SGPC ਨੇ ਰਾਮ ਰਹੀਮ ਦੀ ਪੈਰੋਲ ਰੱਦ ਕਰਨ ਦੀ ਮੰਗ ਨੂੰ ਲੈ ਕੇ ਹਾਈਕੋਰਟ ‘ਚ ਕੀਤੀ ਅਪੀਲ


SGPC ਨੇ ਗੁਰਮੀਤ ਰਾਮ ਰਹੀਮ ਨੂੰ ਪੈਰੋਲ ਦੇਣ ਨੂੰ ਲੈ ਕੇ ਹਾਈਕੋਰਟ ਤੱਕ ਪਹੁੰਚ ਕੀਤੀ ਹੈ। ਇਸ ਨਾਲ ਰਾਮ ਰਹੀਮ ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਹਾਲ ਹੀ ‘ਚ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੇ 40 ਦਿਨਾਂ ਦੀ ਪੈਰੋਲ ਨੂੰ ਲੈ ਕੇ ਪਟੀਸ਼ਨ ਦਾਇਰ ਕੀਤੀ ਸੀ, ਜਿਸ ਨੂੰ ਮਨਜ਼ੂਰ ਕਰ ਲਿਆ ਗਿਆ ਸੀ। ਹਾਲਾਂਕਿ ਹਰਿਆਣਾ ਸਰਕਾਰ ਵੱਲੋਂ ਇਸ ਮਨਜ਼ੂਰੀ ਦਾ ਵਿਰੋਧ ਕੀਤਾ ਜਾ ਰਿਹਾ ਹੈ। ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਬੀ.ਐਸ ਸਿਆਲਕਾ ਰਾਮ ਰਹੀਮ ਦੀ ਪੈਰੋਲ ਦੇ ਹੁਕਮ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ ਅਤੇ ਹਰਿਆਣਾ ਸਰਕਾਰ ਦੇ ਇਸ ਫੈਸਲੇ ਦਾ ਵੀ ਵਿਰੋਧ ਕਰ ਰਹੇ ਹਨ। ਇਸ ਦੇ ਨਾਲ ਹੀ ਹਰਿਆਣਾ ਦੇ ਮੁੱਖ ਸਕੱਤਰ, ਪੁਲਿਸ ਡਾਇਰੈਕਟਰ ਜਨਰਲ, ਗ੍ਰਹਿ ਸਕੱਤਰ, ਰੋਹਤਕ ਕਮਿਸ਼ਨਰ, ਸੁਨਾਰੀਆ ਜੇਲ੍ਹ ਸੁਪਰਡੈਂਟ, ਕੇਂਦਰੀ ਗ੍ਰਹਿ ਸਕੱਤਰ, ਪੰਜਾਬ ਦੇ ਗ੍ਰਹਿ ਸਕੱਤਰ ਅਤੇ ਡੀਸੀ ਰੋਹਤਕ ਸਮੇਤ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਬਚਾਅ ਪੱਖ ਬਣਾਇਆ ਗਿਆ ਹੈ। ਇਸ ਪਟੀਸ਼ਨ ‘ਤੇ ਸੋਮਵਾਰ ਨੂੰ ਸੁਣਵਾਈ ਹੋਵੇਗੀ। ਸ਼੍ਰੋਮਣੀ ਕਮੇਟੀ ਮੈਂਬਰ ਵੱਲੋਂ ਦਾਇਰ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਹਰਿਆਣਾ ਸਰਕਾਰ ਨੇ ਰਾਮ ਰਹੀਮ ਨੂੰ ਪੈਰੋਲ ਦੇਣ ਦੇ ਨਿਯਮਾਂ ਦੀ ਉਲੰਘਣਾ ਕੀਤੀ ਹੈ। ਸਿਆਲਕਾ ਨੇ ਪਟੀਸ਼ਨ ‘ਚ ਕਿਹਾ ਹੈ ਕਿ ਡੇਰਾ ਮੁਖੀ ਰਾਮ ਰਹੀਮ ਸਾਧਵੀ ਜਿਨਸੀ ਸ਼ੋਸ਼ਣ ਅਤੇ ਪੱਤਰਕਾਰ ਦੀ ਹੱਤਿਆ ਦੇ ਮਾਮਲੇ ‘ਚ ਸਜ਼ਾ ਕੱਟ ਰਿਹਾ ਹੈ। ਉਸ ‘ਤੇ ਪੰਜਾਬ ‘ਚ ਵੀ ਕਈ ਮਾਮਲੇ ਦਰਜ ਹਨ। ਅਜਿਹੇ ਅਪਰਾਧੀ ਨੂੰ ਵਾਰ-ਵਾਰ ਪੈਰੋਲ ਦੇਣਾ ਠੀਕ ਨਹੀਂ ਹੈ। ਪਟੀਸ਼ਨ ‘ਚ ਸਿਆਲਕਾ ਨੇ ਕਿਹਾ ਹੈ ਕਿ ਰਾਮ ਰਹੀਮ ਦੇ ਪੈਰੋਕਾਰਾਂ ਨੇ ਕਈ ਵਾਰ ਗੁਰੂ ਗ੍ਰੰਥ ਸਾਹਿਬ ਦਾ ਅਪਮਾਨ ਕੀਤਾ ਹੈ। ਇਸ ਵਿਰੁੱਧ ਪੰਜਾਬ ਵਿੱਚ ਕਈ ਵਾਰ ਧਰਨੇ ਦਿੱਤੇ ਜਾ ਚੁੱਕੇ ਹਨ ਅਤੇ ਰੇਲਵੇ ਲਾਈਨਾਂ ਜਾਮ ਕੀਤੀਆਂ ਗਈਆਂ ਹਨ। ਅਜਿਹੇ ‘ਚ ਡੇਰਾ ਮੁਖੀ ਰਾਮ ਰਹੀਮ ਨੂੰ ਪੈਰੋਲ ਦੇ ਕੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਗਈ ਹੈ। ਇਸ ਨਾਲ ਪੰਜਾਬ ਦੀ ਅਮਨ-ਸ਼ਾਂਤੀ ਨੂੰ ਖ਼ਤਰਾ ਪੈਦਾ ਹੋ ਗਿਆ ਹੈ। ਸਿਆਲਕਾ ਨੇ ਕਿਹਾ ਹੈ ਕਿ ਰਾਮ ਰਹੀਮ ਦੀ ਪੈਰੋਲ ਦੀ ਅਰਜ਼ੀ ਨੂੰ ਰੱਦ ਕਰਕੇ ਜੇਲ੍ਹ ਭੇਜਿਆ ਜਾਵੇ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *