Site icon Geo Punjab

SGPC ਦਾ ਵੱਡਾ ਫੈਸਲਾ, ਸ੍ਰੀ ਦਰਬਾਰ ਸਾਹਿਬ ਦੇ ਮੁੱਖ ਦੁਆਰਾਂ ‘ਤੇ ਲਗਾਈਆਂ ਜਾਣਗੀਆਂ ਸਕੈਨਰ ਮਸ਼ੀਨਾਂ


ਮਨਜਿੰਦਰ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਬੁਲਾਈ ਗਈ। ਇਸ ਦੌਰਾਨ ਦਰਬਾਰ ਸਾਹਿਬ ਦੇ ਮੁੱਖ ਪ੍ਰਵੇਸ਼ ਦੁਆਰ ‘ਤੇ ਸਕੈਨਰ ਮਸ਼ੀਨਾਂ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਦਰਬਾਰ ਸਾਹਿਬ ਦੇ ਹਰ ਦਰਵਾਜ਼ੇ ‘ਤੇ ਸਕੈਨਰ ਮਸ਼ੀਨਾਂ ਲਗਾਈਆਂ ਜਾਣਗੀਆਂ | ਇਸ ਸਮੇਂ ਸੰਗਤਾਂ ਦੀ ਭਾਰੀ ਆਮਦ ਹੈ, ਜਿਸ ਨੂੰ ਠਹਿਰਣ ਲਈ ਹੋਰ ਅਭਿਆਸ ਦੀ ਲੋੜ ਹੈ। ਅੰਮ੍ਰਿਤਸਰ ਵਿਖੇ ਨਗਰ ਨਿਗਮ ਦੀ ਹੱਦ ਤੋਂ ਬਾਹਰ ਖਾਸ ਕਰਕੇ ਜੀ.ਟੀ ਰੋਡ ‘ਤੇ ਜ਼ਮੀਨ ਖਰੀਦੀ ਜਾਵੇਗੀ। ਇਸ ਮੰਤਵ ਲਈ ਇਕ ਸਬ-ਕਮੇਟੀ ਬਣਾਈ ਗਈ ਹੈ, ਜੋ ਜ਼ਮੀਨ ਦੀ ਜਾਂਚ ਕਰਕੇ ਰਿਪੋਰਟ ਦੇਵੇਗੀ। ਅੰਮ੍ਰਿਤਸਰ ਤੋਂ ਬਾਹਰ ਜੀ.ਟੀ.ਰੋਡ ‘ਤੇ ਖਰੀਦੇ ਜਾਣ ਵਾਲੇ ਇਸ ਸਥਾਨ ‘ਤੇ ਵੱਡੇ-ਵੱਡੇ ਲੰਗਰ ਲਗਾਏ ਜਾਣਗੇ, ਜਿੱਥੋਂ ਸੰਗਤਾਂ ਨੂੰ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਲਿਆਉਣ ਲਈ ਵਾਹਨਾਂ ਦਾ ਪ੍ਰਬੰਧ ਕੀਤਾ ਜਾਵੇਗਾ।

ਪਾਰਕਿੰਗ ਪ੍ਰਬੰਧਾਂ ਦੇ ਨਾਲ-ਨਾਲ ਸ਼੍ਰੋਮਣੀ ਕਮੇਟੀ ਦੇ ਕੁਝ ਦਫ਼ਤਰਾਂ ਨੂੰ ਤਬਦੀਲ ਕਰਨ ਦੀ ਯੋਜਨਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਭਵਿੱਖ ਵਿੱਚ ਸ਼੍ਰੋਮਣੀ ਕਮੇਟੀ ਦੀਆਂ ਖੇਡ ਅਕੈਡਮੀਆਂ ਦੀ ਕਾਰਗੁਜ਼ਾਰੀ ਵਿੱਚ ਹੋਰ ਸੁਧਾਰ ਕਰਨ ਲਈ ਇੱਕ ਸਬ-ਕਮੇਟੀ ਦਾ ਗਠਨ ਕੀਤਾ ਜਾਵੇਗਾ।




Exit mobile version