ਪਿਛਲੇ ਕੁਝ ਦਿਨਾਂ ਤੋਂ ਸਿੱਖ ਨੌਜਵਾਨਾਂ ‘ਤੇ ਪਰਚੇ ਦਰਜ ਕਰਕੇ ਉਨ੍ਹਾਂ ਨੂੰ ਸੰਗੀਨ ਦੋਸ਼ਾਂ ਤਹਿਤ ਜੇਲ੍ਹਾਂ ‘ਚ ਬੰਦ ਕੀਤਾ ਜਾ ਰਿਹਾ ਹੈ ਅਤੇ ਹੁਣ ਸ਼੍ਰੋਮਣੀ ਕਮੇਟੀ ਇਨ੍ਹਾਂ ਸਿੱਖ ਨੌਜਵਾਨਾਂ ਦੀ ਪੈਰਵੀ ਕਰਨ ਲਈ ਅੱਗੇ ਆਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਸ ਗੱਲ ਨੂੰ ਮੰਦਭਾਗਾ ਕਰਾਰ ਦਿੱਤਾ ਕਿ ਪੰਜਾਬ ਦੇ ਮੌਜੂਦਾ ਦੌਰ ਵਿੱਚ ਸਰਕਾਰ ਨੇ ਸਿੱਖ ਕੌਮ ਦੇ ਨੌਜਵਾਨਾਂ ਨੂੰ ਨਿਸ਼ਾਨਾ ਬਣਾ ਕੇ ਜੇਲ੍ਹਾਂ ਵਿੱਚ ਸੁੱਟਿਆ ਹੈ। ਸਮੱਸਿਆਵਾਂ ਦੇ ਹੱਲ ਲਈ ਸਾਬਕਾ ਜਥੇਦਾਰ ਭਾਈ ਜਸਬੀਰ ਸਿੰਘ ਰੋਡੇ ਦੀ ਅਗਵਾਈ ਹੇਠ ਸਬ-ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਕਮੇਟੀ ਵਿੱਚ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ਼ਾਮਲ ਹੋਣਗੇ ਜੋ ਪੀੜਤ ਨੌਜਵਾਨਾਂ ਦੀ ਵਕਾਲਤ ਕਰਨਗੇ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਇਹ ਲੇਖ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।