ਥਾਣਾ ਤਰਨਤਾਰਨ ਵਿਖੇ ਹੋਈ ਆਰ.ਪੀ.ਜੀ. ਹਮਲੇ ਸਬੰਧੀ ਪੰਜਾਬ ਦੇ ਆਈ.ਜੀ. ਸੁਖਚੈਨ ਗਿੱਲ ਦਾ ਵੱਡਾ ਬਿਆਨ ਆਇਆ ਸਾਹਮਣੇ। ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਆਰ.ਪੀ.ਜੀ ਨੇ ਹਮਲੇ ਦੇ ਮਾਮਲੇ ਨੂੰ ਸੁਲਝਾਉਣ ਦਾ ਦਾਅਵਾ ਕੀਤਾ ਹੈ। ਆਈਜੀ ਸੁਖਚੈਨ ਗਿੱਲ ਨੇ ਪ੍ਰੈੱਸ ਕਾਨਫਰੰਸ ਕਰਦਿਆਂ ਦੱਸਿਆ ਕਿ ਪੁਲੀਸ ਨੇ 4 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਹੈ। ਇਨ੍ਹਾਂ ‘ਚੋਂ 2 ਨੇ ਹਮਲਾਵਰਾਂ ਨੂੰ ਬਾਈਕ ਮੁਹੱਈਆ ਕਰਵਾਈ ਸੀ ਅਤੇ 2 ਨੇ ਉਨ੍ਹਾਂ ਨੂੰ ਰਹਿਣ ਲਈ ਜਗ੍ਹਾ ਦਿੱਤੀ ਸੀ। ਇਸ ਦੌਰਾਨ ਆਈ.ਜੀ. ਨਾਲ ਹੀ ਕਿਹਾ ਕਿ ਆਰਪੀਜੀ ਗ੍ਰੇਨੇਡ ਸੁੱਟਣ ਵਾਲਿਆਂ ਦੀ ਵੀ ਪਛਾਣ ਕਰ ਲਈ ਗਈ ਹੈ। ਫਿਲਹਾਲ ਉਨ੍ਹਾਂ ਨੇ ਕਿਸੇ ਦੋਸ਼ੀ ਦਾ ਨਾਮ ਨਹੀਂ ਲਿਆ ਹੈ। ਦੱਸਣਯੋਗ ਹੈ ਕਿ ਨੈਸ਼ਨਲ ਹਾਈਵੇਅ ‘ਤੇ ਸਥਿਤ ਸਰਹਾਲੀ ਥਾਣੇ ਨੂੰ ਸ਼ੁੱਕਰਵਾਰ ਰਾਤ ਕਰੀਬ 11 ਵਜੇ ਪਾਕਿਸਤਾਨ ਦੀਆਂ ਹਦਾਇਤਾਂ ‘ਤੇ ਨਿਸ਼ਾਨਾ ਬਣਾਇਆ ਗਿਆ ਸੀ, ਹਾਲਾਂਕਿ ਇਸ ਹਮਲੇ ਦੌਰਾਨ ਕਿਸੇ ਵੀ ਪੁਲਿਸ ਮੁਲਾਜ਼ਮ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ, ਪਰ ਇਸ ਹਮਲੇ ਤੋਂ ਬਾਅਦ ਬੀ. ਲੋਕਾਂ ਵਿੱਚ ਡਰ ਦਾ ਮਾਹੌਲ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
