀ ਮੰਗ ਸਰਬ ਆਂਗਣਵਾੜੀ ਹੈਲਪਰ ਯੂਨੀਅਨ ਵੱਲੋਂ ਕੀਤੀ ਗਈ ਹੈ।

ਯੂਨੀਅਨ ਪ੍ਰਧਾਨ ਬਰਿੰਦਰਜੀਤ ਕੌਰ ਵੱਲੋਂ ਇਹ ਮੁੱਦਾ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੀ ਡਾਇਰੈਕਟਰ ਸ਼ੀਨਾ ਅਗਰਵਾਲ ਅਤੇ ਹੋਰ ਅਧਿਕਾਰੀਆਂ ਨਾਲ ਹੋਈ ਮੀਟਿੰਗ ਵਿਚ ਉਠਾਇਆ ਗਿਆ, ਜਿਸ ਵਿਚ ਉਨ੍ਹਾਂ ਮੰਗ ਕੀਤੀ ਕਿ ਆਂਗਣਵਾੜੀ ਸੈਂਟਰਾਂ ਵਿਚ ਬੱਚਿਆਂ ਨੂੰ ਦਿੱਤੀ ਜਾ ਰਹੀ ਖੁਰਾਕ ਵਿਚ ਮੌਸਮ ਅਨੁਸਾਰ ਬਦਲਾਅ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਲਗਾਤਾਰ ਇੱਕੋ ਜਿਹੀਆਂ ਚੀਜ਼ਾਂ ਖਾਣਾ ਬੱਚਿਆਂ ਵੱਲੋਂ ਪਸੰਦ ਨਹੀਂ ਕੀਤਾ ਜਾਂਦਾ।

ਬੱਚਿਆਂ ਦੀ ਪੌਸ਼ਟਿਕ ਖੁਰਾਕ ਦੀ ਗੁਣਵੱਤਾ ਵਧਾਉਂਦੇ ਹੋਏ ਖੁਰਾਕ ਵਿਚ ਮੌਸਮੀ ਫਲ, ਹਰੀਆਂ ਸਬਜ਼ੀਆਂ ਜਿਵੇਂ ਕਿ ਗਾਜਰ, ਮਟਰ, ਗੋਭੀ, ਆਲੂ ਆਦਿ ਸ਼ਾਮਲ ਕਰਨਾ ਚਾਹੀਦਾ ਹੈ। ਇਸ ਦੇ ਨਾਲ ਹੀ ਯੂਨੀਅਨ ਵੱਲੋਂ ਇਹ ਮੰਗ ਵੀ ਕੀਤੀ ਗਈ ਕਿ ਬੱਚਿਆਂ ਨੂੰ ਖਿਚੜੀ ਬੰਦ ਕਰਕੇ ਚੌਲ ਦਿੱਤੇ ਜਾਣ। ਇਹ ਮੰਗ ਵੀ ਕੀਤੀ ਗਈ ਕਿ ਮੁਰ-ਮੁਰੇ ਦੇ ਬਦਲੇ ਬਿਸਕੁਟ ਜਾਂ ਹਲਵਾ ਬੱਚਿਆਂ ਨੂੰ ਦਿੱਤਾ ਜਾਵੇ।

 

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Leave a Reply

Your email address will not be published. Required fields are marked *