ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਐਡਵੋਕੇਟ ਜਨਰਲ ਸ੍ਰੀ ਵਿਨੋਦ ਘਈ ਦੀ ਨਿਯੁਕਤੀ ਦੀ ਆਲੋਚਨਾ ਕਰਦਿਆਂ ਕਿਹਾ ਹੈ ਕਿ ਐਡਵੋਕੇਟ ਵਿਨੋਦ ਘਈ ਸਿਰਸਾ ਮੁਖੀ ਦੇ ਕੇਸ ਸਮੇਤ ਕਈ ਹੋਰ ਵਿਵਾਦਤ ਕੇਸ ਲੜ ਰਹੇ ਹਨ। ਉਨ੍ਹਾਂ ਦੀ ਨਿਯੁਕਤੀ ਨੂੰ ਸਵੀਕਾਰ ਨਹੀਂ ਕੀਤਾ ਜਾ ਸਕਦਾ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪੰਜਾਬ ਦੇ ਐਡਵੋਕੇਟ ਜਨਰਲ ਨੂੰ ਪੂਰੀ ਤਰ੍ਹਾਂ ਨਿਰਪੱਖ, ਪੰਜਾਬ ਦੀਆਂ ਤਰਜੀਹਾਂ ਨੂੰ ਸਮਝਣਾ ਅਤੇ ਇਲਾਕੇ ਦੇ ਹਿੱਤਾਂ ਦੀ ਰਾਖੀ ਕਰਨੀ ਚਾਹੀਦੀ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦਾ ਐਡਵੋਕੇਟ ਜਨਰਲ ਸਿੱਖ ਹੋਣਾ ਚਾਹੀਦਾ ਹੈ ਕਿਉਂਕਿ ਪੰਜਾਬ ਗੁਰੂਆਂ ਦੇ ਨਾਂ ‘ਤੇ ਵਸਦਾ ਹੈ। ਉਨ੍ਹਾਂ ਪੰਜਾਬ ਦੇ ਰਾਜਪਾਲ ਤੋਂ ਮੰਗ ਕੀਤੀ ਕਿ ਐਡਵੋਕੇਟ ਜਨਰਲ ਦੀ ਨਿਯੁਕਤੀ ਰੱਦ ਕੀਤੀ ਜਾਵੇ।
ਇਹ ਵੀ ਪੜ੍ਹੋ :ਸਾਈਬਰ ਅਪਰਾਧ::ਸਾਈਬਰ ਅਪਰਾਧੀਆਂ ਨੂੰ ਹੌਸਲਾ, ਹੁਣ ਇਸ ਵੱਡੇ ਅਫਸਰ ਦੇ ਨਾਂ ਨਾਲ ਭੇਜੇ ਗਏ ਮੈਸੇਜ?, ਪੜ੍ਹੋ ਖਬਰ
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਵੀ ਮਾਣਯੋਗ ਹਾਈ ਕੋਰਟਾਂ ਵਿੱਚ ਸਿੱਖ ਜੱਜਾਂ ਦੀ ਘਟ ਰਹੀ ਗਿਣਤੀ ’ਤੇ ਡੂੰਘੀ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਲਈ ਚੁਣੇ ਗਏ 13 ਜੱਜਾਂ ਵਿੱਚੋਂ ਸਿਰਫ਼ ਇੱਕ ਸਿੱਖ ਹੀ ਆ ਸਕਿਆ ਹੈ।
ਸ਼ੋ੍ਰਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖ ਨੌਜਵਾਨਾਂ ਨੂੰ ਆਉਣ ਵਾਲੇ ਸਮੇਂ ‘ਚ ਦੇਸ਼ ‘ਚ ਵੱਖ-ਵੱਖ ਉੱਚੇ ਅਹੁਦੇ ਹਾਸਲ ਕਰਨ ਲਈ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ, ਤਾਂ ਜੋ ਸਿੱਖਾਂ ਦੀ ਹਰ ਖੇਤਰ ‘ਚ ਸਹੀ ਪ੍ਰਤੀਨਿਧਤਾ ਹੋ ਸਕੇ |
ਇਹ ਵੀ ਪੜ੍ਹੋ: ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਹੋਈ…
